*ਸੰਯੁਕਤ ਅਧਿਆਪਕ ਫ਼ਰੰਟ ਮੋਗਾ ਵੱਲੋਂ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਰੋਸ ਜਤਾਇਆ ਗਿਆ*

 ਸੰਯੁਕਤ ਅਧਿਆਪਕ ਫ਼ਰੰਟ  ਮੋਗਾ ਵੱਲੋਂ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਰੋਸ ਜਤਾਇਆ ਗਿਆ


ਮੋਗਾ : 11 ਦਸੰਬਰ ( ਕੈਪਟਨ ):= ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੁਲਾਜ਼ਮ ਦੀਆਂ ਜਾਇਜ ਮੰਗਾਂ ਨੂੰ ਮੰਨਣ ਤੋਂ ਟਾਲਾ ਵੱਟਣ ਕਾਰਨ ਪੰਜਾਬ ਦੇ ਅਧਿਆਪਕਾਂ ਤੇ ਸਮੁੱਚੇ ਮੁਲਾਜ਼ਮ ਵਰਗ ਵਿੱਚ ਭਾਰੀ ਰੋਹ ਪਾਇਆ ਜਾ ਰਿਹਾ ਹੈ। ਸੰਯੁਕਤ ਅਧਿਆਪਕ ਫਰੰਟ  ਪੰਜਾਬ ਦੇ ਸੱਦੇ ‘ਤੇ ਅੱਜ ਮੋਗਾ ਵਿਖ਼ੇ  ਸਰਕਾਰ ਵੱਲੋਂ ਸੰਯੁਕਤ ਅਧਿਆਪਕ ਫਰੰਟ  ਸਮੇਤ ਹੋਰ ਮੁਲਾਜ਼ਮ ਜਥੇਬੰਦੀਆਂ ਨਾਲ਼ ਤੈਅਸ਼ੁਦਾ ਮੀਟਿੰਗ ਤੋਂ ਭੱਜਣ ਦਾ ਰੋਸ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ ਤੇ ਮੁਲਾਜ਼ਮਾਂ ਦੀਆਂ ਵਿੱਤੀ ਮੰਗਾਂ ਤੁਰੰਤ ਪੂਰੀਆਂ ਕਰਨ ਦੀ ਮੰਗ ਕੀਤੀ। ਸੰਯੁਕਤ ਅਧਿਆਪਕ ਫਰੰਟ ਦੇ ਆਗੂਆਂ ਸੁਖਪਾਲਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਡੈਮੋਕ੍ਰੇਟਿਕ ਟੀਚਰਸ ਫ਼ਰੰਟ ਮੋਗਾ , ਜਗਵੀਰਨ ਕੌਰ, 6060 ਅਧਿਆਪਕ ਯੂਨੀਅਨ ਤੋਂ ਸੰਦੀਪ ਕੁਮਾਰ ਸੈਦੋਕੇ ,ਡੀ ਟੀ ਐਫ ਤੋਂ ਸੁਖਵਿੰਦਰ ਸਿੰਘ ਘੋਲੀਆਂ ,ਸਵਰਨਦਾਸ , ਗੁਰਮੀਤ ਝੋਰੜਾਂ, ਅਮਨਦੀਪ ਮਾਛੀਕੇ , ਨੇ ਦੱਸਿਆ ਕਿ ਸੂਬਾ ਸਰਕਾਰ ਮੁਲਾਜ਼ਮਾਂ ਨਾਲ਼ ਕੀਤੇ ਚੋਣ ਵਾਅਦਿਆਂ ਤੇ ਵਿੱਤੀ ਮੰਗਾਂ ਪੂਰੀਆਂ ਕਰਨ ਤੋਂ ਟਾਲ਼ਾ ਵੱਟ ਰਹੀ ਹੈ। ਦਿਵਾਲ਼ੀ ਮੌਕੇ ਜਿੱਥੇ ਗੁਆਂਢੀ ਸੂਬਿਆਂ ਨੇ ਆਪਣੇ ਮੁਲਾਜ਼ਮਾਂ ਨੂੰ ਵਿੱਤੀ ਗੱਫੇ ਦਿੱਤੇ ਹਨ ਉੱਥੇ ਪੰਜਾਬ ਸਰਕਾਰ ਪੰਜਾਬ ਦੇ ਮੁਲਾਜ਼ਮਾਂ ਦੇ ਬਣਦੇ ਹੱਕ ਵੀ ਨਹੀਂ ਦੇ ਰਹੀ। ਪਿਛਲੇ ਵਰ੍ਹੇ ਸਰਕਾਰ ਨੇ ਪੁਰਾਣੀ ਪੈਨਸ਼ਨ ਦਾ ਆਰਜ਼ੀ ਨੋਟੀਫਿਕੇਸ਼ਨ ਜਾਰੀ ਕਰਕੇ ਮੁਲਾਜ਼ਮਾਂ ਨਾਲ਼ ਕੋਝਾ ਮਜ਼ਾਕ ਕੀਤਾ, ਸਰਕਾਰ ਵੱਲੋਂ ਅੱਜ ਤੱਕ ਪੁਰਾਣੀ ਪੈਨਸ਼ਨ ਬਹਾਲ ਨਹੀਂ ਕੀਤੀ ਗਈ। ਸਗੋਂ ਪੰਜਾਬ ਦੇ ਨਵੇਂ ਰੈਗੂਲਰ ਭਰਤੀ ਮੁਲਾਜ਼ਮਾਂ ‘ਤੇ ਸਰਕਾਰ ਜ਼ਬਰੀ ਕੇਂਦਰੀ ਪੇਅ ਸਕੇਲ ਥੋਪ ਰਹੀ ਹੈ। ਸਰਕਾਰ ਵੱਲੋਂ ਕੱਚੇ ਅਧਿਆਪਕਾਂ ਨੂੰ ਵਿਭਾਗ ਵਿੱਚ ਪੱਕਾ ਨਹੀਂ ਕੀਤਾ ਗਿਆ ਤੇ ਨਾ ਹੀ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ਼ ਕੀਤਾ ਗਿਆ ਹੈ। 8736 ਕੱਚੇ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਮਨਪ੍ਰੀਤ ਸਿੰਘ ਮੋਗਾ ਗੁਰਸ਼ਰਨ ਸਿੰਘ , ਜਗਜੀਤ ਸਿੰਘ ਰਣੀਆ, ਅਮਰਦੀਪ ਸਿੰਘ ਬੁੱਟਰ ਸਵਰਨਜੀਤ ਭਗਤਾ ਨੇ ਦੱਸਿਆ ਕਿ ਆਨਲਾਈਨ ਬਦਲੀ ਪਾਲਿਸੀ ਵਿੱਚ ਤਰੁੱਟੀਆਂ ਹੋਣ ਕਾਰਨ ਬਹੁਤੇ ਅਧਿਆਪਕ ਆਪਣੇ ਘਰਾਂ ਤੋਂ ਲੰਮੀ ਦੂਰੀ 'ਤੇ ਸੇਵਾਵਾਂ ਨਿਭਾਉਣ ਲਈ ਮਜਬੂਰ ਹਨ। ਇਸੇ ਤਰ੍ਹਾਂ ਚੋਣ ਵਾਅਦੇ ਮੁਤਾਬਕ ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ ਵੀ ਪੂਰਨ ਰੂਪ ਵਿੱਚ ਲਾਗੂ ਨਹੀਂ ਕੀਤੀ, ਪੇਂਡੂ ਭੱਤੇ ਸਮੇਤ 37 ਪ੍ਰਕਾਰ ਦੇ ਭੱਤੇ ਵੀ ਬੰਦ ਕੀਤੇ ਹੋਏ ਹਨ। ਨਾ ਹੀ ਏ.ਸੀ. ਪੀ. ਸਕੀਮ ਨੂੰ ਬਹਾਲ ਕੀਤਾ ਗਿਆ ਹੈ, ਨਾ ਹੀ ਡੀ.ਏ. ਦੀ ਕੋਈ ਬਕਾਇਆ ਕਿਸ਼ਤਾਂ ਜਾਰੀ ਕੀਤੀਆਂ ਗਈਆਂ ਹਨ। ਆਗੂਆਂ ਨੇ ਕਿਹਾ ਕਿ ਜੇਕਰ ਸੂਬਾ ਸਰਕਾਰ ਮੰਗਾਂ ਨੂੰ ਪੂਰਾ ਨਹੀਂ ਕਰਦੀ ਤਾਂ ਆਉਣ ਵਾਲੇ ਦਿਨਾਂ ਵਿੱਚ ਇਹ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ  ਆਦਿ ਅਧਿਆਪਕ ਮੌਜੂਦ ਸਨ।ਇਸ ਮੌਕੇ ਸੁਖਮੰਦਰ ਧੂੜਕੋਟ,ਜਗਦੇਵ ਮਹਿਣਾ,ਨਵਦੀਪ ਧੂੜਕੋਟ, ਕੁਲਵਿੰਦਰ ਚੁੱਘੇ, ਕਿੱਕਰ ਸਿੰਘ, ਹਰਕੀਰਤ ਮਹਿਣਾ, ਹਰਪ੍ਰੀਤ ਰਾਮਾਂ, ਨਰਿੰਦਰ ਸਿੰਘ, ਬਲਵਿੰਦਰ ਸਿੰਘ, ਜਸਵਿੰਦਰ ਸਿੰਘ,ਮਨਜੀਤ ਕੌਰ, ਮਮਤਾ ਕੌਸ਼ਲ, ਕੁਲਦੀਪ ਕੌਰ ਆਦਿ ਅਧਿਆਪਕ ਹਾਜ਼ਰ ਸਨ |

Post a Comment

0 Comments