ਗਾਂਧੀ ਆਰੀਆ ਸੀਨੀਅਰ ਸੈਕੈਂਡਰੀ ਸਕੂਲ ਬਰਨਾਲਾ ਵਿਖੇ ਸਾਹਿਬਜ਼ਾਦਿਆਂ ਦਾਸ਼ਹੀਦੀ ਦਿਵਸ ਬੱਚਿਆਂ ਲਈ ਪ੍ਰੇਰਣਾਦਾਇਕ ਦਿਵਸ ਦੇ ਰੂਪ ਵਿੱਚ ਮਨਾਇਆ ਗਿਆ

 ਗਾਂਧੀ ਆਰੀਆ ਸੀਨੀਅਰ ਸੈਕੈਂਡਰੀ ਸਕੂਲ ਬਰਨਾਲਾ ਵਿਖੇ ਸਾਹਿਬਜ਼ਾਦਿਆਂ ਦਾਸ਼ਹੀਦੀ ਦਿਵਸ ਬੱਚਿਆਂ ਲਈ ਪ੍ਰੇਰਣਾਦਾਇਕ ਦਿਵਸ ਦੇ ਰੂਪ ਵਿੱਚ ਮਨਾਇਆ ਗਿਆ

ਐਸ.ਜੀ.ਪੀ.ਸੀ ਮੈਂਬਰ ਸ. ਪਰਮਜੀਤ ਸਿੰਘ ਖਾਲਸਾ ਅਤੇ ਸਟਾਫ ਵਲੋਂ  ਪੁਸਤਕ  'ਨਿੱਕੀਆਂ ਜਿੰਦਾਂ ਵੱਡਾ ਸਾਕਾ ' ਬੱਚਿਆਂ ਵਿੱਚ ਵੰਡੀਆਂ ਗਈਆਂ


ਬਰਨਾਲਾ, 21 ਦਸੰਬਰ ਕਰਨਪ੍ਰੀਤ ਕਰਨ 
-ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਦਿਨ ਗਾਂਧੀ ਆਰੀਆ ਸੀਨੀਅਰ ਸੈਕੈਂਡਰੀ ਸਕੂਲ ਬਰਨਾਲਾ ਵਿਖੇ ਬੱਚਿਆਂ ਲਈ ਪ੍ਰੇਰਣਾਦਾਇਕ ਦਿਵਸ ਦੇ ਰੂਪ ਵਿੱਚ ਮਨਾਇਆ ਗਿਆ । ਇਸ ਮੌਕੇ ਐਸਜੀਪੀਸੀ ਦੇ ਕਥਾ ਵਾਚਕ ਭਾਈ ਗੁਰਮੀਤ ਸਿੰਘ ਨੇ ਸਕੂਲ ਦੇ ਬੱਚਿਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਗੁਰੂ ਸਾਹਿਬ ਅਤੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਤੋਂ ਸਾਨੂੰ ਪ੍ਰੇਰਨਾ ਲੈ ਕੇ ਆਪਣੇ ਦੇਸ਼ ਅਤੇ ਕੌਮ ਲਈ ਸਮਰਪਿਤ ਹੋਣ ਦੀ ਭਾਵਨਾ ਰੱਖਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਸਿੱਖ ਧਰਮ ਮਾਨਵਤਾ ਦੀ ਸੇਵਾ ਅਤੇ  ਸਰਬੱਤ ਦੇ ਭਲੇ ਦੀ ਸਿੱਖਿਆ ਦਿੰਦਾ ਹੈ। । ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਰਾਜ ਮਹਿੰਦਰ ਨੇ ਕਿਹਾ ਕਿ ਭਾਈ ਸਾਹਿਬ ਦੇ ਕਹੇ ਅਨੁਸਾਰ ਸਾਨੂੰ ਆਪਣੇ ਦੇਸ਼ ਦੇ ਕੌਮ ਲਈ ਹਰ ਕੁਰਬਾਨੀ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ । ਐਸ.ਜੀ.ਪੀ.ਸੀ ਮੈਂਬਰ ਸ. ਪਰਮਜੀਤ ਸਿੰਘ ਖਾਲਸਾ ਨੇ ਸਕੂਲ ਪ੍ਰਬੰਧਕਾਂ ਦਾ ਵਿਸ਼ੇਸ਼ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਸੰਸਥਾ ਵਿੱਚ ਹਰ ਧਰਮ ਦਾ ਸਤਿਕਾਰ ਕੀਤਾ ਜਾਂਦਾ ਹੈ ਅਤੇ ਬਿਨਾਂ ਕਿਸੇ ਭੇਦਭਾਵ ਤੋਂ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕੀਤੀ ਜਾਂਦੀ ।ਪੰਜਾਬ ਗੁਰੂਆਂ ਦੀ ਧਰਤੀ ਹੈ।ਸਾਨੂੰ ਗੁਰੂਆਂ ਦੇ ਦਰਸਾਏ ਰਾਸਤੇ ਚੱਲ ਕੇ ਆਪਣਾ ਜੀਵਨ ਸਫਲ ਬਣਾਉਣਾ ਚਾਹੀਂਦਾ ਹੈ।ਸ਼੍ਰੋਮਣੀ ਪ੍ਰਬੰਧਕ ਕਮੇਟੀ ਮੈਂਬਰਾਂ ਵੱਲੋਂ ਸਕੂਲ ਦੇ ਬੱਚਿਆਂ ਨੂੰ ਸਾਹਿਬਜ਼ਾਦਿਆਂ ਦੀ ਕੁਰਬਾਨੀ ਪ੍ਰਤੀ ਇੱਕ ਪੁਸਤਕ  'ਨਿੱਕੀਆਂ ਜਿੰਦਾਂ ਵੱਡਾ ਸਾਕਾ ' ਬੱਚਿਆਂ ਵਿੱਚ ਵੰਡੀਆਂ ਗਈਆਂ। ਇਸ ਮੌਕੇ ਜਰਨੈਲ ਸਿੰਘ ਭੋਤਨਾ, ਸੁਰਜੀਤ ਸਿੰਘ ਠੀਕਰੀਵਾਲ ਰਾਗੀ ਜਰਨੈਲ ਸਿੰਘ,  ਨਿਰਮਲ ਸਿੰਘ ਪੰਡੋਰੀ, ਗੁਰਮੀਤ ਸਿੰਘ, ਰਜਿੰਦਰ ਸ਼ਰਮਾ ,ਰਘਵੀਰ ਹੈਪੀ, ਚਰਨਜੀਤ ਸ਼ਰਮਾ ,ਬਲਵਿੰਦਰ ਸਿੰਘ, ਵੀਨਾ ਚੱਡਾ ,ਰੂਬੀ ਸਿੰਗਲਾ, ਸੁਨੀਤਾ ਗੌਤਮ, ਰਵਨੀਤ ਕੌਰ, ਨਿਧੀ ਗੁਪਤਾ, ਰੀਨਾ ਰਾਣੀ, ਹਰਜੀਤ ਗੋਇਲ, ਜੋਤੀ ਮੰਗਲਾ ,ਹਰੀਸ਼ ਕੁਮਾਰ ਅਤੇ ਪ੍ਰਵੀਨ ਕੁਮਾਰ ਵੀ ਹਾਜ਼ਰ ਸਨ

Post a Comment

0 Comments