ਵਾਈ.ਐੱਸ. ਪਬਲਿਕ ਸਕੂਲ ਹੰਡਿਆਇਆ ਦੇ ਖਿਡਾਰੀਆਂ ਨੇ ਰਾਜ ਪੱਧਰੀ ਤੀਰਅੰਦਾਜ਼ੀ ਖੇਡਾਂ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ

 ਵਾਈ.ਐੱਸ. ਪਬਲਿਕ ਸਕੂਲ ਹੰਡਿਆਇਆ ਦੇ ਖਿਡਾਰੀਆਂ ਨੇ ਰਾਜ ਪੱਧਰੀ ਤੀਰਅੰਦਾਜ਼ੀ ਖੇਡਾਂ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ


ਬਰਨਾਲਾ,17,ਨਵੰਬਰ/ਕਰਨਪ੍ਰੀਤ ਕਰਨ  - ਵਾਈ.ਐੱਸ. ਪਬਲਿਕ ਸਕੂਲ ਹੰਡਿਆਇਆ ਦੇ ਖਿਡਾਰੀਆਂ ਨੇ ਰਾਜ ਪੱਧਰੀ ਤੀਰਅੰਦਾਜ਼ੀ ਖੇਡਾਂ ਵਿੱਚ ਭਾਗ ਲਿਆ ਅਤੇ ਕਾਂਸੀ ਦਾ ਤਗਮਾ ਜਿੱਤਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਡ ਨਿਰਦੇਸ਼ਕ ਜਤਿੰਦਰਜੀਤ ਸਿੰਘ ਨੇ ਦੱਸਿਆ ਕਿ ਵਾਈ.ਐੱਸ. ਪਬਲਿਕ ਸਕੂਲ ਹੰਡਿਆਇਆ ਦੇ ਖਿਡਾਰੀਆਂ ਨੇ ਤੀਰਅੰਦਾਜ਼ੀ ਵਿੱਚ ਭਾਗ ਲਿਆ ਅਤੇ ਕਾਂਸੀ ਦਾ ਤਗਮਾ ਜਿੱਤਿਆ। ਤੀਰਅੰਦਾਜ਼ੀ ਵਿੱਚ ਕੋਚ ਮਨਪ੍ਰੀਤ ਸਿੰਘ ਦੀ ਅਗਵਾਈ ਵਿੱਚ ਲੜਕਿਆਂ ਜਸ਼ਨਪ੍ਰੀਤ ਸਿੰਘ, ਪ੍ਰਭਲੀਨ ਸਿੰਘ ਅਤੇ ਸਾਹਿਲ ਸ਼ਰਮਾ ਨੇ ਕਾਂਸੀ ਦਾ ਤਗਮਾ ਜਿੱਤਿਆ। ਇਹ ਚੈਂਪੀਅਨਸ਼ਿਪ ਅਬੋਹਰ ਵਿਖੇ ਹੋਈ। ਪਿ੍ੰਸੀਪਲ ਡਾ.ਅੰਜੀਤ ਦਹੀਆ, ਵਾਈਸ ਪਿ੍ੰਸੀਪਲ ਸਚਿਨ ਗੁਪਤਾ ਤੇ ਸ਼ੋਰਬਰੀ ਘੋਸ਼ ਨੇ ਕੋਚ, ਖਿਡਾਰੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਜਿੱਤ ਲਈ ਵਧਾਈ ਦਿੱਤੀ ਅਤੇ ਰਾਸ਼ਟਰੀ ਪੱਧਰ ਦੀਆਂ ਖੇਡਾਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ।

Post a Comment

0 Comments