ਐਡਵੋਕੇਟ ਧਾਮੀ ਨੂੰ ਦੂਸਰੀ ਬਾਰ ਸ਼ੋ੍ਮਣੀ ਕਮੇਟੀ ਦਾ ਪ੍ਰਧਾਨ ਬਣਾਇਆ ਗਿਆ
ਚੀਫ ਬਿਊਰੋ ਪੰਜਾਬ ਇੰਡੀਆ ਨਿਊਜ਼
ਅੰਮ੍ਰਿਤਸਰ- ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪਾਰਟੀ ਵਲੋ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਦੇ ਆਹੁੱਦੇ ਦੇ ਉਮੀਦਵਾਰ ਐਲਾਨਿਆ ਹੈ। ਸ੍ਰ ਬਾਦਲ ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਸ਼ੋ੍ਰਮਣੀ ਕਮੇਟੀ ਦੇ ਦਫਤਰ ਤੇਜਾ ਸਿੰਘ ਸਮੂੰਦਰੀ ਹਾਲ ਵਿਖੇ ਸ਼ੋ੍ਰਮਣੀ ਕਮੇਟੀ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ ਤੇ ਵਿਚਾਰ ਵਟਾਂਦਰਾ ਕੀਤਾ। ਪੱਤਰਕਾਰਾਂ ਨਾਲ ਗਲ ਕਰਦਿਆਂ ਸ੍ਰ ਬਾਦਲ ਨੇ ਕਿਹਾ ਕਿ ਉਹ ਪਿਛਲੇ ਇਕ ਮਹੀਨੇ ਤੋ ਉਹ ਸ਼ੋ੍ਰਮਣੀ ਕਮੇਟੀ ਦੇ ਮੈਂਬਰਾਂ ਨਾਲ ਨਿਜੀ ਤੌਰ ਤੇ ਮੁਲਾਕਾਤ ਕਰਕੇ ਉਨਾ ਦੇ ਵਿਚਾਰ ਜਾਣ ਰਹੇ ਸਨ।ਉਨਾਂ ਮੈਂਬਰਾਂ ਦੇ ਸੁਝਾਅ ਸੁਣੇ ਤੇ ਸਾਰਿਆਂ ਮੈਂਬਰਾਂ ਨੇ ਇਕ ਅਵਾਜ਼ ਹੋ ਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਬਤੌਰ ਪ੍ਰਧਾਨ ਸ਼ੋ੍ਰਮਣੀ ਕਮੇਟੀ ਬਣਾਏ ਜਾਣ ਦੀ ਗਲ ਕਹੀ। ਮੈਂਬਰਾਂ ਦੀ ਰਾਏ ਲੈ ਕੇ ਅਸੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਮ ਦਾ ਐਲਾਨ ਕੀਤਾ ਹੈ। ਉਨਾਂ ਕਿਹਾ ਕਿ ਵਿਰੋਧੀ ਧਿਰ ਪੰਥ ਦੀ ਪਿਠ ਵਿਚ ਛੁਰਾ ਮਾਰ ਰਹੀ ਹੈ। ਸ੍ਰ ਬਾਦਲ ਨੇ ਕਿਹਾ ਕਿ ਵਿਰੋਧੀ ਧਿਰ ਖਾਲਸਾ ਪੰਥ ਦੇ ਵਿਰੋਧੀਆਂ ਦੀ ਨੁਮਾਇੰਦਗੀ ਕਰ ਰਹੀ ਹੈ। ਵਿਰੋਧੀ ਧਿਰ ਦਾ ਇਕ ਨੁਕਤੀ ਏਜੰਡਾ ਖ਼ਾਲਸਾ ਪੰਥ ਨੂੰ ਕਮਜੋਰ ਕਰਨਾ ਹੈ। ਇਹ ਸਾਰੇ ਸ਼ੋ੍ਰਮਣੀ ਅਕਾਲੀ ਦਲ ਨੂੰ ਕਮਜੋਰ ਕਰਨ ਵਿਚ ਲੱਗੇ ਹੋਏ ਹਨ। ਇਸ ਤੋ ਪਹਿਲਾਂ ਸ੍ਰ ਬਾਦਲ ਨੇ ਸ਼ੋ੍ਰਮਣੀ ਕਮੇਟੀ ਦੇ ਕਰੀਬਰ 85 ਮੈ਼ਂਬਰਾਂ ਨਾਲ ਮੁਲਾਕਾਤ ਕੀਤੀ ਤੇ ਉਨਾਂ ਮੈਂਬਰਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਤੇ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਬਾਵਾ ਗੁਰਿੰਦਰ ਸਿੰਘ, ਜੋਧ ਸਿੰਘ ਸਮਰਾ, ਭਾਈ ਰਾਮ ਸਿੰਘ, ਅਮਰਜੀਤ ਸਿੰਘ ਚਾਵਲਾ, ਬੀਬੀ ਗੁਰਿੰਦਰ ਕੌਰ ਭੋਲੂਵਾਲ, ਭਾਈ ਮਨਜੀਤ ਸਿੰਘ, ਸ੍ਰ ਰਜਿੰਦਰ ਸਿੰਘ ਮਹਿਤਾ, ਗੁਰਮੀਤ ਸਿੰਘ ਬੂਹ, ’ਕੇਵਲ ਸਿੰਘ ਬਾਦਲ, ਅਵਾਰ ਸਿੰਘ ਰੀਆ ਅਤੇ ਗੁਰਪ੍ਰੀਤ ਸਿੰਘ ਝੱਬਰ ਆਦਿ ਹਾਜਰ ਸਨ।
0 Comments