43 ਸਰਕਾਰੀ ਸੇਵਾਵਾਂ ਨੂੰ ਘਰ-ਘਰ ਉਪਲਬਧ ਕਰਵਾਉਣਾ ਆਪ ਦਾ ਸ਼ਲਾਘਾਯੋਗ ਕਦਮ -ਹਸਨਪ੍ਰੀਤ ਭਾਰਦਵਾਜ.ਆਰ ਟੀ,ਮੰਨਾ

43 ਸਰਕਾਰੀ ਸੇਵਾਵਾਂ ਨੂੰ ਘਰ - ਘਰ ਉਪਲਬਧ ਕਰਵਾਉਣਾ ਆਪ ਦਾ ਸ਼ਲਾਘਾਯੋਗ ਕਦਮ - ਹਸਨਪ੍ਰੀਤ ਭਾਰਦਵਾਜ.ਆਰ ਟੀ,ਮੰਨਾ 

 


ਬਰਨਾਲਾ,14 ਦਸੰਬਰ/ਕਰਨਪ੍ਰੀਤ ਕਰਨ         
ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਓ.ਐਸ.ਡੀ.ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਸਨਪ੍ਰੀਤ ਭਾਰਦਵਾਜ ਨੇ ਕਿਹਾ ਕਿ ਪਾਰਟੀ ਸੁਪਰੀਮੋ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਸਰਕਾਰ ਦੇ ਵਿਸਥਾਰ ਦਾ ਐਲਾਨ ਕਰਦਿਆਂ 43 ਸਰਕਾਰੀ ਸੇਵਾਵਾਂ ਨੂੰ ਘਰ-ਘਰ ਉਪਲਬਧ ਕਰਵਾਉਣਾ ਸ਼ੁਰੂ ਕਰ ਦਿੱਤਾ ਹੈ, ਇਸ ਨਾਲ ਆਮ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ। ਨਗਰ ਸੁਧਾਰ ਟਰੱਸਟ ਬਰਨਾਲਾ ਦੇ ਚੇਅਰਮੈਨ ਰਾਮ ਤੀਰਥ ਮੰਨਾ ਨੇ ਦੱਸਿਆ ਕਿ ਇਹ ਉਹ ਸੇਵਾਵਾਂ ਹਨ ਜਿਨ੍ਹਾਂ ਲਈ ਲੋਕਾਂ ਨੂੰ ਦਫ਼ਤਰਾਂ ਜਾਂ ਸੁਵਿਧਾ ਕੇਂਦਰਾਂ ਵਿੱਚ ਲੰਬੀਆਂ ਕਤਾਰਾਂ ਵਿੱਚ ਖੜ੍ਹਨਾ ਪੈਂਦਾ ਹੈ। ਹੁਣ ਲੋਕਾਂ ਨੂੰ ਆਪਣਾ ਕੰਮ ਛੱਡਣਾ ਪੈ ਰਿਹਾ ਹੈ ਪਰੰਤੂ ਹੁਣ ਕਤਾਰ ਵਿੱਚ ਖੜ੍ਹਨ ਦੀ ਲੋੜ ਨਹੀਂ। ਲੋਕ ਹੁਣ ਆਪਣੀ ਸਹੂਲਤ ਅਨੁਸਾਰ ਘਰ ਬੈਠਣਗੇ ਅਤੇ ਬਿਨਾਂ ਸਮਾਂ ਬਰਬਾਦ ਕੀਤੇ ਸਰਕਾਰੀ ਦਫ਼ਤਰਾਂ ਵਿੱਚ ਜਾਣ ਤੋਂ ਗੁਰੇਜ਼ ਕਰਨਗੇ। ਸੂਬਾ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ।

Post a Comment

0 Comments