ਅਕਾਲੀ ਦਲ ਦੇ 103ਵੇਂ ਸਥਾਪਨਾ ਦਿਵਸ ਮੌਕੇ ਵੱਡੀ ਗਿਣਤੀ 'ਚ ਨੌਜਵਾਨ ਸ਼ਮੂਲੀਅਤ ਕਰਨ: ਪੀਰ ਮੁਹੰਮਦ

ਅਕਾਲੀ ਦਲ ਦੇ 103ਵੇਂ ਸਥਾਪਨਾ ਦਿਵਸ ਮੌਕੇ ਵੱਡੀ ਗਿਣਤੀ 'ਚ ਨੌਜਵਾਨ ਸ਼ਮੂਲੀਅਤ ਕਰਨ: ਪੀਰ ਮੁਹੰਮਦ 

ਭਾਰਤੀ ਕਿਸਾਨ ਯੂਨੀਅਨ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ਾਂਤਮਈ ਧਰਨੇ ਵਿੱਚ ਸ਼ਮੂਲੀਅਤ ਕਰਨ ਦੇ ਫ਼ੈਸਲੇ ਦਾ ਸਵਾਗਤ: ਪੀਰ ਮੁਹੰਮਦ 


ਚੀਫ ਬਿਊਰੋ ਪੰਜਾਬ ਇੰਡੀਆ ਨਿਊਜ਼
              ਅੰਮ੍ਰਿਤਸਰ 13 ਦਸੰਬਰ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਇਕ ਅਹਿਮ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੱਦੇ 'ਤੇ ਜਥੇਬੰਦੀ ਦੇ ਪ੍ਰਧਾਨ, ਹਰਮੀਤ ਸਿੰਘ ਕਾਦੀਆਂ, ਦੀ ਅਗਵਾਈ ਹੇਠ ਮਿਤੀ 20 ਦਸੰਬਰ 2023 ਨੂੰ ਦੁਪਹਿਰ 12 ਵਜ਼ੇ ਧਰਨੇ 'ਚ ਸ਼ਮੂਲੀਅਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਦਿੱਲੀ ਦੇ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਤੋਂ ਰਾਸ਼ਟਰਪਤੀ ਭਵਨ ਤੱਕ ਇਸ ਸ਼ਾਂਤਮਈ ਰੋਸ ਪ੍ਰਦਰਸ਼ਨ ਦਾ ਉਦੇਸ਼ ਲੰਬੇ ਸਮੇਂ ਤੋਂ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਨੂੰ ਯਕੀਨੀ ਬਣਾਉਣਾ ਹੈ। ਸ੍ਰ. ਪੀਰ ਮੁਹੰਮਦ ਨੇ ਕਿਸਾਨ ਜਥੇਬੰਦੀ ਕਾਦੀਆਂ ਵੱਲੋਂ ਇਸ ਅਹਿਮ ਕਾਰਜ ਵਿੱਚ ਸ਼ਮੂਲੀਅਤ ਕਰਨ ਦੇ ਲਏ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ।

ਇਸ ਤੋਂ ਇਲਾਵਾ ਕਰਨੈਲ ਸਿੰਘ ਪੀਰ ਮੁਹੰਮਦ ਨੇ ਸ਼੍ਰੋਮਣੀ ਅਕਾਲੀ ਦਲ ਦੇ 103ਵੇਂ ਸਥਾਪਨਾ ਦਿਵਸ ਦੀਆਂ ਸਮੁੱਚੀ ਸਿੱਖ ਕੌਮ ਨੂੰ ਤਹਿ ਦਿਲੋਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਮਿਤੀ 14 ਦਸੰਬਰ 2023 ਸਮਾਂ 10 ਵਜ਼ੇ, ਨੂੰ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ, ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮਾਗਮਾਂ ਵਿੱਚ ਸਰਗਰਮੀ ਨਾਲ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। 

ਉਨ੍ਹਾਂ ਕਿਹਾ ਕਿ ਇਸ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ 'ਤੇ ਸੰਬੋਧਨ ਕਰਨਗੇ ਅਤੇ ਉਨ੍ਹਾਂ ਦੇ ਵਿਚਾਰ ਸੁਣੇ ਜਾਣ ਤਾਂ ਜੋ ਨੌਜਵਾਨਾਂ ਨੂੰ ਪਾਰਟੀ ਪ੍ਰਤੀ ਇਤਿਹਾਸ ਅਤੇ ਕੁਰਬਾਨੀਆਂ ਬਾਰੇ ਪਤਾ ਲੱਗ ਸਕੇ।


Post a Comment

0 Comments