ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਸਾਲਾਨਾ ਸਪੋਰਟਸ ਮੀਟ (ਖੇਡ ਦਿਵਸ ਊਰਜਾ 1.0 ਦਿਨ ਦੂਜਾ) ਦਾ ਅਯੋਜਨ ਕੀਤਾ ਗਿਆ।

 ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਸਾਲਾਨਾ ਸਪੋਰਟਸ ਮੀਟ (ਖੇਡ ਦਿਵਸ ਊਰਜਾ 1.0 ਦਿਨ ਦੂਜਾ) ਦਾ ਅਯੋਜਨ ਕੀਤਾ ਗਿਆ।


ਬਰਨਾਲਾ,5 ,ਦਸੰਬਰ/ਕਰਨਪ੍ਰੀਤ ਕਰਨ
                  ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਸਾਲਾਨਾ ਸਪੋਰਟਸ ਮੀਟ (ਖੇਡ ਦਿਵਸ ਊਰਜਾ 1.0 ਦਿਨ ਦੂਜਾ) ਦਾ ਅਯੋਜਨ 04 ਦਸੰਬਰ 2023 ਨੂੰ ਬਹੁਤ ਉਤਸ਼ਾਹ ਨਾਲ ਕੀਤਾ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸ੍ਰੀਮਤੀ ਉਮੇਸ਼ਵਰੀ ਸ਼ਰਮਾ (ਡੀ. ਐੱਸ. ਓ.) ਅਤੇ ਸਰਦਾਰ ਸਿਮਰਜੀਤ ਸਿੰਘ ਸਿੱਧੂ (ਡੀ. ਐਮ. ਸਪੋਰਟਸ, ਬਰਨਾਲਾ) ਜੀ ਵੱਲੋਂ ਸ਼ਿਰਕਿਤ ਕੀਤੀ ਗਈ। ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮਹਿਮਾਨਾਂ ਵੱਲੋਂ ਝੰਡਾ ਲਹਿਰਾ ਕੇ ਕੀਤੀ ਗਈ। ਸਪੋਰਸ ਮੀਟ ਦੇ ਦੂਜੇ ਦਿਨ ਛੇਵੀਂ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਹਾਊਸ ਵਾਈਜ ਭਾਗ ਲਿਆ। ਸ਼ੁਰੂਆਤ ਵਿੱਚ ਵਿਦਿਆਰਥੀਆਂ ਨੇ ਮਾਰਚ ਪਾਸਟ ਕੀਤਾ ਅਤੇ ਖੇਡਾਂ ਵਿੱਚ ਨਿਯਮਾਂ ਦੀ ਪਾਲਣਾ ਕਰਨ ਦੀ ਸਹੁੰ ਚੁੱਕੀ। ਵਿਦਿਆਰਥੀਆਂ ਵੱਲੋਂ ਵੱਖ ਵੱਖ ਗਤੀਵਿਧੀਆਂ ਜਿਵੇਂ ਕਿ 100 ਮੀਟਰ ਰੇਸ, 400 ਮੀਟਰ ਰੇਸ, ਰਿਲੇਅ ਰੇਸ, ਲੰਬੀ ਛਾਲ, ਸ਼ਾਟਪੁੱਟ, ਸਕੇਟਿੰਗ ਡਾਂਸ, ਰੱਸਾ- ਕੱਸੀ ਅਤੇ ਹੋਰ ਬਹੁਤ ਸਾਰੀਆਂ ਮਨੋਰੰਜਕ ਗਤੀਵਿਧੀਆਂ ਵਿੱਚ ਬੜੇ ਉਤਸ਼ਾਹ ਨਾਲ ਭਾਗ ਲਿਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਰੰਗਾ-ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ । ਮੁਕਾਬਲੇ ਵਿੱਚ ਸਾਹਿਬਜਾਦਾ ਅਜੀਤ ਸਿੰਘ ਜੀ ਹਾਊਸ ਨੇ ਪਹਿਲਾ, ਸਾਹਿਬਜਾਦਾ ਫਤਿਹ ਸਿੰਘ ਜੀ ਹਾਊਸ ਨੇ ਦੂਜਾ ਅਤੇ ਸਾਹਿਬਜਾਦਾ ਜੋਰਾਵਰ ਸਿੰਘ ਹਾਊਸ ਹਾਊਸ ਨੇ ਤੀਜਾ ਸਥਾਨ ਹਾਸਿਲ ਕੀਤਾ। ਸਕੂਲ ਪ੍ਰਿੰਸੀਪਲ ਡਾ ਸੰਦੀਪ ਕੁਮਾਰ ਲੱਠ ਜੀ ਦੁਆਰਾ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਸਨਮਾਨਿਤ ਕੀਤਾ ਗਿਆ। ਵੱਖ ਵੱਖ ਗਤੀਵਿਧੀਆਂ ਵਿੱਚ ਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਵੱਲੋਂ ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਵੱਲੋਂ ਸਕੂਲ ਦੇ ਸਮੂਹ ਸਪੋਰਟਸ ਸਟਾਫ ਦੀ ਪ੍ਰਸ਼ੰਸਾ ਕੀਤੀ ਗਈ ਜਿੰਨ੍ਹਾਂ ਦੀ ਮਿਹਨਤ ਸਦਕਾ ਇਸ ਪ੍ਰੋਗਰਾਮ ਨੂੰ ਸਫਲਤਾਪੂਰਵਕ ਕਰਵਾਇਆ ਗਿਆ। ਸਰਦਾਰ ਸਿਮਰਦੀਪ ਸਿੰਘ ਸਿੱਧੂ ਜੀ ਵੱਲੋਂ ਵਿਦਿਆਰਥੀਆਂ ਨੂੰ ਪੜਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਟਰੱਸਟੀ ਮੈਂਬਰ, ਸਕੂਲ ਐੱਮ ਡੀ ਸਰਦਾਰ ਰਣਪ੍ਰੀਤ ਸਿੰਘ ਰਾਏ, ਵਾਇਸ ਪ੍ਰਿੰਸੀਪਲ ਮੈਡਮ ਸੁਮਨ, ਸਮੂਹ ਸਟਾਫ ਅਤੇ ਵਿਦਿਆਰਥੀ ਹਾਜਰ ਸਨ

Post a Comment

0 Comments