ਸਾਬਕਾ ਵਿਧਾਇਕ ਬ੍ਰਹਮਪੁਰਾ ਦੀ ਅਗਵਾਈ 'ਚ ਅਕਾਲੀ ਦਲ ਨੂੰ ਪਿੰਡ ਪੱਧਰ 'ਤੇ ਭਰਵਾਂ ਹੁੰਗਾਰਾ ਮਿਲ ਰਿਹਾ: ਮਿੰਟੂ ਨੌਰੰਗਾਬਾਦ

ਸਾਬਕਾ ਵਿਧਾਇਕ ਬ੍ਰਹਮਪੁਰਾ ਦੀ ਅਗਵਾਈ 'ਚ ਅਕਾਲੀ ਦਲ ਨੂੰ ਪਿੰਡ ਪੱਧਰ 'ਤੇ ਭਰਵਾਂ ਹੁੰਗਾਰਾ ਮਿਲ ਰਿਹਾ: ਮਿੰਟੂ ਨੌਰੰਗਾਬਾਦ

'ਆਪ' ਦੇ ਸ਼ਾਸਨ ਦੌਰਾਨ ਲੁੱਟ ਦੀਆਂ ਵਾਰਦਾਤਾਂ 'ਤੇ ਕੋਈ ਕਾਬੂ ਨਹੀਂ: ਮਿੰਟੂ ਨੌਰੰਗਾਬਾਦ

'ਆਪ' ਦੇ ਰਾਜ 'ਚ ਨਸ਼ਾ ਤਸਕਰਾਂ ਨੂੰ ਕੋਈ ਡਰ ਨਹੀਂ: ਮਿੰਟੂ ਨੌਰੰਗਾਬਾਦ 


ਚੀਫ ਬਿਊਰੋ ਪੰਜਾਬ ਇੰਡੀਆ ਨਿਊਜ਼ ਬਿਊਰੋ
           ਤਰਨ ਤਾਰਨ 19 ਦਸੰਬਰ ਸੀਨੀਅਰ ਅਕਾਲੀ ਆਗੂ ਮਨਜਿੰਦਰ ਸਿੰਘ ਮਿੰਟੂ ਨੌਰੰਗਾਬਾਦ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਾਲ ਹੀ ਵਿੱਚ ਖਡੂਰ ਸਾਹਿਬ ਤੋਂ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਫ‍ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਸਾਡੇ ਗ੍ਰਹਿ ਪਿੰਡ ਨੌਰੰਗਾਬਾਦ ਵਿਖੇ ਇੱਕ ਪ੍ਰਭਾਵਸ਼ਾਲੀ ਵਰਕਰਾਂ ਦੀ ਮੀਟਿੰਗ ਵਿੱਚ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ਸਰਦਾਰ ਬ੍ਰਹਮਪੁਰਾ ਦੀ ਦੂਰਅੰਦੇਸ਼ੀ ਸੋਚ ਦਾ ਨੌਜਵਾਨਾਂ 'ਤੇ ਬਹੁਤ ਪ੍ਰਭਾਵ ਪਿਆ ਹੈ ਅਤੇ ਨੌਜਵਾਨਾਂ ਨੇ ਪ੍ਰਣ ਕੀਤਾ ਕਿ ਅਸੀਂ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਹਰ ਸੰਭਵ ਸਹਿਯੋਗ ਅਤੇ ਸਮਰਥਨ ਦੇਣ ਲਈ ਦਿਨ-ਰਾਤ ਕੰਮ ਕਰਾਂਗੇ।

ਸ੍ਰ. ਕੁਲਦੀਪ ਸਿੰਘ ਮਿੰਟੂ ਨੌਰੰਗਾਬਾਦ ਨੇ 'ਆਪ' ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਕੀਤੇ ਵੱਡੇ-ਵੱਡੇ ਵਾਅਦੇ ਸਭ ਝੂਠ ਹਨ। ਅੱਜ ਹਾਲਾਤ ਇਹ ਬਣ ਗਏ ਹਨ ਕਿ ਨਸ਼ੇ ਦੇ ਵਪਾਰੀ ਸ਼ਰੇਆਮ ਘੁੰਮ ਰਹੇ ਹਨ ਅਤੇ ਵੱਡੇ ਪੱਧਰ 'ਤੇ ਨਸ਼ਿਆਂ ਦਾ ਕਾਰੋਬਾਰ ਕਰ ਰਹੇ ਹਨ ਅਤੇ ਸ਼ਰੇਆਮ ਲੁੱਟਾਂ ਖੋਹਾਂ ਹੋ ਰਹੀਆਂ ਹਨ, ਮੌਜੂਦਾ ਸੂਬਾ ਸਰਕਾਰ ਅਜਿਹੇ ਵਿਅਕਤੀਆਂ 'ਤੇ ਸ਼ਿਕੰਜਾ ਕੱਸਣ 'ਚ ਨਾਕਾਮ ਰਹੀ ਹੈ।

ਉਨ੍ਹਾਂ ਇਸ ਗੱਲ ਵੱਲ ਵੀ ਧਿਆਨ ਦਿਵਾਇਆ ਕਿ ਆਮ ਆਦਮੀ ਪਾਰਟੀ ਸੱਤਾ ਵਿੱਚ ਆਉਣ ਤੋਂ ਬਾਅਦ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਵਿੱਚ ਅਸਫ਼ਲ ਰਹੀ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਸਾਡੇ ਖਡੂਰ ਸਾਹਿਬ ਵਰਗੇ ਇਲਾਕੇ ਨੂੰ ਇੱਕ ਬਹੁਤ ਵੱਡੇ ਦੇਣ ਹੈ, ਜਿੰਨ੍ਹਾਂ ਨੇ ਵਿਕਾਸ ਕਾਰਜਾਂ ਅਤੇ ਸਾਰੀਆਂ ਬੁਨਿਆਦੀ ਸਹੂਲਤਾਂ ਦਾ ਮੁਹਾਂਦਰਾ ਬਦਲ ਕੇ ਰੱਖ ਦਿੱਤਾ ਸੀ, ਜਿਸ ਦੇ ਸਾਡੇ ਲੋਕ ਹੱਕਦਾਰ ਸਨ। ਪਰ ਅੱਜ 'ਆਪ' ਸਰਕਾਰ ਦੇ ਰਾਜ ਵਿੱਚ ਕੋਈ ਵਿਕਾਸ ਨਹੀਂ ਹੋਇਆ।

ਉਨ੍ਹਾਂ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਦੀ ਤਾਰੀਫ਼ ਕਰਦਿਆਂ ਕਿਹਾ ਕਿ ਉਹ ਆਪਣੇ ਪਿਤਾ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਜਿੰਨ੍ਹਾਂ ਨੂੰ ਸਾਡੇ ਇਲਾਕੇ 'ਚ 'ਮਾਝੇ ਦੇ ਜਰਨੈਲ' ਵਜੋਂ ਵੀ ਜਾਣਿਆ ਜਾਂਦਾ ਹੈ, ਉਨ੍ਹਾਂ ਦੇ ਨਕਸ਼ੇ ਕਦਮ 'ਤੇ ਚੱਲਦੇ, ਉਨ੍ਹਾਂ ਦਾ ਸਪੁੱਤਰ ਰਵਿੰਦਰ ਸਿੰਘ ਬ੍ਰਹਮਪੁਰਾ ਹਲਕਾ ਖਡੂਰ ਸਾਹਿਬ ਦੇ ਕੱਲੇ ਕੱਲੇ ਪਿੰਡ ਵਿਚ ਜਾ ਕੇ ਪਾਰਟੀ ਲਈ ਦਿਨ-ਰਾਤ ਮਿਹਨਤ ਕਰ ਰਹੇ ਹਨ ਜਿਸ ਦਾ ਨਤੀਜਾ ਆਉਣ ਵਾਲੇ ਸਮੇਂ ਵਿਚ ਬਹੁਤ ਸਕਰਾਤਮਿਕ ਹੋਵੇਗਾ।

ਉਨ੍ਹਾਂ ਕਿਹਾ ਕਿ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਦੇ ਉਸਾਰੂ ਵਿਚਾਰਾਂ ਸਦਕਾ ਨੌਜਵਾਨਾਂ ਵਿੱਚ ਪਾਰਟੀ ਦੀ ਲੋਕਪ੍ਰਿਅਤਾ ਵੱਡੇ ਪੱਧਰ 'ਤੇ ਵੱਧ ਰਹੀ ਹੈ। ਉਨ੍ਹਾਂ ਅੰਤ ਵਿੱਚ ਕਿਹਾ ਕਿ ਲੋਕ ਹੁਣ ਵੋਟਾਂ ਤੋਂ ਬਾਅਦ ‘ਆਪ’ ਦੇ ਝੂਠੇ ਲਾਰਿਆਂ ਕਾਰਨ ਇੱਕ ਤਰ੍ਹਾਂ ਨਾਲ ਠੱਗੇ ਹੋਏ ਮਹਿਸੂਸ ਕਰ ਰਹੇ ਹਨ।
Post a Comment

0 Comments