ਇਤਿਹਾਸਕ ਗੁਰਦੁਆਰਾ ਥੜ੍ਹਾ ਸਾਹਿਬ ਤੋਂ ਸਜਾਇਆ ਮਹਾਨ ਨਗਰ ਕੀਰਤਨ

 ਇਤਿਹਾਸਕ ਗੁਰਦੁਆਰਾ ਥੜ੍ਹਾ ਸਾਹਿਬ ਤੋਂ ਸਜਾਇਆ ਮਹਾਨ ਨਗਰ ਕੀਰਤਨ


ਹੁਸ਼ਿਆਰਪੁਰ 15 ਦਸੰਬਰ H S ਬੇਗਮਪੁਰੀ ‌         
 ਜ਼ਿਲਾ ਜਲੰਧਰ ਦੇ ਪਿੰਡ ਹਜਾਰਾ ਵਿਚ ਮੌਜੂਦ ਇਤਿਹਾਸਕ ਗੁਰਦੁਆਰਾ ਥੜ੍ਹਾ ਸਾਹਿਬ ਪਾਤਸ਼ਾਹੀ ਨੌਵੀਂ ਵਿਖ਼ੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਇਕ ਵਿਸ਼ਾਲ ਨਗਰ ਕੀਰਤਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜਾਂ ਪਿਆਰਿਆਂ ਦੀ ਅਗਵਾਈ 'ਵਿਚ ਇਲਾਕੇ ਦੀ ਸੰਗਤ ਵੱਲੋਂ ਸਜਾਇਆ ਗਿਆ। ਪ੍ਰਬੰਧਕਾਂ ਨੇ ਮੀਡੀਆ ਨੂੰ ਦਸਿਆ ਇਹ ਨਗਰ ਕੀਰਤਨ ਸਵੇਰੇ 10 ਵਜੇ 'ਬੋਲੇ ਸੋ ਨਿਹਾਲ 'ਸਤਿ ਸ਼੍ਰੀ ਅਕਾਲ ਦੇ ਜੈਕਾਰਿਆਂ ਦੀ ਗੂੰਜ ਵਿਚ ਦਸ ਗੁਰੂ ਸਾਹਿਬਾਨਾਂ ਦੇ ਚਰਨਾਂ 'ਵਿਚ ਸੰਗਤਾ ਵੱਲੋਂ ਬੇਨਤੀ ਕਰਨ ਉਪਰੰਤ ਸ਼ੁਰੂ ਹੋਇਆ। ਇਹ ਨਗਰ ਕੀਰਤਨ ਪਿੰਡ ਹਜਾਰਾ, ਜੋ਼ਹਲਾਂ , ਬੋਲੀਨਾ, ਚੌਹਕਾਂ, ਢੱਡੇ, ਕੰਗਣੀਵਾਲ  ਆਦਿ ਪਿੰਡਾਂ ਦੀ ਪ੍ਰਕਰਮਾ ਕਰਦਾ ਹੋਇਆ ਵਾਪਸ ਪਿੰਡ ਹਜਾਰਾ ਦੇ ਗੁਰਦੁਆਰਾ ਥੜਾ ਸਾਹਿਬ ਵਿਖੇ ਸਮਾਪਤ ਹੋਇਆ। ਨਗਰ ਕੀਰਤਨ ਦੌਰਾਨ ਸੰਗਤਾਂ ਦਾ ਵੱਖ ਵੱਖ ਪੜਾਵਾਂ 'ਤੇ ਸੇਵਾਦਾਰਾਂ ਵੱਲੋਂ ਨਿੱਘਾ ਸਵਾਗਤ ਕੀਤਾ। ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਨਗਰ ਕੀਰਤਨ ਦੇ ਹਰੇਕ ਪੜਾਅ 'ਤੇ ਆਉਂਦੀਆਂ ਗੁਰੂ ਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਗਿਆ, ਤੇ ਸੁੰਦਰ ਰੁਮਾਲਾ ਸਾਹਿਬ ਭੇਟ ਕੀਤੇ ਗਏ। ਇਸ ਮੌਕੇ ਰਾਗੀ ਸਿੰਘਾਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ  ਨਿਹਾਲ ਕੀਤਾ। ਇਸ ਮੌਕੇ  ਪਿੰਡ ਹਜਾਰਾ ਦੇ ਗੁਰਦੁਆਰਾ ਥੜਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ,ਮੀਤ ਪ੍ਰਧਾਨ ਗੁਰਦੀਪ ਸਿੰਘ, ਮੈਨੇਜਰ ਅਵਤਾਰ ਸਿੰਘ ਪਰਮਜੀਤ ਸਿੰਘ ਰਾਏਪੁਰ ਮੈਂਬਰ SGPC,ਭਗਵਾਨ ਸਿੰਘ ਜੌਹਲ ,ਕਿਸ਼ਨ ਸਿੰਘ, ਅਮਨਿੰਦਰ ਸਿੰਘ ਹਜ਼ਾਰਾ ,ਕਰਮਨ ਸਿੰਘ ਕਾਹਲੋਂ ,ਇੰਦਰਜੀਤ ਸਿੰਘ, ਅਜੈਬ ਸਿੰਘ ਹਜ਼ਾਰਾ, ਪ੍ਰਤਾਪ ਸਿੰਘ ਅਤੇ ਹੋਰ ਬਹੁਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ
ਸਨ,

Post a Comment

0 Comments