ਫਾਈਨਾਂਸੀਅਲ ਐਡਵਾਇਜ਼ਰ ਦੀ ਭਰਤੀ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 20 ਨੂੰ

 ਫਾਈਨਾਂਸੀਅਲ ਐਡਵਾਇਜ਼ਰ ਦੀ ਭਰਤੀ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 20 ਨੂੰ

ਸਾਬਕਾ ਫੌਜੀ ਵੀ ਲੈ ਸਕਦੇ ਹਨ ਪਲੇਸਮੈਂਟ ਕੈਂਪ ਵਿਚ ਭਾਗ


ਮਾਨਸਾ, 18 ਦਸੰਬਰ: ਗੁਰਜੰਟ ਸਿੰਘ ਬਾਜੇਵਾਲੀਆ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 20 ਦਸੰਬਰ 2023 ਦਿਨ ਬੁੱਧਵਾਰ ਨੂੰ ਐਸ.ਬੀ.ਆਈ. ਲਾਈਫ ਵੱਲੋਂ ਫਾਈਨਾਂਸੀਅਲ ਐਡਵਾਇਜ਼ਰ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਅੰਕਿਤਾ ਅੱਗਰਵਾਲ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ ਯੋਗਤਾ 12ਵੀਂ ਪਾਸ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ, ਜਿੰਨ੍ਹਾਂ ਦੀ ਉਮਰ ਸੀਮਾ 27 ਤੋਂ 45 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਕ ਤੌਰ ’ਤੇ ਫਿੱਟ ਹੋਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਕੈਂਪ ਵਿਚ ਭਾਗ ਲੈਣ ਦੇ ਚਾਹਵਾਨ ਪ੍ਰਾਰਥੀ ਆਪਣੀ ਯੋਗਤਾ ਸਰਟੀਫਿਕੇਟਾਂ ਦੀਆਂ ਫੋਟੋ ਕਾਪੀਆਂ, ਰੰਗਦਾਰ ਪਾਸਪੋਰਟ ਫੋਟੋਗ੍ਰਾਫਜ਼ ਅਤੇ ਯੋਗਤਾ ਦਾ ਵੇਰਵਾ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ, ਮਾਨਸਾ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਪਹਿਲੀ ਮੰਜ਼ਿਲ ’ਤੇ) ਕੈਂਪ ਵਾਲੇ ਦਿਨ ਸਵੇਰੇ 10:30 ਵਜੇ ਪਹੁੰਚ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਅਸਾਮੀਆਂ ਦੀ ਗਿਣਤੀ 80 ਹੈ। ਕੰਮ ਕਰਨ ਦਾ ਸਥਾਨ ਮਾਨਸਾ ਹੋਵੇਗਾ। ਇਸ ਕੈਂਪ ਵਿੱਚ ਸਾਬਕਾ ਫੌਜੀ ਵੀ ਭਾਗ ਲੈ ਸਕਦੇ ਹਨ। ਇੰਟਰਵਿਊ ਦਾ ਸਮਾਂ ਸਵੇਰੇ 10:30 ਵਜੇ ਤੋਂ ਬਾਅਦ ਦੁਪਹਿਰ 01:00 ਵਜੇ ਤੱਕ ਰੱਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 94641-78030 ’ਤੇ ਸੰਪਰਕ ਕੀਤਾ ਜਾ ਸਕਦਾ ਹੈ। 

Post a Comment

0 Comments