ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ।

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ  ।


ਬੁਢਲਾਡਾ:(ਦਵਿੰਦਰ ਸਿੰਘ ਕੋਹਲੀ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਾਂਤੀ ਦੇ ਪੁੰਜ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਗੁਰਪੁਰਬ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਨਜ਼ਦੀਕ ਬੱਸ ਸਟੈਂਡ ਬੁਢਲਾਡਾ ਵਿਖੇ 15,16 ਅਤੇ 17 ਦਸੰਬਰ ਨੂੰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।ਇਸ ਹੀ ਲੜੀ ਤਹਿਤ ਸ਼ਹੀਦੀ ਦਿਹਾੜੇ ਨੂੰ ਸਮਰਪਿਤ 15 ਦਸੰਬਰ ਨੂੰ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪ੍ਰਕਾਸ਼ ਤੋਂ ਬਾਅਦ ਦੁਪਹਿਰ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਮਹਾਨ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ।ਜਿਸ ਵਿੱਚ ਰਾਣਜੀਤ ਸਿੰਘ ਗਤਕਾ ਗਰੁੱਪ ਨੇ ਨਗਰ ਕੀਰਤਨ ਦੌਰਾਨ ਗਤਕੇ ਦੇ ਜੌਹਰ ਵਿਖਾਏ।ਇਸ ਤੋਂ ਇਲਾਵਾ ਢਾਡੀ ਜਥਾ ਭਾਈ ਤਰਸੇਮ ਸਿੰਘ ਖੇਤਲਾ, ਰਾਗੀ ਜੱਥਾ ਹਰਦੇਵ ਸਿੰਘ, ਨਿਧਾਨ ਸਿੰਘ, ਕਥਾਵਾਚਕ ਗਿਆਨੀ ਅਜਮੇਰ ਸਿੰਘ ਜੀ, ਕਵੀਸ਼ਰ ਗਿਆਨੀ ਜਗਤਾਰ ਸਿੰਘ ਦੇ ਜਥਿਆਂ ਨੇ ਗੁਰੂ ਸਾਹਿਬ ਜੀ ਦੇ ਇਤਿਹਾਸ ਬਾਰੇ ਚਾਨਣਾ ਪਾਇਆ।ਇਸ ਦੌਰਾਨ ਸਥਾਨਕ ਸਕੂਲਾਂ ਦੇ ਬੱਚਿਆਂ ਨੇ ਨਗਰ ਕੀਰਤਨ ਦੀ ਸ਼ੋਭਾ ਨੂੰ ਵਧਾਇਆ।ਇਸ ਤੋਂ ਇਲਾਵਾ ਸਮਾਜਿਕ, ਸਥਾਨਕ, ਧਾਰਮਿਕ ਸੰਸਥਾਵਾਂ ਅਤੇ ਇਲਾਕੇ ਦੀਆਂ ਸੰਗਤਾਂ ਨੇ ਵੀ ਬੜੀ ਤਨਦੇਹੀ ਨਾਲ ਨਗਰ ਕੀਰਤਨ ਵਿੱਚ ਸ਼ਾਮਲ ਰਹੀਆਂ। ਨਗਰ ਕੀਰਤਨ ਦੌਰਾਨ ਸਥਾਨਕ ਸ਼ਹਿਰ ਅਤੇ ਸਮੂਹ ਪਿੰਡਾਂ ਦੀਆਂ ਸੰਗਤਾਂ ਵੱਲੋਂ ਕੇਲੇ, ਬਰੈੱਡ, ਚਾਹ, ਦੁੱਧ ਅਤੇ ਬਿਸਕੁਟਾਂ ਆਦਿ ਦੇ ਲੰਗਰ ਛਕਾਏ ਗਏ।ਇਸ ਮੌਕੇ ਗੁਰਦੁਆਰਾ ਸਾਹਿਬ ਜੀ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਪਾਵਨ ਅਸਥਾਨ ਦੀ ਕਾਰ ਸੇਵਾ ਸੰਤ ਬਾਬਾ ਅਮਰੀਕ ਸਿੰਘ ਜੀ ਡੇਰਾ ਕਾਰ ਸੇਵਾ ਹੀਰਾ ਬਾਗ ਰਾਜਪੁਰਾ ਰੋਡ, ਪਟਿਆਲਾ ਵਾਲੇ ਸੰਗਤਾਂ ਦੇ ਸਹਿਯੋਗ ਨਾਲ ਕਰਵਾ ਰਹੇ ਹਨ। ਉਨ੍ਹਾਂ ਦੱਸਿਆ ਕਿ 17 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਸਵੇਰੇ 9 ਵਜੇ ਪਾਏ ਜਾਣਗੇ।ਜਿਸ ਵਿੱਚ ਬਾਹਰ ਤੋਂ ਆਏ ਕਥਾਵਾਚਕ, ਕਵੀਸ਼ਰੀ ਅਤੇ ਕੀਰਤਨੀ ਜਥੇ ਗੁਰੂ ਜਸ ਸਰਵਣ ਕਰਵਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ।ਇਸ ਤੋਂ ਇਲਾਵਾ ਅੰਮ੍ਰਿਤ ਸੰਚਾਰ ਸਵੇਰੇ 10 ਵਜੇ ਪੰਜ ਪਿਆਰੇ ਦਮਦਮੀ ਟਕਸਾਲ ਵਾਲੇ ਕਰਨਗੇ। ਗੁਰੂ ਦਾ ਮਹਾਨ ਲੰਗਰ ਅਤੁੱਟ ਵਰਤਾਇਆ ਜਾਵੇਗਾ।

Post a Comment

0 Comments