ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਬੋਹਾ ਵੱਲੋਂ ਮਹੀਨਾਵਾਰ ਮੀਟਿੰਗ ਦਾ ਆਯੋਜਨ

 ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਬੋਹਾ ਵੱਲੋਂ ਮਹੀਨਾਵਾਰ ਮੀਟਿੰਗ ਦਾ ਆਯੋਜਨ

ਆਪ ਸਰਕਾਰ ਵੱਲੋਂ ਕੀਤੀ ਵਾਅਦਾ ਖਿਲਾਫੀ ਦਾ ਖਾਮਿਆਜ਼ਾ ਲੋਕ ਸਭਾ ਚੋਣਾਂ ਵਿੱਚ ਭੁਗਤਣਾ ਪਵੇਗਾ -ਬਲਾਕ ਪ੍ਰਧਾਨ


ਬੁਢਲਾਡਾ 15 ਦਸੰਬਰ (ਦਵਿੰਦਰ ਸਿੰਘ ਕੋਹਲੀ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਬਲਾਕ ਬੋਹਾ ਵੱਲੋਂ ਮਾਸਿਕ ਇਕੱਤਰਤਾ ਦਾ ਆਯੋਜਨ ਸਥਾਨਕ ਦੀਪ ਸਵੀਟ ਹਾਉਸ ਦੇ ਹਾਲ ਵਿੱਚ ਕੀਤਾ ਗਿਆ।ਇਸ ਮੀਟਿੰਗ ਵਿੱਚ ਬਲਾਕ ਬੋਹਾ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਜਥੇਬੰਦੀ ਮੈਂਬਰਾਂ ਨੇ ਹਿੱਸਾ ਲਿਆ।ਇਸ ਮੌਕੇ ਸਭ ਤੋਂ ਪਹਿਲਾਂ ਸੈਕਟਰੀ ਹਰਬੰਸ ਸਿੰਘ ਭੀਮੜਾ ਨੇ ਜਥੇਬੰਦੀ ਦੀਆਂ ਲੰਘੀਆਂ ਅਤੇ ਆਗਾਮੀ ਸਰਗਰਮੀਆਂ ਸੰਬੰਧੀ ਚਾਨਣਾ ਪਾਇਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਸੁਖਪਾਲ ਸਿੰਘ ਹਾਕਮਵਾਲਾ ਨੇ ਜਥੇਬੰਦੀ ਦੇ ਮੈਂਬਰਾਂ ਨੂੰ ਸਾਫ ਸੁਥਰੀ ਪ੍ਰੈਕਟਸ ਕਰਨ ਅਤੇ ਨਸ਼ਿਆਂ ਅਤੇ ਭਰੂਣ ਹੱਤਿਆਂ ਵਰਗੀਆਂ ਭਿਆਨਕ ਸਮਾਜਿਕ ਬੁਰਾਈਆਂ ਖ਼ਿਲਾਫ਼ ਡੱਟਕੇ ਲੜਨ ਦਾ ਸੁਨੇਹਾ ਦਿੱਤਾ। ਉਹਨਾਂ ਮੌਜੂਦਾ ਸਰਕਾਰ ਤੇ ਦੋਸ਼ ਲਾਉਂਦਿਆਂ ਆਖਿਆ ਕਿ


ਭਗਵੰਤ ਮਾਨ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਪਹਿਲ ਦੇ ਆਧਾਰ ਤੇ ਰਜਿਸਟਡ ਕਰਨ ਦਾ ਵਾਅਦਾ ਕੀਤਾ ਸੀ ਪਰ ਸੱਤਾ ਵਿੱਚ ਆਉਣ ਤੋਂ ਬਾਅਦ ਸਾਡਾ ਮਸਲਾ ਠੰਡੇ ਬਸਤੇ ਵਿੱਚ ਪਾ ਦਿੱਤਾ ਜਿਸਦਾ ਖਮਿਆਜ਼ਾ ਆਮ ਆਦਮੀ ਪਾਰਟੀ ਨੂੰ ਅਗਾਮੀ ਲੋਕ ਸਭਾ ਚੋਣਾਂ ਵਿੱਚ ਭੁਗਤਣਾ ਪਵੇਗਾ ਕਿਉਂਕਿ ਪੰਜਾਬ ਦੇ ਮੈਡੀਕਲ ਪ੍ਰੈਕਟੀਸ਼ਨਰ ਭਗਵੰਤ ਮਾਨ ਸਰਕਾਰ ਦੀ ਵਾਅਦਾ ਖਿਲਾਫੀ ਨੂੰ ਜਨਤਾ ਵਿੱਚ ਪਰਚਾਰਨਗੇ।ਇਸ ਮੌਕੇ ਮੱਖਣ ਸਿੰਘ ਮਲਕੋਂ, ਖਜ਼ਾਨਚੀ ਕੇਵਲ ਸਿੰਘ,ਮੀਤ ਪ੍ਰਧਾਨ ਚਰਨਜੀਤ ਸਿੰਘ ਰਿਉਂਦ, ਸੁਭਾਸ਼ ਝਲਬੂਟੀ, ਹਰਕੇਸ਼ ਸਿੰਘ ਰਿਉਂਦ,ਪ੍ਰੈਸ ਸਕੱਤਰ ਦਰਸ਼ਨ ਸਿੰਘ,ਗੁਰਜੰਟ ਸਿੰਘ ਦਲੇਲ ਵਾਲਾ, ਜਸਵਿੰਦਰ ਸਿੰਘ ਸੈਦੇਵਾਲੀਆ,ਗਮਦੂਰ ਸਿੰਘ ਸੇਰਖਾਂ,ਮਾਨ ਸਿੰਘ ਚੀਮਾ, ਗੋਬਿੰਦ ਬੋਹਾ ਆਦਿ ਮੌਜੂਦ ਸਨ।

Post a Comment

0 Comments