ਪੰਚਾਇਤੀ ਚੋਣਾਂ ਨੂੰ ਲੈ ਕੇ ਵੋਟਰ ਲਿਸਟ ਦੀ ਸੁਧਾਈ ਮਿੱਥੇ ਸਮੇਂ ‘ਚ ਕਰਨ ਦੇ ਹੁਕਮ 11 ਤੋਂ 18 ਦਸੰਬਰ ਤੱਕ ਚੱਲੇਗਾ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ

 ਪੰਚਾਇਤੀ ਚੋਣਾਂ ਨੂੰ ਲੈ ਕੇ ਵੋਟਰ ਲਿਸਟ ਦੀ ਸੁਧਾਈ ਮਿੱਥੇ ਸਮੇਂ ‘ਚ ਕਰਨ ਦੇ ਹੁਕਮ 11 ਤੋਂ 18 ਦਸੰਬਰ ਤੱਕ ਚੱਲੇਗਾ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ 

7 ਜਨਵਰੀ 2024 ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ

ਡਿਪਟੀ ਕਮਿਸ਼ਨਰ ਵੱਲੋਂ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨੌਜਵਾਨਾਂ ਨੂੰ ਵੋਟ ਬਣਵਾਉਣ ਦੀ ਅਪੀਲ


 ਚੰਡੀਗੜ੍ਹ/ਪੰਜਾਬ ਇੰਡੀਆ ਨਿਊਜ਼ ਬਿਊਰੋ 

ਰਾਜ ਚੋਣ ਕਮਿਸ਼ਨ ਵੱਲੋਂ ਸਾਲ 2024 ਵਿੱਚ ਹੋਣ ਵਾਲੀਆਂ ਪੰਚਾਇਤੀ ਚੋਣਾਂ-2024 ਨੂੰ ਲੈ ਕੇ ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਵੋਟਰ ਸੂਚੀਆਂ ਦੀ ਸੁਧਾਈ ਅਤੇ ਪ੍ਰਕਾਸ਼ਨਾ ਮਿੱਥੇ ਸਮੇਂ ਵਿੱਚ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ਤਾਂ ਜੋ ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹੋ ਸਕਣ।

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਸੁਧਾਈ , ਪਬਲੀਕੇਸ਼ਨ, ਦਾਅਵੇ ਅਤੇ ਇਦਰਾਜ ਪ੍ਰਾਪਤ ਕਰਨ ਦੇ ਦਾਅਵੇ ਅਤੇ ਇਦਰਾਜਾਂ ਦਾ ਸਮਾਧਾਨ ਕਰਨ ਉਪਰੰਤ ਅੰਤਿਮ ਵੋਟਰ ਸੂਚੀਆਂ ਪ੍ਰਕਾਸ਼ਿਤ ਕਰਨ ਦੀ ਸਮਾਂ ਸਾਰਨੀ ਜਾਰੀ ਕੀਤੀ ਗਈ ਹੈ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 11 ਤੋਂ 18 ਦਸੰਬਰ 2023 ਤੱਕ ਵੋਟਰ ਸੂਚੀਆਂ ਤਿਆਰ ਕੀਤੀਆਂ ਜਾਣਗੀਆਂ ਜਦਕਿ ਵੋਟਰ ਸੂਚੀਆਂ ਦੀ ਛਪਾਈ 20 ਦਸੰਬਰ 2023 ਤੱਕ ਹੋਵੇਗੀ।

ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਸਬੰਧੀ ਜਨਤਾ ਦੇ ਦਾਅਵੇ/ਇਦਰਾਜ 21 ਤੋਂ 29 ਦਸੰਬਰ 2023 ਤੱਕ ਪ੍ਰਾਪਤ ਕੀਤੇ ਜਾਣਗੇ ਅਤੇ ਪ੍ਰਾਪਤ ਕੀਤੇ ਦਾਅਵਿਆਂ/ਇਦਰਾਜਾਂ ਦਾ ਨਿਪਟਾਰਾ 5 ਜਨਵਰੀ 2024 ਨੂੰ ਕੀਤਾ ਜਾਵੇਗਾ ਅਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 7 ਜਨਵਰੀ 2024 ਨੂੰ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ 18 ਸਾਲ ਦੇ ਹੋ ਚੁੱਕੇ ਨਾਗਰਿਕ ਆਪਣੀ ਵੋਟ ਪਹਿਲ ਦੇ ਆਧਾਰ ‘ਤੇ ਬਣਵਾਉਣ।

ਡਿਪਟੀ ਕਮਿਸ਼ਨਰ ਨੇ ਚੋਣ ਅਮਲੇ ਨੂੰ ਹਦਾਇਤ ਕੀਤੀ ਕਿ ਇਸ ਕੰਮ ਨੂੰ ਪੂਰੀ ਪਾਰਦਰਸ਼ਿਤਾ ਅਤੇ ਸਮੇਂ ਸਿਰ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਜਿਨ੍ਹਾਂ ਦੀ ਵੋਟ ਨਹੀਂ ਬਣੀ ਉਹ ਆਪਣੀ ਵੋਟ ਜ਼ਰੂਰ ਬਣਵਾਉਣ।

Post a Comment

0 Comments