ਐੱਸ.ਐੱਸ ਇੰਟਰਨੈਸ਼ਨਲ ਸਕੂਲ ਖੁੱਡੀ ਕਲਾਂ ਵਿਖੇ ਬਾਲ ਦਿਵਸ ਮਨਾਇਆ ਗਿਆ।

 ਐੱਸ.ਐੱਸ ਇੰਟਰਨੈਸ਼ਨਲ ਸਕੂਲ ਖੁੱਡੀ ਕਲਾਂ ਵਿਖੇ ਬਾਲ ਦਿਵਸ  ਮਨਾਇਆ ਗਿਆ।


ਬਰਨਾਲਾ 15 ,ਨਵੰਬਰ/ਕਰਨਪ੍ਰੀਤ ਕਰਨ/ਐੱਸ.ਐੱਸ ਇੰਟਰਨੈਸ਼ਨਲ ਸਕੂਲ ਖੁੱਡੀ ਕਲਾਂ ਵਿਖੇ ਬਾਲ ਦਿਵਸ  ਮਨਾਇਆ ਗਿਆ।ਅਧਿਆਪਕਾਂ ਵੱਲੋਂ

ਵਿਦਿਆਰਥੀਆਂ ਲਈ ਸਵੇਰ ਦੀ ਸਭ ਕਵਿਤਾ, ਗੀਤ ਅਤੇ ਕਈ ਸੱਭਿਆਚਾਰਕ, ਰੰਗਾ-ਰੰਗ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ। ਅਧਿਆਪਕਾਂ ਨੇ ਬੱਚਿਆਂ ਨੂੰ ਕਈ ਗੇਮ-ਖੇਡਾਂ ਕਰਵਾਈਆਂ। ਅਧਿਆਪਕਾਂ ਨੇ ਕਈ ਡਾਂਸ ਪ੍ਰੋਗਰਾਮ ਤਿਆਰ ਕੀਤੇ ਸਕੂਲ ਵੱਲੋਂ ਬੱਚਿਆਂ ਦੇ ਲਈ ਖਾਣ-ਪੀਣ ਦਾ ਖਾਸ ਪ੍ਰਬੰਧ ਕੀਤਾ ਗਿਆ। ਬਹੁਤ ਸਾਰੇ ਬੱਚਿਆਂ ਨੂੰ ਵੱਖ-ਵੱਖ ਗਤੀਵਿਧੀਆਂ ਵਿੱਚ ਭਾਗ ਲੈਣ ਅਤੇ ਮੁਕਾਬਲਿਆਂ ਵਿੱਚ ਚੰਗੀਆਂ ਪੁਜੀਸ਼ਨਾਂ ਹਾਸਿਲ ਕਰਨ ਕਰਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਕੂਲ ਮੈਨੇਜਮੈਂਟ ਡਾਇਰੈਕਟਰ ਰਜਿੰਦਰ ਸਿੰਘ ਪ੍ਰਿੰਸੀਪਲ ਜਸਵਿੰਦਰ ਕੌਰ ਅਤੇ ਸਮੁੱਚੇ ਸਟਾਫ ਵੱਲੋਂ ਸਾਰੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਵਧਾਈਆਂ ਦਿੱਤੀਆਂ ਗਈਆਂ। ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਆਪਸੀ ਸਹਿਯੋਗ ਨਾਲ ਸਕੂਲ ਵਿੱਚ ਲੱਗੇ ਵੱਖ-ਵੱਖ ਸੋਫਟ ਬੋਰਡ ਬਹੁਤ ਸੋਹਣੇ ਢੰਗ ਨਾਲ ਸਜਾਏ। ਪ੍ਰਿੰਸੀਪਲ ਜਸਵਿੰਦਰ ਕੌਰ ਨੇ ਦੱਸਿਆ ਕਿ ਇਹ ਸਮਾਗਮ ਹਰ ਸਾਲ 14 ਨਵੰਬਰ ਨੂੰ, ਅਜ਼ਾਦ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੇ ਜਨਮਦਿਨ ਦੀ ਯਾਦ ਵਜੋਂ ਮਨਾਇਆ ਜਾਂਦਾ ਹੈ। ਉਹ ਬੱਚਿਆਂ ਨੂੰ ਬਹੁਤ ਪਿਆਰ ਕਰਦੇ ਸਨ।ਬੱਚੇ ਉਹਨਾਂ ਨੂੰ ਪਿਆਰ ਨਾਲ ਚਾਚਾ ਨਹਿਰੂ ਕਹਿੰਦੇ ਸਨ ਇਸ ਦਿਨ ਸਭ ਨੇ ਬਹੁਤ ਮਨੋਰੰਜਨ ਕੀਤਾ, ਸਭ ਨੇ ਬਹੁਤ ਆਨੰਦ ਮਾਣਿਆ ਅਤੇ ਸਭ ਨੇ ਬਾਲ ਦਿਵਸ ਦੀਆਂ ਇੱਕ-ਦੂਜੇ ਨੂੰ ਵਧਾਈਆਂ ਦਿੱਤੀਆਂ।

Post a Comment

0 Comments