ਪੰਜਾਬ ਦੇ ਸਕੂਲਾਂ 'ਚ ਹੋਣਗੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ : ਹਰਜੋਤ ਸਿੰਘ ਬੈਂਸ

 ਪੰਜਾਬ ਦੇ ਸਕੂਲਾਂ 'ਚ ਹੋਣਗੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ : ਹਰਜੋਤ ਸਿੰਘ ਬੈਂਸ


ਬਿਊਰੋ ਪੰਜਾਬ ਇੰਡੀਆ ਨਿਊਜ਼ 
               ਚੰਡੀਗੜ੍ਹ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਪੰਜਾਬ ਦੇ ਸਰਕਾਰੀ /ਦਾ ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਵਿਛੋੜੇ ਅਤੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਤੋਂ ਜਾਣੂ ਕਰਵਾਉਣ ਅਤੇ ਸ਼ਹਾਦਤਾਂ ਦੀ ਨਿੱਘੀ ਯਾਦ ਨੂੰ ਸਮਰਪਿਤ ਸਮਾਗਮ ਮਿਤੀ 23 ਦਸੰਬਰ 2023 ਦਿਨ ਸ਼ਨੀਵਾਰ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਸਮਾਗਮ ਸਵੇਰ ਦੇ ਸਮੇਂ ਦੌਰਾਨ (ਪਹਿਲੇ 2 ਘੰਟੇ) ਪੰਜਾਬ ਦੇ ਸਾਰੇ ਸਕੂਲਾਂ ਕਰਵਾਏ ਜਾਣਗੇ।

Post a Comment

0 Comments