ਟਰਾਈਡੈਂਟ ਗਰੁੱਪ ਨੇ ਰੈੱਡ ਕਰਾਸ ਸੁਸਾਇਟੀ ਨੂੰ ਦੋ ਲੱਖ ਰੁਪਏ ਦੇ ਚੈੱਕ ਦਿੱਤੇ

 ਟਰਾਈਡੈਂਟ ਗਰੁੱਪ ਨੇ ਰੈੱਡ ਕਰਾਸ ਸੁਸਾਇਟੀ ਨੂੰ ਦੋ ਲੱਖ ਰੁਪਏ ਦੇ ਚੈੱਕ ਦਿੱਤੇ


ਬਰਨਾਲਾ, 22 ,ਨਵੰਬਰ /ਕਰਨਪ੍ਰੀਤ ਕਰਨ/
-ਟਰਾਈਡੈਂਟ ਗਰੁੱਪ ਦੇ ਸੰਸਥਾਪਕ ਪਦਮਸ੍ਰੀ ਰਾਜਿੰਦਰ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਟਰਾਈਡੈਂਟ ਅਧਿਕਾਰੀਆਂ ਸ੍ਰੀ ਰੁਪਿੰਦਰ ਗੁਪਤਾ ਅਤੇ ਸ੍ਰੀ ਦੀਪਕ ਗਰਗ ਵਲੋਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਬਰਨਾਲਾ ਨੂੰ ਵੱਖ-ਵੱਖ ਸਮਾਜ ਸੇਵੀ ਕਾਰਜਾਂ ਲਈ ਦੋ ਲੱਖ ਰੁਪਏ ਦੇ ਚੈੱਕ ਦਿੱਤੇ ਗਏ, ਜੋ ਡਿਪਟੀ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ ਨੂੰ ਸੌਂਪੇ ਗਏ। ਡਿਪਟੀ ਕਮਿਸ਼ਨਰ ਨੇ ਟਰਾਈਡੈਂਟ ਗਰੁੱਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਦੋਂ ਵੀ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਰੈੱਡ ਕਰਾਸ ਸੁਸਾਇਟੀ ਨੂੰ ਸਮਾਜ ਸੇਵੀ ਕਾਰਜਾਂ ਲਈ ਆਰਥਿਕ ਮਦਦ ਦੀ ਲੋੜ ਹੁੰਦੀ ਹੈ ਤਾਂ ਟਰਾਈਡੈਂਟ ਵਲੋਂ ਵੱਧ ਚੜ੍ਹ ਕੇ ਸਹਿਯੋਗ ਦਿੱਤਾ ਜਾਂਦਾ ਹੈ। ਟਰਾਈਡੈਂਟ ਅਧਿਕਾਰੀ ਸ੍ਰੀ ਰੁਪਿੰਦਰ ਗੁਪਤਾ ਨੇ ਦੱਸਿਆ ਕਿ ਟਰਾਈਡੈਂਟ ਗਰੁੱਪ ਵਲੋਂ ਪਦਮਸ੍ਰੀ ਰਾਜਿੰਦਰ ਗੁਪਤਾ ਦੀ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ਵਿਚ ਮੈਡੀਕਲ ਸਹੂਲਤਾਂ ਅਤੇ ਹੋਰ ਸਮਾਜ ਸੇਵੀ ਕਾਰਜਾਂ ਲਈ ਅੱਗੇ ਹੋ ਕੇ ਕਾਰਜ ਕੀਤੇ ਜਾ ਰਹੇ ਹਨ, ਜੋ ਅੱਗੇ ਵੀ ਨਿਰੰਤਰ ਜਾਰੀ ਰਹਿਣਗੇ।


Post a Comment

0 Comments