ਪੰਜਾਬ ਨੰਬਰਦਾਰ ਯੂਨੀਅਨ ਜਿਲ੍ਹਾ ਮਾਨਸਾ (ਰਜਿ. 643) ਦੀ ਮੀਟਿੰਗ ਜਿਲ੍ਹਾ ਪ੍ਰਧਾਨ ਅੰਮ੍ਰਿਤਪਾਲ ਸਿੰਘ ਗੁਰਨੇ ਦੀ ਪ੍ਰਧਾਨਗੀ ਹੇਠ ਹੋਇਆ।

 ਪੰਜਾਬ ਨੰਬਰਦਾਰ ਯੂਨੀਅਨ ਜਿਲ੍ਹਾ ਮਾਨਸਾ (ਰਜਿ. 643) ਦੀ ਮੀਟਿੰਗ ਜਿਲ੍ਹਾ ਪ੍ਰਧਾਨ ਅੰਮ੍ਰਿਤਪਾਲ ਸਿੰਘ ਗੁਰਨੇ ਦੀ ਪ੍ਰਧਾਨਗੀ ਹੇਠ ਹੋਇਆ


ਗੁਰਜੰਟ ਸਿੰਘ ਬਾਜੇਵਾਲੀਆ                            ਮਾਨਸਾ 20 ਦਸੰਬਰ ਗੁਰਜੰਟ ਸਿੰਘ ਬਾਜੇਵਾਲੀਆ ਨੂੰ ਪੰਜਾਬ ਨੰਬਰਦਾਰ ਯੂਨੀਅਨ ਜਿਲ੍ਹਾ ਮਾਨਸਾ (ਰਜਿ. 643) ਦੀ ਮੀਟਿੰਗ ਜਿਲ੍ਹਾ ਪ੍ਰਧਾਨ ਅੰਮ੍ਰਿਤਪਾਲ ਸਿੰਘ ਗੁਰਨੇ ਦੀ ਪ੍ਰਧਾਨਗੀ ਹੇਠ ਹੋਇਆ। ਜਿਸ ਵਿੱਚ ਜਿਲ੍ਹਾ ਤੇ ਤਹਿਸੀਲਾਂ ਪ੍ਰਧਾਨਾਂ ਤੋਂ ਇਲਾਵਾ ਹੋਰ ਵੱਖ-ਵੱਖ ਨੰਬਰਦਾਰਾਂ ਨੇ ਹਾਜਰੀ ਲਗਵਾਈ । ਇਸ ਮੌਕੇ ਤਹਿਸੀਲ ਪੱਧਰ ਤੇ ਨੰਬਰਦਾਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਵਿਚਾਰਾਂ ਤੋਂ ਇਲਾਵਾ ਨੰਬਰਦਾਰ ਯੂਨੀਅਨ ਦੀਆਂ ਮੰਗਾਂ ਨੂੰ ਲੈ ਕੇ ਚਰਚਾ ਕੀਤੀ ਗਈ ਕਿ ਨਵਾਂ ਨੰਬਰਦਾਰ ਨਿਯੁਕਤ ਕਰਨ ਸਮੇਂ ਪ੍ਰਸ਼ਾਸ਼ਨ ਵੱਲੋਂ ਕਾਫੀ ਖੱਜਲ ਖੁਆਰ ਕੀਤਾ ਜਾਂਦਾ ਹੈ। ਅਸੀਂ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਇਹ ਖੱਜਲ ਖੁਆਰੀ ਬੰਦ ਕੀਤੀ ਜਾਵੇ ਅਤੇ ਖਾਲੀ ਪਈਆਂ ਅਸਾਮੀਆਂ ਜਲਦੀ ਪੂਰ ਕੀਤੀਆਂ ਜਾਣ। ਇਸ ਮੌਕੇ ਨੰਬਰਦਾਰਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਹਨਾਂ ਦੀਆਂ ਜੋ ਮੰਗਾਂ ਲੰਮੇ ਸਮੇਂ ਤੋਂ ਕੀਤੀਆਂ ਜਾ ਰਹੀਆਂ ਹਨ ਜਿਸ ਵਿੱਚ ਮੁੱਖ ਮੰਗ ਨੰਬਰਦਾਰੀ ਜੱਦੀ ਪੁਸ਼ਤੀ ਕਰਨ ਦੀ ਹੈ ਅਤੇ ਮਾਣ ਭੱਤੇ ਵਿੱਚ ਵਾਧਾ ਕਰਨ ਤੋਂ ਇਲਾਵਾ ਬੱਸ ਪਾਸ, ਸਿਹਤ ਬੀਮਾ ਮੁੱਖ ਮੰਗਾਂ ਹਨ। ਜੇਕਰ ਸਰਕਾਰ ਇਹਨਾਂ ਨੂੰ ਲਾਗੂ ਕਰਦੀ ਹੈ ਤਾਂ ਆਉਣ ਵਾਲੀਆਂ ਚੋਣਾਂ ਸਮੇਂ ਸਰਕਾਰ ਦੇ ਪੱਖ ਵਿੱਚ ਹਮਾਇਤ ਕੀਤੀ ਜਾਵੇਗੀ ਨਹੀਂ ਤਾਂ ਸੂਬਾ ਕਮੇਟੀ ਨਾਲ ਮੀਟਿੰਗ ਕਰਕੇ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਨੰਬਰਦਾਰ ਯੂਨੀਅਨ ਸਰਕਾਰ ਦੇ ਵਿਰੋਧ ਵਿੱਚ ਵੱਡਾ ਸੰਘਰਸ਼ ਕਰੇਗੀ।  ਇਸ ਮੌਕੇ ਹਾਜਰ ਨੰਬਰਦਾਰ ਸਾਹਿਬਾਨ ਮਲਕੀਤ ਸਿੰਘ ਫਫੜੇ, ਤਹਿਸੀਲ ਪ੍ਰਧਾਨ ਮਾਨਸਾ, ਗੁਰਬਰਨ ਸਿੰਘ ਕੁਲਾਣਾ, ਬਲਦੇਵ ਸਿੰਘ ਭੁਪਾਲ, ਹਰਬੰਸ ਸਿੰਘ ਭੁਪਾਲ, ਰਘਵੀਰ ਸਿੰਘ ਉੱਭਾ, ਜਸਵੀਰ ਸਿੰਘ ਉੱਭਾ, ਇੰਦਰਜੀਤ ਸਿੰਘ, ਜਗਰੂਪ ਸਿੰਘ, ਧਰਮਿੰਦਰ ਸਿੰਘ, ਅੰਮ੍ਰਿਤਪਾਲ ਸਿੰਘ, ਗਮਦੂਰ ਸਿੰਘ, ਸਰਦੂਲ ਸਿੰਘ ਆਦਿ ਨੰਬਰਦਾਰ ਹਾਜਰ ਸਨ।

Post a Comment

0 Comments