ਬਰਨਾਲਾ ਚ ਖੁੱਲੇ ਬੀ.ਐਮ.ਸੀ ਮਲਟੀਸਪੈਸ਼ਲਿਟੀ ਹਸਪਤਾਲ ਦਾ ਉਦਘਾਟਨ ਕੈਬਨਿਟ ਮੰਤਰੀ ਗੁਰਮੀਤ ਮੀਤ ਹੇਅਰ ਵਲੋਂ ਕੀਤਾ ਗਿਆ

 ਬਰਨਾਲਾ ਚ ਖੁੱਲੇ ਬੀ.ਐਮ.ਸੀ ਮਲਟੀਸਪੈਸ਼ਲਿਟੀ ਹਸਪਤਾਲ ਦਾ ਉਦਘਾਟਨ ਕੈਬਨਿਟ ਮੰਤਰੀ ਗੁਰਮੀਤ ਮੀਤ ਹੇਅਰ ਵਲੋਂ ਕੀਤਾ ਗਿਆ 

ਬੀ.ਐਮ.ਸੀਮਲਟੀਸਪੈਸ਼ਲਿਟੀ ਹਸਪਤਾਲ ਸਿਹਤ ਸੇਵਾਵਾਂ ਲਈ ਮੀਲ ਪੱਥਰ ਸਾਬਤ ਹੋਵੇਗਾ


ਬਰਨਾਲਾ,20,ਨਵੰਬਰ/ਕਰਨਪ੍ਰੀਤ ਕਰਨ 

/ਮਕੈਬਨਿਟ ਮੰਤਰੀ ਮੀਤ ਹੇਅਰ ਨੇ ਬੀਐਮਸੀ ਮਲਟੀਸਪੈਸ਼ਲਿਟੀ ਹਸਪਤਾਲ ਦਾ ਉਦਘਾਟਨ ਸਿਹਤ ਸੇਵਾਵਾਂ ਦੀ ਸ਼ੁਰੂਆਤ ਕਰਵਾਉਂਦਿਆਂ ਕੀਤਾ । ਇਸ ਮੌਕੇ ਉਨ੍ਹਾਂ ਕਿਹਾ ਕਿ ਬੀ.ਐਮ.ਸੀ ਮਲਟੀਸਪੈਸ਼ਲਿਟੀ ਹਸਪਤਾਲ ਸਿਹਤ ਸੇਵਾਵਾਂ ਲਈ ਮੀਲ ਪੱਥਰ ਸਾਬਤ ਹੋਵੇਗਾ। ਇਸ ਮੌਕੇ ਡਾ. ਗੁਰਿੰਦਰ ਸਿੰਘ ਮਾਨ, ਡਾ. ਰਾਜੀਵ ਚਾਵਲਾ ਅਤੇ ਡਾ. ਇਸ਼ਾਨ ਬਾਂਸਲ ਨੇ ਦੱਸਿਆ ਕਿ ਇਲਾਕੇ ਦੀ ਚਿਰੋਕਣੀ ਮੰਗ ਨੂੰ ਦੇਖਦਿਆਂ ਉਨ੍ਹਾਂ ਵੱਲ ਸਾਰੀਆਂ ਵੱਡੀਆਂ ਸਹੂਲਤਾਂ ਨਾਲ ਲੇਸ ਬੀਐਮਸੀ ਮਲਟੀਸਪੈਸ਼ਲਿਟੀ ਹਸਪਤਾਲ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਬੀਐਮਸੀ ਹਸਪਤਾਲ ਦੀ ਸ਼ੁਰੂਆਤ ਨਾਲ ਬਰਨਾਲਾ ਹੀ ਨਹੀਂ ਬਲਕਿ ਆਸਪਾਸ ਦੇ ਖੇਤਰ ਦੇ ਲੋਕਾਂ ਨੂੰ ਸੀਮਤ ਬਜਟ ਵਿੱਚ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।

         ਹਸਪਤਾਲ ਦੇ ਉਦਘਾਟਨ ਮੌਕੇ ਮੀਤ ਹੇਅਰ ਦੇ ਨਾਲ ਡਾਕਟਰੀ ਅਮਲਾ ਡਾ. ਬਾਂਸਲ ਨੇ ਕਿਹਾ ਕਿ ਮਲਟੀਸਪੈਸ਼ਲਿਟੀ ਹਸਪਤਾਲ ਖੋਲ੍ਹਣ ਦਾ ਮਕਸਦ : ਇੱਕ ਛੱਤ ਹੇਠ ਲੋਕਾਂ ਨੂੰ ਸਾਰੀਆਂ ਸਹੂਲਤਾਂ ਪ੍ਰਦਾਨ ਕਰਨਾ ਹੈ। ਇਸ ਮੌਕੇ ਵਿਧਾਇਕ ਲਾਭ ਸਿੰਘ ਉਗੋਕੇ, ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ, ਸਾਬਕਾ ਵਿਧਾਇਕ ਜਗਦੀਪ ਸਿੰਘ ਨਕਈ, ਜ਼ਿਲ੍ਹਾ ਪਲਾਨਿੰਗ ਬੋਰਡ ਚੇਅਰਮੈਨ ਗੁਰਦੀਪ ਸਿੰਘ ਬਾਠ, ਇੰਪਰੂਵਮੈਂਟ ਚੇਅਰਮੈਨ ਰਾਮ ਤੀਰਥ ਮੰਨਾ, ਈਟਨ  ਪਲਾਜ਼ਾ ਦੇ ਸੰਚਾਲਕ ਲਖਵੀਰ ਲੱਖੀ ਜ਼ੈਲਦਾਰ, ਟਰਾਂਸਪੋਰਟਰ ਤੇ ਕਾਂਗਰਸ ਦੇ ਜਿਲਾ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ , ਚੇਅਰਮੈਨ ਗੁਰੂ ਗੋਬਿੰਦ ਕਾਲਜ ਸੰਘੇੜਾ ਸਰਦਾਰ ਭੋਲਾ ਸਿੰਘ ਵਿਰਕ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐਸਐਸਪੀ ਸੰਦੀਪ ਮਲਿਕ,ਐਸਡੀਐਮ ਗੋਪਾਲ ਸਿੰਘ .ਆਸਥਾ ਇਨਕਲੇਵ ਦੇ ਐੱਮ ਡੀ ਅਨਿਲ ਸੋਨੀ ਤੇ ਹੋਰ ਪਤਵੰਤੇ ਸੱਜਣ ਮੌਜੂਦ ਸਨ।

Post a Comment

0 Comments