ਆਧੁਨਿਕ ਤਕਨੀਕਾਂ ਨਾਲ ਜੁੜ ਕੇ ਖੇਤੀ ਦਾ ਕਿੱਤਾ ਕਰਨ ਵਾਲੇ ਕਿਸਾਨ ਦੂਜੇ ਕਿਸਾਨਾਂ ਲਈ ਬਣਨ ਰਾਹ ਦਸੇਰਾ-ਡਿਪਟੀ ਕਮਿਸ਼ਨਰ

 ਆਧੁਨਿਕ ਤਕਨੀਕਾਂ ਨਾਲ ਜੁੜ ਕੇ ਖੇਤੀ ਦਾ ਕਿੱਤਾ ਕਰਨ ਵਾਲੇ ਕਿਸਾਨ ਦੂਜੇ ਕਿਸਾਨਾਂ ਲਈ ਬਣਨ ਰਾਹ ਦਸੇਰਾ-ਡਿਪਟੀ ਕਮਿਸ਼ਨਰ

ਪ੍ਰਸ਼ਾਸਨਿਕ ਅਧਿਕਾਰੀ ਲਗਾਤਾਰ ਪਿੰਡਾਂ ਵਿਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕਰ ਰਹੇ ਨੇ ਪ੍ਰੇਰਿਤ


ਮਾਨਸਾ, 22 ਨਵੰਬਰ: ਗੁਰਜੰਟ ਸਿੰਘ ਬਾਜੇਵਾਲੀਆ
ਖੇਤਾਂ ਵਿਚ ਪਰਾਲੀ ਪ੍ਰਬੰਧਨ ਕਰ ਰਹੇ ਕਿਸਾਨ ਅਤੇ ਜਿਹੜੇ ਖੇਤਾਂ ਵਿਚ ਵਾਢੀ ਉਪਰੰਤ ਪਰਾਲ ਪਿਆ ਹੈ ਉਨ੍ਹਾਂ ਕਿਸਾਨਾਂ ਨਾਲ ਸਿਵਲ ਤੇ ਪੁਲਿਸ ਅਧਿਕਾਰੀਆਂ ਵੱਲੋਂ ਲਗਾਤਾਰ ਤਾਲਮੇਲ ਕੀਤਾ ਜਾ ਰਿਹਾ ਹੈ ਤਾਂ ਕਿ ਉਹ ਪਰਾਲੀ ਨੂੰ ਅੱਗ ਨਾ ਲਗਾ ਕੇ ਯੋਗ ਵਿਧੀ ਰਾਹੀਂ ਇਸ ਦਾ ਸੁਚੱਜਾ ਪ੍ਰਬੰਧਨ ਕਰਨ।

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਬਹੁਤ ਸਾਰੇ ਕਿਸਾਨਾਂ ਵੱਲੋਂ ਜਿੱਥੇ ਖੇਤੀ ਮਸ਼ੀਨਰੀ ਦੀ ਵਰਤੋਂ ਨਾਲ ਪਰਾਲੀ ਦੀਆਂ ਗੱਠਾਂ ਬਣਵਾਈਆਂ ਜਾ ਰਹੀਆਂ ਹਨ, ਬੇÇਲੰਗ ਵਿਧੀ ਦੀ ਵਰਤੋਂ ਪਰਾਲੀ ਪ੍ਰਬੰਧਨ ਲਈ ਕੀਤੀ ਜਾ ਰਹੀ ਹੈ ਉਥੇ ਹੀ ਕੁੱਝ ਮਿਹਨਤਕਸ਼ਨ ਕਿਸਾਨ ਹੱਥੀਂ ਵੀ ਪਰਾਲੀ ਦਾ ਪ੍ਰਬੰਧਨ ਕਰਨ ਵਿਚ ਜੁਟੇ ਹੋਏ ਹਨ ਜੋ ਕਿ ਬਹੁਤ ਸ਼ਲਾਘਾਯੋਗ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿੰਨ੍ਹਾਂ ਕਿਸਾਨਾਂ ਨੇ ਖੇਤਾਂ ਵਿਚ ਪਰਾਲੀ ਨੂੰ ਅੱਗ ਲਗਾਈ ਉਥੇ ਮੌਕੇ ’ਤੇ ਪਹੁੰਚ ਕੇ ਅਧਿਕਾਰੀਆਂ ਵੱਲੋਂ ਅੱਗ ਨੂੰ ਬੁਝਾਇਆ ਗਿਆ ਅਤੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਯੋਗ ਵਿਧੀ ਰਾਹੀਂ ਵਾਤਾਵਰਣ ਦੇ ਰਾਖੇ ਬਣ ਕੇ ਪਰਾਲੀ ਪ੍ਰਬੰਧਨ ਕਰ ਰਹੇ ਕਿਸਾਨਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਧੁਨਿਕ ਤਕਨੀਕਾਂ ਨਾਲ ਜੁੜ ਕੇ ਖੇਤੀ ਦਾ ਕਿੱਤਾ ਕਰਨ ਵਾਲੇ ਕਿਸਾਨ ਦੂਜੇ ਕਿਸਾਨਾਂ ਲਈ ਰਾਹ ਦਸੇਰਾ ਬਣਨ ਤਾਂ ਜੋ ਹਰ ਕਿਸਾਨ ਰਵਾਇਤੀ ਖੇਤੀ ਪ੍ਰਣਾਲੀ ’ਚ ਬਦਲਾਅ ਲਿਆ ਕੇ ਵਾਤਾਵਰਣ ਅਤੇ ਮਿੱਟੀ ਦੀ ਖੁਸ਼ਹਾਲੀ ਲਈ ਆਪਣਾ ਯੋਗਦਾਨ ਪਾਵੇ।

Post a Comment

0 Comments