ਜਵਾਹਰ ਨਵੋਦਿਆ ਵਿਦਿਆਲਿਆ ਵਿਖੇ ਸਾਲ 2024-25 ਲਈ ਛੇਵੀਂ ਜਮਾਤ ਦੀ ਦਾਖਲਾ ਪ੍ਰੀਖਿਆ ਦੇ ਰੋਲ ਨੰਬਰ ਜਾਰੀ

 ਜਵਾਹਰ ਨਵੋਦਿਆ ਵਿਦਿਆਲਿਆ ਵਿਖੇ ਸਾਲ 2024-25 ਲਈ ਛੇਵੀਂ ਜਮਾਤ ਦੀ ਦਾਖਲਾ ਪ੍ਰੀਖਿਆ ਦੇ ਰੋਲ ਨੰਬਰ ਜਾਰੀ

ਵਿਦਿਆਰਥੀ www.cbseitms.rcil.gov.in ਵੈਬਸਾਈਟ ਤੋਂ ਡਾਊਨਲੋਡ ਕਰ ਸਕਦੇ ਹਨ ਰੋਲ ਨੰਬਰ-ਪ੍ਰਿੰਸੀਪਲ ਰੇਖਾ ਸ਼ਰਮਾ


ਮਾਨਸਾ, 21 ਦਸੰਬਰ: ਗੁਰਜੰਟ ਸਿੰਘ ਬਾਜੇਵਾਲੀਆ
ਜਵਾਹਰ ਨਵੋਦਿਆ ਵਿਦਿਆਲਿਆ, ਫਫੜੇ ਭਾਈ ਕੇ, ਜ਼ਿਲ੍ਹਾ ਮਾਨਸਾ ਵਿਚ 6ਵੀਂ ਜਮਾਤ ਵਿਚ ਸੈਸ਼ਨ 2024-25 ਲਈ ਦਾਖਲਾ ਲੈਣ ਲਈ ਜਿੰਨ੍ਹਾਂ ਬੱਚਿਆਂ ਨੇ ਫਾਰਮ ਭਰੇ ਸਨ, ਉਨ੍ਹਾਂ ਬੱਚਿਆਂ ਦੇ ਰੋਲ ਨੰਬਰ ਆ ਗਏ ਹਨ। ਇਹ ਜਾਣਕਾਰੀ ਪ੍ਰਿੰਸੀਪਲ ਸ੍ਰੀਮਤੀ ਰੇਖਾ ਸ਼ਰਮਾ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਵਿਦਿਆਰਥੀ ਆਪਣੇ ਰੋਲ ਨੰਬਰ ਨਵੋਦਿਆ ਵਿਦਿਆਲਿਆ ਦੀ ਵੈਬਸਾਈਟ www.cbseitms.rcil.gov.in ਤੋਂ ਡਾਊਨਲੋਡ ਕਰ ਸਕਦੇ ਹਨ। ਦਾਖਲਾ ਪ੍ਰੀਖਿਆ 20 ਜਨਵਰੀ 2024 ਦਿਨ ਸ਼ਨੀਵਾਰ ਨੂੰ ਜ਼ਿਲੇ੍ਹ ਦੇ 10 ਪ੍ਰੀਖਿਆ ਕੇਂਦਰਾਂ ਵਿਚ ਹੋਣੀ ਹੈ।

ਉਨ੍ਹਾਂ ਦੱਸਿਆ ਕਿ ਵਿਦਿਆਰਥੀ ਇਹ ਰੋਲ ਨੰਬਰ ਜਿਲ੍ਹਾ ਸਿੱਖਿਆ ਅਫਸਰ, ਮਾਨਸਾ ਅਤੇ ਸਬੰਧਤ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਨਾਲ ਸੰਪਰਕ ਕਰਕੇ ਪ੍ਰਾਪਤ ਕਰ ਸਕਦੇ ਹਨ। ਜੇਕਰ ਫਿਰ ਵੀ ਰੋਲ ਨੰਬਰ ਲੈਣ ਵਿਚ ਕੋਈ ਦਿੱਕਤ ਪੇਸ਼ ਆਵੇ ਤਾਂ ਜਵਾਹਰ ਨਵੋਦਿਆ ਵਿਦਿਆਲਿਆ, ਫਫੜੇ ਭਾਈ ਕੇ, ਜ਼ਿਲ੍ਹਾ ਮਾਨਸਾ ਵਿਖੇ ਪਹੁੰਚ ਕੇ ਆਪਣੇ ਰੋਲ ਨੰਬਰ ਸਬੰਧੀ ਪਤਾ ਕੀਤਾ ਜਾ ਸਕਦਾ ਹੈ।

Post a Comment

0 Comments