ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਬਾਲ ਦਿਵਸ ਦਾ ਦਿਨ ਪੂਰੇ ਜੋਸ਼ੋਖਰੋਸ਼ ਨਾਲ ਮਨਾਇਆਗਿਆ।

 ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਬਾਲ ਦਿਵਸ ਦਾ ਦਿਨ ਪੂਰੇ ਜੋਸ਼ੋਖਰੋਸ਼ ਨਾਲ ਮਨਾਇਆਗਿਆ।


ਬਰਨਾਲਾ, 14 ਨਵੰਬਰ (ਕਰਨਪ੍ਰੀਤ ਕਰਨ)
-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਅੱਜ ਮਿਤੀ 14-11-2022 ਨੂੰ ਬਾਲ ਦਿਵਸ ਪੂਰੇ ਜੋਸ਼ੋਖਰੋਸ਼ ਨਾਲ ਮਨਾਇਆ ਗਿਆ। ਬੱਚਿਆਂ ਵੱਲੋਂ ਬਾਲ ਦਿਵਸ ਨਾਲ ਸਬੰਧਿਤ ਵੱਖ ਵੱਖ ਗਤੀਵਿਧੀਆਂ ਵਿੱਚ ਭਾਗ ਲਿਆ ਗਿਆ। ਨਰਸਰੀ ਤੋਂ ਦੂਜੀ ਜਮਾਤ ਦੇ ਬੱਚਿਆਂ ਵਿਚਕਾਰ ਫੈਂਸੀ ਡਰੈਸ ਮੁਕਾਬਲੇ ਦਾ ਅਯੋਜਨ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਸੰਦੀਪ ਕੁਮਾਰ ਲੱਠ ਵੱਲੋਂ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਬਾਲ ਦਿਵਸ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ। ਬਾਲ ਦਿਵਸ ਮੌਕੇ ਬੱਚਿਆਂ ਲਈ ਵਿਸ਼ੇਸ਼ ਸਭਾ ਦਾ ਅਯੋਜਨ ਕੀਤਾ ਗਿਆ। ਅੱਜ ਦੀ ਅਸੈਂਬਲੀ ਦਾ ਵਿਸ਼ਾ ਬਾਲ ਦਿਵਸ ਸੀ! ਬੱਚਿਆਂ ਨੂੰ ਸਟੇਜ ਤੇ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਦਿੱਤਾ ਗਿਆ। ਅਧਿਆਪਕਾਂ ਵੱਲੋਂ ਹਰ ਸਾਲ 14 ਨਵੰਬਰ ਨੂੰ ਬਾਲ ਦਿਵਸ ਵਜੋਂ ਕਿਉਂ ਮਨਾਇਆ ਜਾਂਦਾ ਹੈ,ਇਸ ਬਾਰੇ ਜਾਣਕਾਰੀ ਵਿਦਿਆਰਥੀਆਂ ਨਾਲ ਸਾਂਝੀ ਕੀਤੀ ਗਈ। ਬੱਚਿਆਂ ਨੇ ਇਸ ਦਿਨ ਦਾ ਖੂਬ ਆਨੰਦ ਮਾਣਿਆ। ਬਾਲ ਦਿਵਸ ਦੀ ਖੁਸ਼ੀ ਵਿੱਚ ਬੱਚਿਆਂ ਅਤੇ ਸਮੂਹ ਸਟਾਫ ਨੂੰ ਲੱਡੂ ਵੰਡੇ ਗਏ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ, ਸਕੂਲ ਐੱਮ ਡੀ ਸ ਰਣਪ੍ਰੀਤ ਸਿੰਘ ਰਾਏ, ਵਾਇਸ ਪ੍ਰਿੰਸੀਪਲ ਮੈਡਮ ਸੁਮਨ ਅਤੇ ਸਮੂਹ ਸਟਾਫ ਅਤੇ ਬੱਚੇ ਹਾਜਰ ਸਨ।

Post a Comment

0 Comments