ਵਾਈ.ਐਸ. ਸਕੂਲ ਬਰਨਾਲਾ ਵਿੱਚ ਭਵਿੱਖ ਬਾਰੇ ਵਿਚਾਰ ਚਰਚਾ

 ਵਾਈ.ਐਸ. ਸਕੂਲ ਬਰਨਾਲਾ ਵਿੱਚ ਭਵਿੱਖ ਬਾਰੇ ਵਿਚਾਰ ਚਰਚਾ


ਬਰਨਾਲਾ,6,ਦਸੰਬਰ/ਕਰਨਪ੍ਰੀਤ ਕਰਨ 
          ਵਾਈ.ਐਸ. ਸਕੂਲ ਬਰਨਾਲਾ ਹਮੇਸ਼ਾ ਬੱਚਿਆਂ ਦੇ ਉੱਜਵਲ ਭਵਿੱਖ ਲਈ ਕੰਮ ਕਰ ਰਿਹਾ ਹੈ। ਇਸ ਦਿਸ਼ਾ ਵਿੱਚ ਇੱਕ ਕਦਮ ਹੋਰ ਅੱਗੇ ਵਧਾਉਂਦੇ ਹੋਏ ਬੱਚਿਆਂ ਦੇ ਉੱਜਵਲ ਭਵਿੱਖ ਲਈ ਬੱਚਿਆਂ ਦੇ ਮਾਪਿਆਂ ਨਾਲ ਵਿਚਾਰ ਵਟਾਂਦਰਾ ਕਰਨ ਲਈ ਪਿਛਲੇ ਦਿਨੀਂ ਵਾਈ. ਐਸ ਸਕੂਲ ਬਰਨਾਲਾ ਵਿਖੇ “ਭਵਿੱਖ ਬਾਰੇ ਚਰਚਾ” ਵਿਸ਼ੇ ਅਧੀਨ ਇੱਕ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਬੱਚਿਆਂ ਨੂੰ ਦਸਵੀਂ ਤੋਂ ਬਾਅਦ ਵਿਸ਼ਿਆਂ ਦੀ ਚੋਣ ਕਰਨ ਲਈ ਮਾਰਗਦਰਸ਼ਨ ਦਿੱਤਾ ਗਿਆ। ਇਸ ਮੌਕੇ ਜਾਣਕਾਰੀ ਦੇਣ ਲਈ ਸਾਰੇ ਵਿਸ਼ਿਆਂ ਦੇ ਮਾਹਿਰ ਹਾਜ਼ਰ ਸਨ।

ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਕਰੀਅਰ ਸਬੰਧੀ ਮਾਰਗਦਰਸ਼ਨ ਲਈ ਕਰੀਅਰ ਮਾਹਿਰਾਂ ਨੂੰ ਵਿਸ਼ੇਸ਼ ਤੌਰ ਤੇ ਬੁਲਾਇਆ ਗਿਆ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਇਹ ਸ਼ਲਾਘਾਯੋਗ ਪ੍ਰੋਗਰਾਮ ਸੀ।:

Post a Comment

0 Comments