ਵਾਈ.ਐੱਸ. ਪਬਲਿਕ ਸਕੂਲ ਹੰਡਿਆਇਆ ਦੇ ਖਿਡਾਰੀਆਂ ਨੇ ਰਾਜ ਪੱਧਰੀ ਕਿੱਕ-ਬਾਕਸਿੰਗ ਚੈਂਪੀਅਨਸ਼ਿਪ ਵਿੱਚ 3 ਮੈਡਲ ਜਿੱਤੇ

ਵਾਈ.ਐੱਸ.ਪਬਲਿਕ ਸਕੂਲ ਹੰਡਿਆਇਆ ਦੇ ਖਿਡਾਰੀਆਂ ਨੇ ਰਾਜ ਪੱਧਰੀ ਕਿੱਕ-ਬਾਕਸਿੰਗ ਚੈਂਪੀਅਨਸ਼ਿਪ ਵਿੱਚ 3 ਮੈਡਲ ਜਿੱਤੇ


ਬਰਨਾਲਾ 20,ਦਸੰਬਰ ਕਰਨਪ੍ਰੀਤ ਕਰਨ       ‌
     ਵਾਈ.ਐੱਸ. ਪਬਲਿਕ ਸਕੂਲ ਹੰਡਿਆਇਆ ਦੇ ਖਿਡਾਰੀਆਂ ਨੇ ਰਾਜ ਪੱਧਰੀ ਕਿੱਕ-ਬਾਕਸਿੰਗ ਚੈਂਪੀਅਨਸ਼ਿਪ ਵਿੱਚ 3 ਮੈਡਲ ਜਿੱਤੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਡ ਡਾਇਰੈਕਟਰ ਜਤਿੰਦਰਜੀਤ ਸਿੰਘ ਨੇ ਦੱਸਿਆ ਕਿ ਵਾਈ.ਐਸ.ਪਬਲਿਕ ਸਕੂਲ ਹੰਡਿਆਇਆ ਦੇ ਖਿਡਾਰੀਆਂ ਨੇ ਕੋਚ ਰਣਜੀਤ ਸਿੰਘ ਦੀ ਅਗਵਾਈ ਹੇਠ ਮਲੇਰਕੋਟਲਾ ਵਿਖੇ ਹੋਏ ਕਿੱਕ ਬਾਕਸਿੰਗ ਮੁਕਾਬਲੇ ਵਿੱਚ ਭਾਗ ਲਿਆ ਅਤੇ ਵੱਖ-ਵੱਖ ਮੁਕਾਬਲਿਆਂ ਵਿੱਚ 3 ਤਗਮੇ (2 ਚਾਂਦੀ ਅਤੇ 1 ਕਾਂਸੀ) ਜਿੱਤੇ। ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਅੰਡਰ 14, ਏਕਮਵੀਰ ਸਿੰਘ ਨੇ -28 ਕਿਲੋ ਭਾਰ ਵਰਗ ਵਿੱਚ ਚਾਂਦੀ ਦਾ ਤਗ਼ਮਾ, ਅੰਡਰ 17 ਵਿੱਚ ਦਮਨ ਕੁਮਾਰ ਨੇ -60 ਕਿਲੋ ਭਾਰ ਵਰਗ ਵਿੱਚ ਚਾਂਦੀ ਦਾ ਤਗ਼ਮਾ ਅਤੇ ਅਨੁਰੀਤ ਕੌਰ ਨੇ +60 ਕਿਲੋ ਭਾਰ ਵਰਗ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ। ਪਿ੍ੰਸੀਪਲ ਡਾ.ਅੰਜੀਤਾ ਦਹੀਆ, ਵਾਈਸ ਪਿ੍ੰਸੀਪਲ ਸਚਿਨ ਗੁਪਤਾ ਅਤੇ ਮੈਡਮ ਸ਼ੋਰਬਰੀ ਘੋਸ਼ ਨੇ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚ ਨੂੰ ਉਨ੍ਹਾਂ ਦੀ ਜਿੱਤ ‘ਤੇ ਵਧਾਈ ਦਿੱਤੀ।

Post a Comment

0 Comments