ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਲੇਲ ਸਿੰਘ ਵਾਲਾ ਵਿਖੇ ਚਿਲਡਰਨ ਡੇਅ ਮੌਕੇ ਪੁਸਤਕ ਪ੍ਰਦਰਸ਼ਨੀ ਲਗਾਈ

 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਲੇਲ ਸਿੰਘ ਵਾਲਾ ਵਿਖੇ ਚਿਲਡਰਨ ਡੇਅ ਮੌਕੇ ਪੁਸਤਕ ਪ੍ਰਦਰਸ਼ਨੀ ਲਗਾਈ


ਮਾਨਸਾ, 14 ਨਵੰਬਰ: ਗੁਰਜੰਟ ਸਿੰਘ ਬਾਜੇਵਾਲੀਆ 

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਲੇਲ ਸਿੰਘ ਵਾਲਾ ਵਿਖੇ ਪ੍ਰਿੰਸੀਪਲ ਡਾ.ਪਰਮਜੀਤ ਸਿੰਘ ਭੋਗਲ ਦੀ ਅਗਵਾਈ ਹੇਠ ਚਿਲਡਰਨ ਡੇਅ ਮੌਕੇ ਪੁਸਤਕ ਪ੍ਰਦਰਸ਼ਨੀ ਲਗਾਈ ਗਈ।

   ਸਕੂਲ ਲਾਇਬ੍ਰੇਰੀਅਨ ਬਬਲੀ ਰਾਣੀ ਨੇ ਦੱਸਿਆ ਕਿ ਕਿਤਾਬਾਂ ਵਿਦਿਆਰਥੀਆਂ ਦੇ ਮਾਨਸਿਕ ਵਿਕਾਸ ਵਿਚ ਸਹਾਈ ਹੁੰਦੀਆਂ ਹਨ।ਕਿਤਾਬਾਂ ਸਾਨੂੰ ਪੁਰਖਿਆਂ ਵਾਂਗ ਕੀਮਤੀ ਗਿਆਨ ਦਿੰਦੀਆਂ ਨੇ।ਵਿਦਿਆਰਥੀਆਂ ਨੂੰ ਜਮਾਤ ਦੀ ਪੜ੍ਹਾਈ ਦੇ ਨਾਲ ਨਾਲ ਸਾਹਿਤਕ ਤੇ ਗਿਆਨ ਦੀਆਂ ਕਿਤਾਬਾਂ ਨਾਲ ਜ਼ਰੂਰ ਜੁੜਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਾਹਿਤ ਨਾਲ ਜੋੜਨ ਅਤੇ ਪ੍ਰੇਰਿਤ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਂਦੀ ਹੈ ਅਤੇ ਭਵਿੱਖ ਵਿਚ ਵੀ ਅਜਿਹੇ ਉਪਰਾਲੇ ਜਾਰੀ ਰਹਿਣਗੇ।

   ਇਸ ਮੌਕੇ ਸਮੂਹ ਸਕੂਲ ਸਟਾਫ ਅਤੇ ਵਿਦਿਆਰਥੀਆਂ ਨੇ ਪੁਸਤਕ ਪ੍ਰਦਰਸ਼ਨੀ ਵਿਚ ਸ਼ਮੂਲੀਅਤ ਕੀਤੀ।

Post a Comment

0 Comments