ਗੁਰੂ ਨਾਨਕ ਕਾਲਜ ਬੁਢਲਾਡਾ ਵਿਖ਼ੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਉਤਸ਼ਾਹ ਨਾਲ ਮਨਾਇਆ

 ਗੁਰੂ ਨਾਨਕ ਕਾਲਜ ਬੁਢਲਾਡਾ ਵਿਖ਼ੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਉਤਸ਼ਾਹ ਨਾਲ ਮਨਾਇਆ 


ਬੁਢਲਾਡਾ (ਦਵਿੰਦਰ ਸਿੰਘ ਕੋਹਲੀ)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀ ਸੰਸਥਾ ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ਗੁਰੂ ਨਾਨਕ ਸਾਹਿਬ ਦੇ 554 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਖੰਡ ਪਾਠ ਸਾਹਿਬ ਦੇ ਭੋਗ ਪਏ। ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੇ ਫ਼ਲਸਫੇ ਬਾਰੇ ਵਿਚਾਰਾਂ ਸਾਂਝੀਆਂ ਕੀਤੀਆਂ। ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਏ ਢਾਡੀ ਜਥੇ ਨੇ ਗੁਰੂ ਸਾਹਿਬ ਦਾ ਜਸ ਗਾਇਨ ਕੀਤਾ। ਸੰਗੀਤ ਵਿਭਾਗ ਦੇ ਵਿਦਿਆਰਥੀਆਂ ਨੇ ਕੀਰਤਨ ਕੀਤਾ।

ਇਸ ਮੌਕੇ ਸ ਗੁਰਪ੍ਰੀਤ ਸਿੰਘ ਝੱਬਰ, ਮੈਂਬਰ, ਅੰਤ੍ਰਿੰਗ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਲਦਿਆਂ ਕਿਹਾ ਕਿ ਸਿੱਖ ਸੰਸਥਾਵਾਂ ਸਿੱਖੀ ਦੇ ਪ੍ਰਚਾਰ ਪ੍ਰਸਾਰ ਵਿੱਚ ਵੱਡੀ ਭੂਮਿਕਾ ਨਿਭਾਅ ਰਹੀਆਂ ਹਨ। ਗੁਰੂ ਨਾਨਕ ਕਾਲਜ ਬੁਢਲਾਡਾ ਇਸ ਸਮੇਂ ਮੋਹਰੀ ਭੂਮਿਕਾ ਨਿਭਾਅ ਰਹੀ ਹੈ।

ਸ. ਸੁਖਵਿੰਦਰ ਸਿੰਘ, ਸਕੱਤਰ ਵਿੱਦਿਆ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਸਾਨੂੰ ਚੰਗੇ ਜੀਵਨ ਦੀਆਂ ਤਿੰਨ ਕੁੰਜੀਆਂ ਦਿੱਤੀਆਂ ਹਨ ਨਾਮ ਜਪਣਾ, ਕਿਰਤ ਕਰਨੀ ਅਤੇ ਵੰਡ ਛੱਕਣਾ। ਇਹੀ ਜਿੰਦਗੀ ਦਾ ਫਲਸਫਾ ਹੈ। ਉਹਨਾਂ ਕਿਹਾ ਕਿ ਇਹ ਸੰਸਥਾ ਵਿਦਿਆਰਥੀਆਂ ਨੂੰ ਅਕਾਦਮਿਕ ਤੌਰ ਤੇ ਅਤੇ ਸਮਾਜਿਕ ਤੌਰ ਤੇ ਵੀ ਪਰਪੱਖ ਕਰ ਰਹੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਵੱਲੋਂ ਚੰਡੀਗੜ੍ਹ ਵਿਖੇ ਸਿੱਖ ਬੱਚਿਆਂ ਨੂੰ ਆਈ.ਏ.ਐਸ.,  ਪੀ.ਸੀ.ਐਸ. ਅਤੇ ਯੂ.ਪੀ.ਐਸ.ਸੀ. ਦੀ ਤਿਆਰੀ ਕਰਵਾਉਣ ਲਈ ਨਿਸਚੈ ਅਕੈਡਮੀ ਸ਼ੁਰੂ ਕੀਤੀ ਗਈ ਹੈ ਜਿਸ ਵਿੱਚ ਬੱਚਿਆਂ ਨੂੰ ਯੂ.ਪੀ.ਐਸ.ਸੀ. ਦੇ ਕੰਪੀਟੀਸ਼ਨਾਂ ਦੀ ਬਿਲਕੁਲ ਮੁਫਤ ਤਿਆਰੀ ਕਰਵਾਈ ਜਾਂਦੀ ਹੈ। ਇਸ ਮੌਕੇ ਜਥੇਦਾਰ ਸੁਰਜੀਤ ਸਿੰਘ ਰਾਏਪੁਰ, ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਗਿਆਨੀ ਜਗਪਾਲ ਸਿੰਘ, ਇੰਚਾਰਜ , ਧਰਮ ਪ੍ਰਚਾਰ ਕਮੇਟੀ, ਤਲਵੰਡੀ ਸਾਬੋ,  ਪ੍ਰਿੰਸੀਪਲ ਬੁੱਧ ਰਾਮ, ਐਮ ਐਲ ਏ ਹਲਕਾ ਬੁਢਲਾਡਾ, ਸ ਚਰਨਜੀਤ ਸਿੰਘ ਅੱਕਾਂਵਾਲੀ, ਚੇਅਰਮੈਨ, ਸ. ਗੁਰਦੀਪ ਸਿੰਘ ਟੋਡਰਪੁਰ, ਪ੍ਰਧਾਨ ਯੂਥ ਅਕਾਲੀ ਦਲ ਜਿਲ੍ਹਾ ਮਾਨਸਾ, ਸ. ਬੱਲਮ ਸਿੰਘ ਕਲੀਪੁਰ, ਸ. ਅਮਰਜੀਤ ਸਿੰਘ ਕੁਲਾਣਾ, ਸ. ਗੁਰਪਾਲ ਸਿੰਘ ਠੇਕੇਦਾਰ, ਸ. ਜਸਵੀਰ ਸਿੰਘ ਜੱਸੀ, ਐਡਵੋਕੇਟ ਮਹਿਲ ਸਿੰਘ, ਤਾਰਾ ਸਿੰਘ ਵਿਰਦੀ, ਕਰਮਜੀਤ ਸਿੰਘ ਮਾਗੀ, ਸ. ਗਿਆਨ ਸਿੰਘ ਬੱਲ, ਸ. ਕਰਮਜੀਤ ਸਿੰਘ, ਸ. ਰਵਿੰਦਰ ਸਿੰਘ ਅਤੇ ਸ੍ਰੀ ਸ਼ਾਮ ਲਾਲ ਹਾਜ਼ਰ ਹੋਏ। ਪ੍ਰਿੰਸੀਪਲ ਡਾਕਟਰ ਨਰਿੰਦਰ ਸਿੰਘ ਨੇ ਆਏ ਹੋਏ ਪਤਵੰਤਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਸੰਚਾਲਨ ਗੁਰਦੀਪ ਸਿੰਘ ਨੇ ਕੀਤਾ।

Post a Comment

0 Comments