ਐਸ ਬੀ ਐਸ ਸਕੂਲ ਦੇ ਬੱਚਿਆਂ ਨੇ ਮਨਾਇਆ ਬਾਲ ਦਿਵਸ।

 ਐਸ ਬੀ ਐਸ ਸਕੂਲ ਦੇ ਬੱਚਿਆਂ ਨੇ ਮਨਾਇਆ ਬਾਲ ਦਿਵਸ।


ਬਰਨਾਲਾ, 14 ਨਵੰਬਰ (ਕਰਨਪ੍ਰੀਤ ਕਰਨ

 -ਬਾਲ ਦਿਵਸ ਦੀ ਉਡੀਕ ਬੱਚੇ ਬੇਸਬਰੀ ਨਾਲ ਕਰਦੇ ਹਨ। ਇਸ ਲਈ ਐਸ ਬੀ ਐਸ ਪਬਲਿਕ ਸਕੂਲ ਸੁਰਜੀਤਪੁਰਾ ‘ਚ ਬੱਚਿਆਂ ਵੱਲੋਂ ਜਵਾਹਰ ਲਾਲ ਨਹਿਰੂ ਦੇ ਜਨਮ ਤੇ ਅਧਿਆਪਕ ਗੁਰਪ੍ਰੀਤ ਕੌਰ ਦੀ ਦੇਖ-ਰੇਖ ਵਿੱਚ ਵਿਸ਼ੇਸ ਪ੍ਰੋਗਰਾਮ ‘ਬਾਲ ਦਿਵਸ’ ਮਨਾਇਆ ਗਿਆ। ਜਿਸ ਦੀ ਸ਼ੁਰੂਆਤ ਅਧਿਆਪਕ ਗੁਰਪ੍ਰੀਤ ਕੌਰ ਨੇ ਕੀਤੀ, ਉਨ੍ਹਾਂ ਨੇ ਬੱਚਿਆਂ ਨੂੰ ਇਸ ਬਾਲ ਦਿਵਸ ਦੇ ਮਹੱਤਵ ਬਾਰੇ ਦੱਸਿਆ ਕਿ ਬਾਲ ਦਿਵਸ ਆਜ਼ਾਦ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਤੇ ਮਨਾਇਆ ਜਾਂਦਾ ਹੈ ਕਿੳਂਕਿ ਪੰਡਿਤ ਜਵਾਹਰ ਲਾਲ ਨਹਿਰੂ ਬੱਚਿਆਂ ਨੂੰ ਬਹੁਤ ਪਿਆਰ ਕਰਦੇ ਸਨ। ਉਨ੍ਹਾਂ ਨੇ ਜਵਾਹਰ ਲਾਲ ਨਹਿਰੂ ਦੇ ਜੀਵਨ ਦੀਆਂ ਕੁਝ ਘਟਨਾਵਾ ਬਾਰੇ ਵੀ ਬੱਚਿਆਂ ਨੂੰ ਦੱਸਿਆ ਅਤੇ ਬੱਚਿਆ ਨੂੰ ਦੇਸ਼ ਦੇ ਮਹਾਨ ਸਖਸੀਅਤਾ ਦੀਆਂ ਜੀਵਨੀਆਂ ਪੜ੍ਹਨ ਲਈ ਵੀ ਪ੍ਰੇਰਿਤ ਕੀਤਾ। ਇਸ ਤੋ ਬਾਅਦ ਬੱਚਿਆਂ ਨੇ ਪੰਡਿਤ ਜਵਾਹਰ ਲਾਲ ਨਹਿਰੂ ਦੀ ਜੀਵਨੀ ਬਾਰੇ ਆਪਣੇ ਆਪਣੇ ਭਾਸ਼ਣ ਦਿੱਤੇ। ਅਧਿਆਪਕ ਗੁਰਮੇਲ ਸਿੰਘ ਨੇ ਬੱਚਿਆਂ ਨੂੰ ਪੰਡਿਤ ਜਵਾਹਰ ਲਾਲ ਨਹਿਰੂ ਵੱਲੋ ਦੇਸ਼ ਦੀ ਅਜਾਦੀ ਤੋ ਬਾਅਦ ਆਰਥਿਕ ਅਤੇ ਬੁਨiਆਦੀ ਢਾਂਚੇ ਨੂੰ ਮਜਬੂਤ ਕਰਨ ਲਈ ਚੁੱਕੇ ਸਲਾਘਾਯੋਗ ਕਦਮਾਂ ਬਾਰੇ ਜਾਣਕਾਰੀ ਦਿੱਤੀ ਉਨ੍ਹਾਂ ਕਿਹਾ ਕਿ ਦੇਸ਼ ਨੂੰ ਤਰੱਕੀ ਦੀਆ ਲੀਹਾਂ ਉੱਪਰ ਲਿਆਉਣ ਲਈ ਨਹਿਰੂ ਜੀ ਦਾ ਬਹੁਤ ਅਹਿਮ ਯੋਗਦਾਨ ਰਿਹਾ, ਇਸ ਲਈ ਪੂਰੇ ਭਾਰਤ ‘ਚ ਉਨ੍ਹਾਂ ਦੇ ਜਨਮ-ਦਿਨ ਨੂੰ ਬਾਲ ਦਿਵਸ ਵਜੋ ਮਨਾਇਆ ਜਾਂਦਾ ਹੈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਕਮਲਜੀਤ ਕੌਰ ਅਤੇ ਡਾ. ਸੰਜੇ ਕੁਮਾਰ ਨੇ ਸਾਰੇ ਬੱਚਿਆਂ ਨੂੰ ਬਾਲ ਦਿਵਸ ਦੀਆਂ ਵਧਾਈਆ ਦਿੱਤੀਆ ਅਤੇ ਉਨ੍ਹਾਂ ਨੇ ਬੱਚਿਆਂ ਨੂੰ ਪੰਡਿਤ ਜਵਾਹਰ ਲਾਲ ਨਹਿਰੂ ਦੀ ਜੀਵਨੀ ‘ਚੋ ਚੰਗੇ ਵਿਚਾਰ ਆਪਣੀ ਜਿੰਦਗੀ ਵਿੱਚ ਅਪਣਾਉਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਜੇਕਰ ਉਹ ਅੱਜ ਕੁਝ ਚੰਗਾ ਸਿੱਖਦੇ ਹਨ ਤਾਂ ਅੱਗੇ ਜਾ ਕੇ ਆਪਣਾ ਦੇਸ਼ ਸੰਭਾਲ ਸਕਣਗੇ।

Post a Comment

0 Comments