ਸਿਵਲ ਹਸਪਤਾਲ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ

 ਸਿਵਲ ਹਸਪਤਾਲ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ


ਮਾਨਸਾ 01 ਦਸੰਬਰ: ਗੁਰਜੰਟ ਸਿੰਘ ਬਾਜੇਵਾਲੀਆ
 

ਸਿਵਲ ਹਸਪਤਾਲ ਮਾਨਸਾ ਵਿਖੇ ਸਿਵਲ ਸਰਜਨ ਡਾ. ਰਣਜੀਤ ਰਾਏ ਦੇ ਦਿਸ਼ਾ ਨਿਰਦੇਸ਼ਾਂ ’ਤੇ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ।                                    

ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਮਾਨਸਾ, ਡਾ.ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਏਡਜ਼ ਇੱਕ ਲਾ-ਇਲਾਜ ਬੀਮਾਰੀ ਹੈ, ਪ੍ਰੰਤੂ ਪਰਹੇਜ਼ ਹੀ ਇਸ ਬਿਮਾਰੀ ਦਾ ਇਲਾਜ ਹੈ। ਏਡਜ਼ ਦੂਸ਼ਿਤ ਸੂਈਆਂ ਸਰਿੰਜਾਂ, ਦੂਸ਼ਿਤ ਖ਼ੂਨ, ਅਸੁਰੱਖਿਅਤ ਸਰੀਰਿਕ ਸੰਬੰਧਾਂ ਕਾਰਨ ਅਤੇ ਮਾਂ ਤੋਂ ਬੱਚੇ ਨੂੰ ਵੀ ਹੋ ਸਕਦੀ ਹੈ। ਅਜੋਕੇ ਸਮੇਂ ਵਿਚ ਨੱਕ, ਕੰਨ ਬਿਨਾਉਣ ਲਈ ਵਰਤੀਆਂ ਦੂਸ਼ਿਤ ਸੂਈਆਂ ਕਾਰਨ ਅਤੇ ਟੈਟੂ ਖੁਦਵਾਉਣ ਸਮੇਂ ਵੀ ਇਹ ਬਿਮਾਰੀ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ।

ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਨੁੱਕੜ ਨਾਟਕ, ਪ੍ਰਦਰਸ਼ਨੀ, ਪੋਸਟਰ, ਪੈਂਫਲਿਟ, ਬੈਨਰਾਂ ਅਤੇ ਹੋਰ ਤਰੀਕਿਆਂ ਰਾਹੀਂ ਏਡਜ਼ ਦੀ ਬਿਮਾਰੀ ਬਾਰੇ ਲੋਕਾਂ ਨੂੰ ਸਮੇਂ ਸਮੇਂ ’ਤੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਭਰ ਵਿੱਚ ਏਡਜ਼ ਦਿਵਸ ਨੂੰ ਮਨਾਉਣ ਦੀ ਪ੍ਰਥਾ ਸੰਯੁਕਤ ਰਾਸ਼ਟਰ ਵੱਲੋਂ 1987 ਤੋਂ ਸ਼ੁਰੂ ਕੀਤੀ ਗਈ। ਇਹ ਦਿਵਸ ਮਨਾਉਣ ਦਾ ਮੁੱਖ ਮਕਸਦ ਲੋਕਾਂ ਨੂੰ ਏਡਜ਼ ਦੀ ਬਿਮਾਰੀ ਪ੍ਰਤੀ ਜਾਗਰੂਕ ਕਰਨਾ ਅਤੇ ਇਸ ’ਤੇ ਕਾਬੂ ਪਾਊਣਾ ਹੈ।

ਨੋਡਲ ਅਫਸਰ ਡਾ. ਵਰੁਣ ਮਿੱਤਲ ਨੇ ਦੱਸਿਆ ਕਿ ਇਹ ਬਿਮਾਰੀ ਇਕ ਵਾਇਰਸ ਰਾਹੀਂ ਫੈਲਦੀ ਹੈ ਜਿਸ ਨੂੰ ਹਿਊਮਨ ਇਮਿਊਨ ਡੈਫੀਸ਼ੈਂਸੀ ਵਾਇਰਸ ਕਿਹਾ ਜਾਂਦਾ ਹੈ। ਇਹ ਸਾਡੇ ਸਰੀਰ ਵਿਚਲੇ ਰੋਗਾਂ ਵਿਰੁੱਧ ਲੜਨ ਵਾਲੀ ਸ਼ਕਤੀ ਨੂੰ ਖ਼ਤਮ ਕਰ ਦਿੰਦੀ ਹੈ।

           ਇਸ ਮੌਕੇ ਸੀਮਾ ਬਾਂਸਲ ਡਾਟਾ ਅਪਰੇਟਰ,ਅਮੀਸ਼ ਗੋਇਲ, ਸੀਮਾ ਰਾਣੀ, ਰਣਜੀਤ ਕੌਰ, ਬਿੰਦਰ ਕੁਮਾਰ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।


Post a Comment

0 Comments