ਫ਼ਖਰ-ਏ-ਕੌਮ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਵਸ ਨੂੰ ਸਮਰਪਿਤ ਖੂਨਦਾਨ ਕੈਂਪ ਆਯੋਜਿਤ

ਫ਼ਖਰ-ਏ-ਕੌਮ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਵਸ ਨੂੰ ਸਮਰਪਿਤ ਖੂਨਦਾਨ ਕੈਂਪ ਆਯੋਜਿਤ 

ਖ਼ੂਨ ਦਾਨ ਕਰਨਾ ਅੱਜ ਦੇ ਯੁੱਗ ਵਿੱਚ ਸਭ ਤੋਂ ਮਹਾਨ ਦਾਨ: ਬ੍ਰਹਮਪੁਰਾ 


ਚੀਫ ਬਿਊਰੋ ਪੰਜਾਬ ਇੰਡੀਆ ਨਿਊਜ਼
                    ਚੋਹਲਾ ਸਾਹਿਬ 07 ਦਸੰਬਰ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਵੱਲੋਂ ਸਦ-ਭਾਵਨਾ ਦਿਵਸ ਵਜੋਂ 08 ਦਸੰਬਰ 2023 ਨੂੰ ਗੁਰਦੁਆਰਾ ਪਾਤਸ਼ਾਹੀ ਪੰਜਵੀਂ ਚੋਹਲਾ ਸਾਹਿਬ ਵਿਖੇ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਇਹ ਖੂਨਦਾਨ ਕੈਂਪ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਸਰਦਾਰ ਪਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਨੂੰ ਸਮਰਪਿਤ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਸ਼ੁਰੂ ਕੀਤੀ ਪਹਿਲਕਦਮੀ ਦੀ ਸ਼ਲਾਘਾ ਕਰਦੇ ਹੋਏ ਸ੍ਰ. ਬ੍ਰਹਮਪੁਰਾ ਨੇ ਕਿਹਾ ਕਿ ਇਸ ਖ਼ੂਨਦਾਨ ਕੈਂਪ ਦਾ ਆਯੋਜਨ ਫ਼ਖਰ-ਏ-ਕੌਮ , ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ  ਨਿੱਘੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਇਸ ਖ਼ੂਨਦਾਨ ਕੈਂਪ ਵਿੱਚ ਭਾਗ ਲੈਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ, ਕਿਉਂਜੋ ਇਸ ਨਾਲ ਅਨੇਕਾਂ ਲੋੜਵੰਦ ਵਿਅਕਤੀਆਂ ਨੂੰ ਲਾਭ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਖ਼ੂਨ ਦਾਨ ਕਰਨਾ ਇੱਕ ਮਹਾਂਦਾਨ ਵਜੋਂ ਸਮਝਿਆ ਜਾਂਦਾ ਹੈ ਅਤੇ ਅੱਜ ਦੇ ਯੁੱਗ ਸਮੇਂ ਵਿੱਚ ਇਸਤੋਂ ਵੱਡਾ ਹੋਰ ਕੋਈ ਦਾਨ ਨਹੀਂ।

ਸ੍ਰ. ਬ੍ਰਹਮਪੁਰਾ ਨੇ ਅਕਾਲੀ ਵਰਕਰਾਂ ਅਤੇ ਆਮ ਜਨਤਾ ਨੂੰ ਇਸ ਖ਼ੂਨਦਾਨ ਕੈਂਪ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਹੈ।

ਇਸ ਮੌਕੇ ਸਿੰਘ ਚੋਹਲਾ ਸਾਹਿਬ ,ਦਿਲਬਾਗ ਸਿੰਘ ਕਾਹਲਵਾਂ, ਜਸਬੀਰ ਸਿੰਘ ਜੱਸ ਕਾਹਲਵਾਂ, ਜਸਵੰਤ ਸਿੰਘ ਜਁਸ ਦਿਲਾਵਲਪੁਰ, ਸਤਨਾਮ ਸਿੰਘ ਕਰਮੂਵਾਲਾ, ਸੁਖਜਿੰਦਰ ਸਿੰਘ ਬਿੱਟੂ ਪੱਖੋਪੁਰਾ, ਜਗਰੂਪ ਸਿੰਘ ਪ੍ਰਧਾਨ ਪੱਖੋਪੁਰਾ, ਜਗਜੀਤ ਸਿੰਘ ਜੱਗੀ ਚੋਹਲਾ ਸਾਹਿਬ,ਚੇਅਰਮੈਨ ਬਲਬੀਰ ਸਿੰਘ ਉੱਪਲ, ਕੰਵਰਦੀਪ ਸਿੰਘ ਬ੍ਰਹਮਪੁਰਾ, ਦਿਲਬਰ ਸਿੰਘ ਚੋਹਲਾ ਸਾਹਿਬ, ਗੁਰਦੇਵ ਸਿੰਘ ਸ਼ਬਦੀ ਚੋਹਲਾ ਸਾਹਿਬ, ਰਘਬੀਰ ਸਿੰਘ ਰਿੰਕੂ ਬ੍ਰਹਮਪੁਰਾ, ਅਵਤਾਰ ਸਿੰਘ ਰੇਮੈਂਡ ਚੋਹਲਾ ਸਾਹਿਬ  ਸਾਧਾ ਸਿੰਘ ਪ੍ਰਧਾਨ ਚੋਹਲਾ ਸਾਹਿਬ, ਡਾਕਟਰ ਜਤਿੰਦਰ ਸਿੰਘ ਚੋਹਲਾ ਸਾਹਿਬ, ਹਰਜਿੰਦਰ ਸਿੰਘ ਬਾਦਸ਼ਾਹ ਆਦਿ ਹਾਜ਼ਰ ਸਨ।

Post a Comment

0 Comments