ਡਿਪਟੀ ਕਮਿਸ਼ਨਰ ਵੱਲੋਂ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨਾਲ ਕੀਤੀ ਗਈ ਮੀਟਿੰਗ

 ਡਿਪਟੀ ਕਮਿਸ਼ਨਰ  ਵੱਲੋਂ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨਾਲ ਕੀਤੀ ਗਈ ਮੀਟਿੰਗ

 

ਚੀਫ ਬਿਊਰੋ ਪੰਜਾਬ ਇੰਡੀਆ ਨਿਊਜ਼             ਫਰੀਦਕੋਟ 21 ਦਸੰਬਰ ਜਲ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਭਾਰਤ ਸਰਕਾਰ ਦੇ ਪ੍ਰੋਗਰਾਮ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਫੇਸ-2 ਦੇ ਤਹਿਤ ਕਰਵਾਏ ਜਾਣ ਵਾਲੇ ਕੰਮਾਂ ਨੂੰ ਮੁਕੰਮਲ ਕਰਨ ਅਤੇ ਜਿਲ੍ਹੇ ਨੂੰ ਓ.ਡੀ.ਐਫ. (ਓਪਨ ਡੀਫੇਕੇਸ਼ਨ ਫਰੀ) ਪਲੱਸ ਕਰਨ ਲਈ ਜਿਲ੍ਹਾ ਪੱਧਰ ਤੇ ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ, ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ।                                                        ‌  ‌ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹੇ ਨੂੰ ਓ.ਡੀ.ਐਫ. ( ਖੁੱਲੇ ਵਿੱਚ ਪਖਾਨਾ ਮੁਕਤ)  ਪਲੱਸ ਬਣਾਉਣ ਲਈ ਸਬੰਧਤ ਵਿਭਾਗ ਪੂਰੀ ਤਨਦੇਹੀ ਨਾਲ ਕੰਮ ਕਰਨ। ਜਿਲ੍ਹੇ ਦੇ ਜਿਹੜੇ ਪਿੰਡ ਅਜੇ ਤਕ ਓ.ਡੀ.ਐਫ ਨਹੀਂ ਬਣੇ ਜਲਦ ਤੋਂ ਜਲਦ ਉਨ੍ਹਾਂ ਪਿੰਡਾਂ ਨੂੰ ਓ.ਡੀ.ਐਫ. ਬਣਾਉਣ ਦਾ ਕੰਮ ਮੁਕੰਮਲ ਕੀਤਾ ਜਾਵੇ।  ਉਨ੍ਹਾਂ ਕਿਹਾ ਕਿ ਇਸ ਕੰਮ ਲਈ ਪਿੰਡਾਂ ਵਿੱਚ ਸੋਕ ਪਿੱਟਾਂ,ਛੱਪੜਾਂ ਦੀ ਸਫਾਈ, ਕੰਪੋਸਟ ਪਿੱਟਾਂ ਵਰਗੇ ਕੰਮ ਜਲਦ ਮੁਕੰਮਲ ਕੀਤੇ ਜਾਣ।                  ਡਿਪਟੀ ਕਮਿਸ਼ਨਰ ਨੇ ਪਲਾਸਟਿਕ ਕੂੜਾ ਪ੍ਰਬੰਧਨ ਲਈ ਪੇਂਡੂ ਵਿਕਾਸ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਇਸ ਸਬੰਧ ਵਿੱਚ ਫਰੀਦਕੋਟ ਜਿਲੇ ਦੀਆਂ ਸਾਰੀਆਂ ਪੰਚਾਇਤਾਂ ਤੋਂ ਮਤੇ ਪਵਾਉਣ ਤਾਂ ਜੋ ਇਸ ਕੰਮ ਨੂੰ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾ ਸਕੇ। ਉਨਾਂ ਕਿਹਾ ਕਿ ਸੌਲਿਡ ਵੇਸਟ ਮੈਨੇਜਮੈਂਟ ਅਤੇ ਲਿਕਿਉਡ ਵੇਸਟ ਮੈਨੇਜਮੈਂਟ ਦੇ  ਸਾਰੇ ਪ੍ਰਾਜੈਕਟ ਮੁਕੰਮਲ ਕਰ ਲਏ ਜਾਣ, ਤਾਂ ਜੋ ਜਿਲੇ ਨੂੰ ਪੂਰੀ ਤਰ੍ਹਾਂ ਓ.ਡੀ.ਐਫ ( ਖੁੱਲੇ ਵਿੱਚ ਪਖਾਨਾ ਮੁਕਤ) ਬਣਾਇਆ ਜਾ ਸਕੇ।

        

Post a Comment

0 Comments