ਬਿਜਲੀ ਵਿਭਾਗ ਦੀ ਅਣਗਹਿਲੀ ਕਾਰਨ ਮੌਤ ਹੋਣ ‘ਤੇ 30 ਦਿਨਾਂ ‘ਚ ਮਿਲੇਗਾ ਮੁਆਵਜ਼ਾ, ਪੰਜਾਬ ਸਰਕਾਰ ਵੱਲੋਂ ਹਾਈਕੋਰਟ ‘ਚ ਨੀਤੀ ਪੇਸ਼

 ਬਿਜਲੀ ਵਿਭਾਗ ਦੀ ਅਣਗਹਿਲੀ ਕਾਰਨ ਮੌਤ ਹੋਣ ‘ਤੇ 30 ਦਿਨਾਂ ‘ਚ ਮਿਲੇਗਾ ਮੁਆਵਜ਼ਾ, ਪੰਜਾਬ ਸਰਕਾਰ ਵੱਲੋਂ ਹਾਈਕੋਰਟ ‘ਚ ਨੀਤੀ ਪੇਸ਼


ਚੰਡੀਗੜ੍ਹ : ਚੀਫ ਬਿਊਰੋ ਪੰਜਾਬ ਇੰਡੀਆ ਨਿਊਜ਼     
 ਹੁਣ ਪੰਜਾਬ ‘ਚ ਬਿਜਲੀ ਵਿਭਾਗ ਦੀ ਢਿੱਲ ਕਾਰਨ ਕਿਸੇ ਵੀ ਨਾਗਰਿਕ ਦੀ ਕਰੰਟ ਲੱਗਣ ਨਾਲ ਮੌਤ ਹੋ ਜਾਂਦੀ ਹੈ ਤਾਂ ਉਸ ਨੂੰ ਮੁਆਵਜ਼ਾ ਰਾਸ਼ੀ ਕਰਮਚਾਰੀ ਮੁਆਵਜ਼ਾ ਐਕਟ ਤਹਿਤ ਜਾਰੀ ਕੀਤੀ ਜਾਵੇਗੀ। ਮੁਆਵਜ਼ਾ ਜਾਰੀ ਕਰਨ ਲਈ ਵੱਧ ਤੋਂ ਵੱਧ 30 ਦਿਨਾਂ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ। ਪੀਐਸਪੀਸੀਐਲ ਨੇ ਸ਼ੁੱਕਰਵਾਰ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਇਹ ਜਾਣਕਾਰੀ ਦਿੱਤੀ।

ਬਿਜਲੀ ਦੇ ਝਟਕੇ ਕਾਰਨ ਮੁਆਵਜ਼ੇ ਸਬੰਧੀ ਵੱਡੀ ਗਿਣਤੀ ‘ਚ ਪਟੀਸ਼ਨਾਂ ਪੰਜਾਬ-ਹਰਿਆਣਾ ਹਾਈ ਕੋਰਟ ‘ਚ ਪੈਂਡਿੰਗ ਸਨ ਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਅਤੇ ਪੀਐਸਪੀਸੀਐਲ ਨੂੰ ਮੁਆਵਜ਼ੇ ਲਈ ਨੀਤੀ ਬਣਾਉਣ ਦੇ ਹੁਕਮ ਦਿੱਤੇ ਸਨ। ਸ਼ੁੱਕਰਵਾਰ ਨੂੰ ਪੰਜਾਬ ਸਰਕਾਰ ਵੱਸੋਂ ਐਡਵੋਕੇਟ ਤੀਵਰ ਸ਼ਰਮਾ ਵੱਲੋਂ ਮੁਆਵਜ਼ੇ ਲਈ ਤਿਆਰ ਕੀਤੀ ਗਈ ਨੀਤੀ ਹਾਈ ਕੋਰਟ ‘ਚ ਪੇਸ਼ ਕੀਤੀ ਗਈ।

ਇਸ ਨੀਤੀ ਤਹਿਤ ਸਰਕਾਰੀ ਮੁਲਾਜ਼ਮਾਂ, ਠੇਕਾ ਮੁਲਾਜ਼ਮਾਂ ਦੇ ਨਾਲ-ਨਾਲ ਆਮ ਲੋਕਾਂ ਲਈ ਮੁਆਵਜ਼ਾ ਤੈਅ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ। ਨੀਤੀ ਅਨੁਸਾਰ ਜੇਕਰ ਕੋਈ ਆਮ ਨਾਗਰਿਕ ਨੂੰ ਬਿਜਲੀ ਵਿਭਾਗ ਦੀ ਅਣਗਹਿਲੀ ਕਾਰਨ ਕਰੰਟ ਲੱਗ ਜਾਂਦਾ ਹੈ ਅਤੇ ਉਸ ਦੀ ਮੌਤ ਹੋ ਜਾਂਦੀ ਹੈ ਜਾਂ ਜ਼ਖਮੀ ਹੋ ਜਾਂਦਾ ਹੈ ਤਾਂ ਕਰਮਚਾਰੀ ਮੁਆਵਜ਼ਾ ਐਕਟ ਤਹਿਤ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਜਾਵੇਗੀ।

Post a Comment

0 Comments