ਸਰਬੱਤ ਦਾ ਭਲਾ ਟਰੱਸਟ ਨੇ ਤਲਵੰਡੀ ਭਾਈ ਅਤੇ ਫ਼ਿਰੋਜ਼ਪੁਰ ਵਿੱਚ ਲੋੜਵੰਦ ਪਰਿਵਾਰਾਂ ਨੂੰ ਦਿਤੇ ਆਰਥਿਕ ਸਹਾਇਤਾ ਰਾਸ਼ੀ ਦੇ ਚੈੱਕ

 ਸਰਬੱਤ ਦਾ ਭਲਾ ਟਰੱਸਟ ਨੇ ਤਲਵੰਡੀ ਭਾਈ ਅਤੇ ਫ਼ਿਰੋਜ਼ਪੁਰ ਵਿੱਚ ਲੋੜਵੰਦ ਪਰਿਵਾਰਾਂ ਨੂੰ ਦਿਤੇ ਆਰਥਿਕ ਸਹਾਇਤਾ ਰਾਸ਼ੀ ਦੇ ਚੈੱਕ


ਫਿਰੋਜ਼ਪੁਰ,16 ਦਸੰਬਰ‌ ਹਰਜਿੰਦਰ ਸਿੰਘ ਕਤਨਾ
-ਸਮਾਜਸੇਵੀ ਅਤੇ ਦੁਬੱਈ ਦੇ ਉਘੇ ਕਾਰੋਬਾਰੀ ਡਾ ਸੁਰਿੰਦਰਪਾਲ ਸਿੰਘ ਓਬਰਾਏ ਵੱਲੋਂ ਚਲਾਈ ਜਾ ਰਹੀ ਸਮਾਜਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ  ਫ਼ਿਰੋਜ਼ਪੁਰ ਅਤੇ ਤਲਵੰਡੀ ਭਾਈ ਵਿੱਚ ਕਰਵਾਏ ਗਏ ਵੱਖ ਵੱਖ  ਸਮਾਗਮਾਂ ਦੋਰਾਨ ਫ਼ਿਰੋਜ਼ਪੁਰ ਤਲਵੰਡੀ ਭਾਈ ਅਤੇ ਮੁੱਦਕੀ ਇਲਾਕਿਆਂ ਨਾਲ ਸਬੰਧਿਤ  50 ਜਰੂਰਤ ਮੰਦ , ਵਿਧਵਾਵਾਂ ਅਤੇ ਅੰਗਹੀਣ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈਕ ਵੰਡੇ ਗਏ। ਇਹ ਚੈਕ ਸੰਸਥਾ ਦੇ ਜਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ, ਬਲਾਕ ਪ੍ਰਧਾਨ ਬਹਾਦਰ ਸਿੰਘ ਭੁੱਲਰ ਤਲਵਿੰਦਰ ਕੌਰ , ਬਲਵਿੰਦਰ ਸ਼ਰਮਾ ਅਤੇ ਰਣਧੀਰ ਜੋਸ਼ੀ  ਵੱਲੋਂ ਸਾਂਝੇ ਤੋਰ ਤੇ ਵੰਡੇ ਗਏ। ਸੰਸਥਾ ਦੀ ਇਸਤਰੀ ਵਿੰਗ ਜਿਲ੍ਹਾ ਪ੍ਰਧਾਨ ਮੈਡਮ  ਅਮਰਜੀਤ ਕੌਰ ਛਾਬੜਾ ਅਤੇ ਬਹਾਦਰ ਸਿੰਘ ਭੁੱਲਰ ਬਲਾਕ ਪ੍ਰਧਾਨ  ਨੇ ਦੱਸਿਆ ਕਿ ਸੰਸਥਾ ਦੇ ਬਾਨੀ ਡਾ ਓਬਰਾਏ ਵੱਲੋਂ ਲੋਕ ਭਲਾਈ ਦੇ ਕਈ ਹੋਰ ਕਾਰਜ ਸ਼ੁਰੂ ਕੀਤੇ ਹੋਏ ਹਨ। ਜਿਨ੍ਹਾਂ ਵਿੱਚ ਲੋੜਵੰਦਾਂ, ਅੰਗਹੀਣਾਂ ਅਤੇ ਵਿਧਵਾਵਾਂ ਨੂੰ ਮਹੀਨਾਵਾਰ ਪੈਨਸ਼ਨਾਂ, ਹੁਸ਼ਿਆਰ ਅਤੇ ਲੋੜਵੰਦ ਵਿਦਿਆਰਥੀਆਂ ਦੀਆਂ ਫੀਸਾਂ,ਮੈਡੀਕਲ ਸਹਾਇਤਾ , ਕਈ ਤਰਾਂ ਦੇ ਹੱਥੀਂ ਹੁਨਰ ਵਾਲੇ ਸਿਖਲਾਈ ਕੋਰਸ  ਸਕੂਲਾਂ ਅਤੇ ਜਨਤਕ ਸਥਾਨਾਂ ਤੇ ਸਾਫ਼ ਪਾਣੀ ਵਾਲੇ ਆਰ ਓ ਲਗਾਏ ਜਾਂਦੇ ਹਨ।

Post a Comment

0 Comments