ਰਾਧਾ ਕ੍ਰਿਸ਼ਨ ਧਾਮ ਫਰੀਦਕੋਟ ਦੇ ਬੱਚਿਆਂ ਨੂੰ ਵੰਡੇ ਗਰਮ ਕੱਪੜੇ

 ਰਾਧਾ ਕ੍ਰਿਸ਼ਨ ਧਾਮ ਫਰੀਦਕੋਟ ਦੇ ਬੱਚਿਆਂ ਨੂੰ ਵੰਡੇ ਗਰਮ ਕੱਪੜੇ


ਚੀਫ ਬਿਊਰੋ ਪੰਜਾਬ ਇੰਡੀਆ ਨਿਊਜ਼           
     ਫਰੀਦਕੋਟ  21 ਦਸੰਬਰ, ਸ਼੍ਰੀਮਤੀ ਨਵਜੋਤ ਕੌਰ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ  ਸਹਿਤ ਚੇਅਰਪਰਸਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਨੇ ਸ਼੍ਰੀ ਰਾਧਾ ਕ੍ਰਿਸ਼ਨ ਧਾਮ ਸਮਿਤੀ ਫਰੀਦਕੋਟ ਦਾ ਦੌਰਾ ਕੀਤਾ । ਇਸ ਮੌਕੇ ਸ਼੍ਰੀਮਤੀ ਮੋਨਿਕਾ ਲਾਂਬਾ ਸਿਵਲ ਜੱਜ ਸੀਨੀਅਰ ਡਵੀਜਨ ਫਰੀਦਕੋਟ ਅਤੇ ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸ਼੍ਰੀ ਅਜੀਤ ਪਾਲ ਸਿੰਘ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਵੀ ਸੈਸ਼ਨਜ ਜ਼ੱਜ ਸਾਹਿਬ ਦੇ ਨਾਲ ਸਨ । ਇਸ ਮੌਕੇ ਜੱਜ ਸਾਹਿਬ ਨੇ ਇਸ ਧਾਮ ਵਿੱਚ ਰਹਿ ਰਹੇ ਬੱਚਿਆਂ ਦਾ ਹਾਲਚਾਲ ਪੁੱਛਿਆ ਅਤੇ ਉਨ੍ਹਾਂ ਦੇ ਰਹਿਣ, ਖਾਣ ਦਾ ਨਿਰੀਖਣ ਕੀਤਾ । ਇਸ ਮੌਕੇ ਜੱਜ ਸਾਹਿਬ ਨੇ ਸਾਰੇ ਬੱਚਿਆਂ ਬਾਰੇ ਇਸ ਸੰਸਥਾ ਦੇ ਮੈਨੇਜਰ ਸ਼੍ਰੀ ਵਿਨੋਦ ਕੁਮਾਰ ਪੱਪੂ ਤੋਂ ਜਾਣਕਾਰੀ ਲਈ ਅਤੇ ਉਨ੍ਹਾਂ ਨੂੰ ਖਾਣ-ਪੀਣ, ਰਹਿਣ ਸਹਿਣ ਅਤੇ ਉਨ੍ਹਾਂ ਨੂੰ ਮੈਡੀਕਲ ਸੇਵਾਵਾਂ ਪ੍ਰਦਾਨ ਕਰਨ ਬਾਰੇ ਵਿਸ਼ੇਸ਼ ਤੌਰ ਤੇ ਗੱਲਬਾਤਕੀਤੀ ।ਇਸ ਤੋਂ ਇਲਾਵਾ ਸੈਸ਼ਨਜ਼ ਜੱਜ ਸਾਹਿਬ ਨੇ ਇੱਥੇ ਰਹਿ ਰਹੇ ਬੱਚਿਆਂ ਨੂੰ ਇਸ ਮੌਕੇ ਪੈ ਰਹੀ ਭਾਰੀ ਸਰਦੀ ਨੂੰ ਮੁੱਖ ਰੱਖਦਿਆਂ ਹੋਇਆਂ ਗਰਮ ਕੱਪੜੇ ਰਜਾਈਆਂ, ਸਕੂਲ ਵਾਲੀਆਂ ਗਰਮ ਟੋਪੀਆਂ ਅਤੇ ਹੋਰ ਖਾਣ ਪੀਣ ਦਾ ਸਮਾਨ ਵੀ ਵੰਡਿਆ ਗਿਆ । ਇਸ ਦੌਰੇ ਦੇ ਅੰਤ ਵਿੱਚ ਜੱਜ ਸਾਹਿਬ ਨੇ ਇਸ ਧਾਮ ਵਿਖੇ ਮੌਜੂਦ ਸਾਰੇ ਸਟਾਫ ਦਾ ਤਹਿ ਦਿਲੋਂ ਧੰਨਵਾਦ ਕੀਤਾ ।  

Post a Comment

0 Comments