ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਅਵਤਾਰ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ

 ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਅਵਤਾਰ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ


ਬੁਢਲਾਡਾ (ਦਵਿੰਦਰ ਸਿੰਘ ਕੋਹਲੀ) :- ਧੰਨ ਧੰਨ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਅਵਤਾਰ ਗੁਰਪੁਰਬ ਗੁਰੂਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਨਵੀਨ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ, ਗੁਰਪੁਰਬ ਦੇ ਸਬੰਧ ਵਿੱਚ ਰੱਖੇ ਗਏ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਬਾਹਰ ਤੋਂ ਆਏ ਹਜ਼ੂਰੀ ਰਾਗੀ ਜੱਥਾ ਗੁਰਨਾਮ ਸਿੰਘ ਰਾਮਾਮੰਡੀ ਵਾਲੇ, ਹਜ਼ੂਰੀ ਰਾਗੀ ਜੱਥਾ ਭਾਈ ਰਾਮ ਸਿੰਘ ਮਾਈਸਰਖਾਨੇ ਵਾਲਿਆ ਦੇ ਰਾਗੀ ਜੱਥੇ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਫਲਸਫੇ ਅਤੇ ਕਥਾ ਕੀਰਤਨ ਰਾਹੀਂ ਗੁਰੂਜਸ ਸਰਵਨ ਕਰਵਾ ਕੇ ਸੰਗਤਾਂ ਨੂੰ ਨਿਹਾਲ ਕੀਤਾ, ਇਸ ਮੌਕੇ ਮੁੱਖ ਸੇਵਾਦਾਰ ਆਗਿਆਪਾਲ ਸਿੰਘ ਨਾਗਪਾਲ, ਸਵਰਨਜੀਤ ਸਿੰਘ ਸਾਹਨੀ, ਡਾ. ਪ੍ਰਿਤਪਾਲ ਸਿੰਘ ਕੋਹਲੀ, ਤਨਜੋਤ ਸਿੰਘ ਸਾਹਨੀ, ਮਿੱਠੂ ਸਿੰਘ, ਪ੍ਰੀਤਇੰਦਰ ਸਿੰਘ ਕੋਹਲੀ, ਕੁਲਦੀਪ ਸਿੰਘ ਅਨੇਜਾ, ਮਿ.  ਜਰਨੈਲ ਸਿੰਘ, ਗੁਰਚਰਨ ਸਿੰਘ ਮਲਹੋਤਰਾ, ਸੁਰਜੀਤ ਸਿੰਘ ਟੀਟਾ, ਮਾਸਟਰ ਕੁਲਵੰਤ ਸਿੰਘ, ਪਰਮਜੀਤ ਸਿੰਘ ਅਨੇਜਾ, ਵਿਕੀ ਕੋਹਲੀ, ਸੁਖਦੇਵ ਸਿੰਘ, ਅਵਤਾਰ ਸਿੰਘ, ਸੰਤੋਖ ਸਿੰਘ, ਗੁਰਨਾਮ ਸਿੰਘ ਕੋਹਲੀ, ਦਵਿੰਦਰਪਾਲ ਸਿੰਘ ਨਾਗਪਾਲ, ਪ੍ਰੇਮ ਸਿੰਘ ਦੋਦੜਾ, ਭਲਿੰਦਰ ਸਿੰਘ ਵਾਲੀਆ, ਮਾਸਟਰ ਰਜਿੰਦਰ ਸਿੰਘ, ਜਸਵੰਤ ਸਿੰਘ ਜੱਸਾ, ਕਮਲਜੀਤ ਸਿੰਘ ਬੋਬੀ, ਮਨਮੀਤ ਸਿੰਘ ਨਾਗਪਾਲ, ਹਰਮਨਜੋਤ ਸਿੰਘ ਕੋਹਲੀ, ਗਗਨਜੋਤ ਸਿੰਘ ਕੋਹਲੀ, ਬਲਬੀਰ ਸਿੰਘ ਆਦਿ ਨੇ ਗੁਰਬਾਣੀ ਕੀਰਤਨ ਦਾ ਅਨੰਦ ਮਾਣਿਆ। ਗੁਰੂ ਦਾ ਮਹਾਨ ਲੰਗਰ ਅਟੁੱਟ ਵਰਤਾਇਆ ਗਿਆ

Post a Comment

0 Comments