ਮਿਸ਼ਨ ਇੰਦਰਧਨੁਸ਼ ਤਹਿਤ ਜਾਗਰੂਕਤਾ ਸੈਮੀਨਾਰ ਆਯੋਜਿਤ
ਮਿਸ਼ਨ ਇੰਦਰਧਨੁਸ਼ ਤਹਿਤ ਸਰਕਾਰੀ ਹਸਪਤਾਲ ਬੁਢਲਾਡਾ ਵਿਖੇ ਕਰਵਾਏ ਐਕਸਟੈਸ਼ਨ ਲੈਕਚਰ ਨੂੰ ਸੰਬੋਧਨ ਕਰਦੇ ਹੋਏ ਹਰਬੰਸ ਮੱਤੀ ਬੀ.ਈ.ਈ
ਮਿਸ਼ਨ ਇੰਦਰਧਨੁਸ਼ ਦਾ ਮੰਤਵ 5ਸਾਲ ਤੱਕ ਦੇ ਬੱਚੇ ਤੇ ਗਰਭਵਤੀ ਮਾਵਾਂ ਦਾ ਸੌ ਫੀਸਦੀ ਟੀਕਾਕਾਰਨ ਯਕੀਨੀ ਬਣਾਉਣਾ: ਹਰਬੰਸ ਮੱਤੀ ਬੀ.ਈ.ਈ
ਬੁਢਲਾਡਾ-(ਦਵਿੰਦਰ ਸਿੰਘ ਕੋਹਲੀ)-ਲੋਕਾਂ ਨੂੰ ਸਿਹਤਮੰਦ ਜੀਵਨ ਜਿਉਣ ਦਾ ਪੱਧਰ ਉੱਚਾ ਚੁੱਕਣ ਲਈ ਸਿਹਤ ਵਿਭਾਗ, ਮਾਨਸਾ ਵੱਲੋਂ ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ, ਮਾਣਯੋਗ ਸਿਹਤ ਮੰਤਰੀ ਡਾ ਬਲਵੀਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਮਾਨਸਾ ਡਾ. ਰਣਜੀਤ ਰਾਏ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਗੁਰਚੇਤਨ ਪ੍ਰਕਾਸ਼ ਐਸ.ਐਮ.ਓ. ਦੀ ਅਗਵਾਈ ਵਿੱਚ ਅਤੇ ਜਿਲਾ ਮਾਸ ਮੀਡੀਆ ਅਤੇ ਸੂਚਨਾ ਅਫਸਰ ਵਿਜੇ ਜੈਨ ਅਤੇ ਪਵਨ ਫੱਤਾ ਦੀ ਰਹਿਨੁਮਾਈ ਵਿੱਚ ਸਿਹਤ ਸਹੂਲਤਾਂ ਦੇ ਵਾਧੇ ਲਈ ਸਬ ਡਵੀਜਨ ਬੁਢਲਾਡਾ ਵਿੱਚ ਉਪਰਾਲੇ ਜਾਰੀ ਹਨ।ਇਸੇ ਲੜੀ ਵਿੱਚ ਇੰਟੈਸੀਫਾਈਡ ਮਿਸ਼ਨ ਇੰਦਰਧਨੁਸ਼ 5.0 ਤਹਿਤ ਸਬ ਡਵੀਜਨ ਬੁਢਲਾਡਾ ਵਿੱਚ ਵੱਖ- ਦੁੱਖ ਥਾਵਾਂ 'ਤੇ ਟੀਕਾਕਰਨ ਕੈਂਪ ਲਾਏ ਜਾਣਗੇ। ਜਾਣਕਾਰੀ ਦਿੰਦਿਆਂ ਹਰਬੰਸ ਮੱਤੀ ਬੀ.ਈ.ਈ ਨੇ ਦੱਸਿਆ ਕਿ ਮਿਸ਼ਨ ਇੰਨਸ ਦਾ ਮੁੱਖ ਮਕਸਦ 5 ਸਾਲ ਤੋਂ ਛੋਟੇ ਬੱਚਿਆਂ ਅਤੇ ਗਰਭਵਤੀ ਮਾਵਾ ਦੇ ਨਿਯਮਿਤ ਟੀਕਾਕਰਨ ਵਿਚ ਪਏ ਪਾੜੇ ਨੂੰ ਭਰ ਕੇ ਮੁਕੰਮਲ ਟੀਕਾਕਰਨ ਕਰਨਾ ਹੈ।ਪੰਜਾਬ ਸਰਕਾਰ ਵਲੋਂ ਰੂਟੀਨ ਟੀਕਾਕਰਨ ਦੌਰਾਨ ਕਿਸੇ ਕਾਰਨ ਵਾਂਝੇ ਰਹਿ ਗਏ ਬੱਚਿਆਂ ਦਾ ਟੀਕਾਕਰਨ ਮੁਕੰਮਲ ਕਰਨ ਲਈ ਤੀਬਰ ਮਿਸ਼ਨ ਇੰਦਰਧਨੁਸ਼ ਦੀ ਵਿਸ਼ੇਸ਼ ਮੁਹਿੰਮ ਦਾ ਇਹ ਰਾਊਂਡ 20 ਨਵੰਬਰ ਤੋਂ 25 ਨਵੰਬਰ ਤੱਕ ਹੈ। ਉਨ੍ਹਾਂ ਦੱਸਿਆ ਕਿ ਮਿਸ਼ਨ ਇੰਦਰ ਧਨੁਸ਼ ਤਹਿਤ ਵੱਖ ਵੱਖ ਥਾਵਾਂ 'ਤੇ ਸੈਸ਼ਨ (ਕੈਂਪ) ਲਾਏ ਜਾ ਰਹੇ ਹਨ, ਜਿਨ੍ਹਾਂ 'ਚ ਕੁੱਝ ਕੈਂਪ ਹਾਈ ਰਿਸਕ ਥਾਵਾਂ ਵਿਚ ਲਗਾਏ ਜਾਣੇ ਹਨ, ਜਿਨ੍ਹਾਂ ਵਿਚ ਬੱਚਿਆਂ ਅਤੇ ਗਰਭਵਤੀ ਮਾਵਾਂ ਨੂੰ ਵੈਕਸੀਨੇਸ਼ਨਲਗਾਉਣ ਦਾ ਟੀਚਾ ਹੈ।, ਇਸ ਮਿਸ਼ਨ ਤਹਿਤ ਵਿਭਾਗ ਵਲੋਂ ਉਸਾਰੀ ਅਧੀਨ ਇਮਾਰਤਾਂ, ਭੱਠਿਆਂ, ਪਥੇਰਾਂ ਅਤੇ ਸ਼ੈਲਰਾਂ ਦੀ ਆਬਾਦੀ ਨੂੰ ਵੀ ਕਵਰ ਕੀਤਾ ਜਾਵੇਗਾ। ਮਿਸ਼ਨ ਇੰਦਰਧਨੁਸ਼ ਮੁਹਿੰਮ ਸਬੰਧੀ ਮਿਸ਼ਨ ਐਮ.ਆਰ ਦਾ ਟੀਚਾ ਪੂਰਾ ਕਰਨ ਦਾ ਉਦੇਸ਼ ਰੱਖਿਆ ਗਿਆ ਹੈ।ਉਨ੍ਹਾਂ ਅਪੀਲ ਕੀਤੀ ਕਿ ਗਏ। ਜਿਹੜੇ ਬੱਚੇ ਐਮ. ਆਰ. (ਮੀਜਲ ਰੁਬੇਲਾ ਦੀ ਪਹਿਲੀ ਅਤੇ ਦੂਸਰੀ ਖੁਰਾਕ ਤੋਂ ਵਾਂਝੇ ਹਨ, ਉਹ ਇਨ੍ਹਾਂ ਕੈਂਪਾਂ ਦੌਰਾਨ ਆਪਣੇ ਬੱਚਿਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ। ਇਸ ਮੌਕੇ ਸ਼੍ਰੀ ਸਾਹਿਲ ਵਿਰਦੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦੁਆਰਾ ਸੂਬੇ ਦੀ ਖੁਸ਼ਹਾਲੀ ਅਤੇ ਤੰਦਰੂਸਤੀ ਲਈ ਸ਼ੁਰੂ ਕੀਤੀ ਦਾ ਸਿਹਤ ਜਾਗਰੂਕਤਾ ਮੁਹਿੰਮ ਦਾ ਮੰਤਵ ਹਰੇਕ ਨਾਗਰਿਕ ਨੂੰ ਸਿਹਤਮੰਦ ਬਨਾਉਣਾ ਹੈ ਪੰਜਾਬ ਵਿਚੋਂ ਬਿਮਾਰੀਆਂ ਦੇ ਖਾਤਮੇ ਲਈ ਸੁਹਿਰਦ ਹੋਏ ਸਿਹਤ ਵਿਭਾਗ ਵੱਲੋਂ ਜਿੱਥੇ ਸਰਕਾਰੀ ਹਸਪਤਾਲਾਂ ਵਿਚ ਮਾਹਿਰ ਡਾਕਟਰਾਂ ਰਾਹੀਂ ਲੋਕਾਂ ਦੀਆਂ ਬਿਮਾਰੀਆਂ ਨੂੰ ਜੜੋਂ ਪੁੱਟਣ ਦਾ ਕਾਰਜ ਕੀਤਾ ਜਾ ਰਿਹਾ ਹੈ, ਉਥੇ ਹੁਣ ਜਾਗਰੂਕਤਾ ਸੈਮੀਨਾਰ ਵੀ ਲਗਾਏ ਜਾ ਰਹੇ ਹਨ ਤਾਂ ਜੇ ਆਮ ਲੋਕ ਤੰਦਰੁਸਤ ਜ਼ਿੰਦਗੀ ਜਿਉਣ । ਇਨਾ ਜਾਗਰੂਕਤਾ ਸੈਮੀਨਾਰ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।ਇਸ ਮੌਕੇ ਸਰਕਾਰੀ ਹਸਪਤਾਲ ਬੁਢਲਾਡਾ ਵਿਚ ਆਏ ਮਰੀਜ਼ ਅਤੇ ਰਿਸ਼ਤੇਦਾਰ ਹਾਜਰ ਸਨ। ਇਸ ਪ੍ਰੋਗਰਾਮ ਦੀ ਸਫਲਤਾ ਲਈ ਸ਼੍ਰੀ ਗੁਰਪਾਲ ਸਿੰਘ ਹੀਰੇਵਾਲਾ ਨੇ ਵਿਸ਼ੇਸ਼ ਸਹਿਯੋਗ ਦਿੱਤਾ ।
0 Comments