ਨਸ਼ਿਆਂ ਖਿਲਾਫ ਚੱਲ ਰਹੇ ਅੰਦੋਲਨ ਨੂੰ ਤਕਰੀਬਨ ਚਾਰ ਮਹੀਨੇ ਹੋ ਚੁੱਕੇ ਹਨ - ਘਰਾਗਣਾ

 ਨਸ਼ਿਆਂ ਖਿਲਾਫ ਚੱਲ ਰਹੇ ਅੰਦੋਲਨ ਨੂੰ ਤਕਰੀਬਨ ਚਾਰ ਮਹੀਨੇ ਹੋ ਚੁੱਕੇ ਹਨ - ਘਰਾਗਣਾ


ਮਾਨਸਾ 10 ਨਵੰਬਰ ਗੁਰਜੰਟ ਸਿੰਘ ਬਾਜੇਵਾਲੀਆ 

ਥਾਣਾ ਸਿਟੀ 2 ਮਾਨਸਾ ਵਿਖੇ ਨਸ਼ਿਆਂ ਖਿਲਾਫ ਚੱਲ ਰਹੇ ਦਿਨ ਰਾਤ ਦੇ ਪੱਕੇ ਧਰਨੇ ਦੇ 118 ਵੇਂ ਦਿਨ ਤੇ ਅੱਜ ਸੀ ਪੀ ਆਈ ਐੱਮ ਐੱਲ ਲਿਬਰੇਸ਼ਨ ਅਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵਲੋਂ ਸਾਂਝੇ ਤੌਰ ਸਮੂਲੀਅਤ ਕੀਤੀ ਗਈ ਇਸ ਧਰਨੇ ਨੂੰ ਸੰਬੋਧਨ ਕਰਦਿਆਂ ਸੀ ਪੀ ਆਈ ਐੱਮ ਐੱਲ ਲਿਬਰੇਸ਼ਨ ਦੇ ਜਿਲ੍ਹਾ ਆਗੂ ਬਲਵਿੰਦਰ ਸਿੰਘ ਘਰਾਗਣਾ ਨੇ ਕਿਹਾ ਕਿ ਨਸ਼ਿਆਂ ਖਿਲਾਫ ਚੱਲ ਰਹੇ ਅੰਦੋਲਨ ਨੂੰ ਤਕਰੀਬਨ ਚਾਰ ਮਹੀਨੇ ਹੋ ਚੁੱਕੇ ਹਨ ਪਰ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੇ ਕੰਨ ਤੇ ਜੂੰਅ ਨਹੀਂ ਸਰਕ ਰਹੀ ਨਸ਼ਿਆਂ ਦਾ ਕਾਰੋਬਾਰ ਜਿਉਂ ਦੀ ਤਿਉਂ ਚੱਲ ਰਿਹਾ ਹੈ ਨਸ਼ਿਆਂ ਦੇ ਕਾਰੋਬਾਰੀ ਸ਼ਰੇਆਮ ਗੋਲੀਆਂ  ਕੈਪਸੂਲ ਅਤੇ ਚਿੱਟੇ ਵਰਗੇ ਨਸ਼ੇ ਨੂੰ ਵੇਚ ਰਹੇ ਹਨ ਅਤੇ ਪੁਲਿਸ ਨਸ਼ਾ ਪੀੜਤ ਨੌਜਵਾਨਾਂ ਨੂੰ ਹੀ ਫੜਕੇ ਜੇਲਾਂ ਵਿੱਚ ਬੰਦ ਕਰ ਰਹੀ ਹੈ ਅਤੇ ਵਾਹ ਵਾਹ ਖੱਟ ਰਹੀ ਹੈ ਅਤੇ ਨਸ਼ੇ ਦੇ ਵੱਡੇ ਤਸਕਰਾਂ ਤੋਂ ਮਹੀਨਾ ਹਫਤਾ ਵਸੂਲ ਰਹੀ ਹੈ ਉਨ੍ਹਾਂ ਕਿਹਾ ਕਿ 1 ਨਵੰਬਰ ਦੀ ਖੁਲ੍ਹੀ ਬਹਿਸ ਕਰਨ ਦਾ ਡਰਾਮਾ ਕਰਨ ਵਾਲਾ ਮੁੱਖ ਮੰਤਰੀ ਭਗਵੰਤ ਮਾਨਨੇ ਨਸ਼ਾ ਵਿਰੋਧੀ ਐਕਸ਼ਨ ਕਮੇਟੀ ਦੇ ਆਗੂਨਆਂ ਨੂੰ ਬਹਿਸ ਵਿੱਚ ਹਿੱਸਾ ਲੈਣ ਤੋਂ ਰੋਕਣਾ ਵੀ ਨਸ਼ਾ ਤਸਕਰਾਂ ਦਾ ਪੱਖ ਪੂਰਨਾ ਹੈ ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ ਲੱਗੇ ਮੋਰਚੇ ਦੀਆਂ ਮੁੱਖ ਮੰਗਾਂ ਜਿਵੇਂ D S Pਸੰਜੀਵ ਗੋਇਲ ਦੀ ਪ੍ਰਾਪਰਟੀ ਦੀ ਜਾਂਚ ਅਤੇ ਮਾਨਸਾ ਮੈਡੀਕੋਜ ਵਰਗੇ ਨਸ਼ਾ ਤਸਕਰਾਂ ਜਾਂਚ ਦੀ ਮੰਗ ਜਿਉਂ ਦੀ ਤਿਉਂ ਖੜੀ ਹੈ ਅੱਜ ਦੇ ਇਸ ਧਰਨੇ ਨੂੰ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਜਿਲਾ ਆਗੂ ਅੰਗਰੇਜ਼ ਸਿੰਘ ਘਰਾਗਣਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅੱਜ ਬੁਰੀ ਤਰ੍ਹਾਂ ਫੇਲ ਹੋ ਚੁੱਕੀ ਹੈ ਅਤੇ ਲੋਕਾਂ ਦਾ ਇਸ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ ਮਜ਼ਦੂਰਾਂ ਦੀ ਦਿਹਾੜੀ ਅਠ ਘੰਟੇ ਤੋਂ ਵਧਾ ਕੇ ਬਾਰਾਂ ਘੰਟੇ ਕਰਕੇ ਸਮੁੱਚੀ ਮਜ਼ਦੂਰ ਜਮਾਤ ਦੇ ਢਿੱਡ ਵਿਚ ਛੁਰਾ ਮਾਰਨ ਵਾਲੀ ਗੱਲ ਕੀਤੀ ਹੈ ਜੋ ਮਜ਼ਦੂਰ ਜਮਾਤ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂਦਾ ਪੂਰਨ ਤੌਰ ਤੇ ਬਾਈਕਾਟ ਕੀਤਾ ਜਾਵੇਗਾ ਅੱਜ ਦੇ ਇਸ ਧਰਨੇ ਨੂੰ ਪਰਮਿੰਦਰ ਸਿੰਘ ਝੋਟਾ ਪਿਤਾ ਜੀ ਭੀਮ ਸਿੰਘ ਫੌਜੀ ਸਘੰਰਸੀ ਜੋਧਾ ਜਸਵੰਤ ਸਿੰਘ ਜਵਾਹਰਕੇ ਮਹਿੰਦਰ ਸਿੰਘ ਗੋਪਾਲ ਸਿੰਘ ਮਾਨਸਾ ਨੇ ਵੀ ਸੰਬੋਧਨ ਕੀਤਾ 

Post a Comment

0 Comments