ਰੈਪਿਡ ਐਕਸ਼ਨ ਫੋਰਸ ਦੀ ਪਲਟੂਨ ਨੇ ਬੋਹਾ ਅਤੇ ਬਰੇਟਾ ਵਿਖੇ ਫਲੈਗ ਮਾਰਚ ਕੱਢਿਆ

 ਰੈਪਿਡ ਐਕਸ਼ਨ ਫੋਰਸ ਦੀ ਪਲਟੂਨ ਨੇ ਬੋਹਾ ਅਤੇ ਬਰੇਟਾ ਵਿਖੇ ਫਲੈਗ ਮਾਰਚ ਕੱਢਿਆ

ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵਿੱਚ ਦਿਲਚਸਪੀ ਵਧਾਉਣ ਲਈ ਪ੍ਰਰਿਆ


ਗੁਰਜੰਟ ਸਿੰਘ ਬਾਜੇਵਾਲੀਆ                             ਮਾਨਸਾ, 09 ਦਸੰਬਰ: ਸਹਿ ਕਮਾਂਡੈਂਟ ਸ਼੍ਰੀ ਪ੍ਰਹਿਲਾਦ ਰਾਮ ਨੇ ਦੱਸਿਆ ਕਿ 194 ਬੀ.ਐਨ. ਦੇ ਕਮਾਂਡੈਂਟ ਸ਼੍ਰੀ ਰਾਕੇਸ਼ ਕੁਮਾਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ, ਬੀ/194 ਕੰਪਨੀ ਦੀ ਪਲਟੂਨ ਵੱਲੋਂ ਬੋਹਾ ਅਤੇ ਬਰੇਟਾ ਵਿਖੇ ਥਾਣਾ ਇੰਚਾਰਜ ਜਗਦੇਵ ਸਿੰਘ ਅਤੇ ਥਾਣਾ ਬਰੇਟਾ ਵਿਖੇ ਬੂਟਾ ਦੇ ਸਹਿਯੋਗ ਨਾਲ ਪਰਿਚਿਤ ਅਭਿਆਸ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵੱਲੋਂ ਪਰਿਚਿਤ ਅਭਿਆਸ ਦੇ ਉਦੇਸ਼ ਅਤੇ ਮਹੱਤਤਾ ਸਬੰਧੀ ਚਰਚਾ ਕੀਤੀ ਗਈ ਅਤੇ ਆਮ ਲੋਕਾਂ ਨਾਲ ਵੀ ਮੀਟਿੰਗ ਕੀਤੀ ਗਈ।

ਪਲਟੂਨ ਵੱਲੋਂ ਫਲੈਗ ਮਾਰਚ ਰਾਹੀਂ ਸ਼ਾਂਤੀ ਅਤੇ ਸਦਭਾਵਨਾ ਦਾ ਸੰਦੇਸ਼ ਦਿੱਤਾ ਗਿਆ। ਉਨ੍ਹਾਂ ਆਮ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਇਲਾਕੇ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਵਿੱਚ ਸਹਿਯੋਗ ਦੇਣ ਲਈ ਕਿਹਾ ਗਿਆ। ਸਹਾਇਕ ਕਮਾਂਡੈਂਟ ਸ਼੍ਰੀ ਪ੍ਰਹਿਲਾਦ ਰਾਮ ਨੇ ਦੱਸਿਆ ਕਿ ਇਸ ਅਭਿਆਸ ਦਾ ਮਕਸਦ ਨਾਗਰਿਕਾਂ ਅਤੇ ਪ੍ਰਸ਼ਾਸਨ ਨਾਲ ਚੰਗਾ ਤਾਲਮੇਲ ਬਣਾਉਣਾ ਅਤੇ ਆਮ ਲੋਕਾਂ ਵਿੱਚ ਵਿਸ਼ਵਾਸ ਕਾਇਮ ਰੱਖਦੇ ਹੋਏ ਇਲਾਕੇ ਬਾਰੇ ਪੂਰੀ ਜਾਣਕਾਰੀ ਹਾਸਲ ਕਰਨਾ ਹੈ ਤਾਂ ਜੋ ਕਾਨੂੰਨੀ ਵਿਵਸਥਾ ਬਰਕਰਾਰ ਰੱਖਣ ਦੇ ਨਾਲ ਨਾਲ ਜਨਤਕ ਜਾਇਦਾਦ ਅਤੇ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।

ਇਸ ਦੌਰਾਨ ਸ਼੍ਰੀ ਪ੍ਰਹਿਲਾਦ ਰਾਮ ਦੀ ਅਗਵਾਈ ਵਾਲੀ ਟੀਮ ਵੱਲੋਂ ਬੋਹਾ ਵਿਖੇ ਚੱਲ ਰਹੇ ਹਾਕੀ ਦੇ ਮੈਚ ਵਿੱਚ ਸ਼ਿਰਕਤ ਕੀਤੀ ਗਈ ਅਤੇ ਬੱਚਿਆਂ ਨੂੰ ਸੰਦੇਸ਼ ਦਿੱਤਾ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਪ੍ਰਤੀ ਆਪਣੀ ਦਿਲਚਸਪੀ ਵਧਾਉਣ। ਉਨ੍ਹਾਂ ਬੱਚਿਆਂ ਨੂੰ ਖੇਡਾਂ ਵਿੱਚ ਮੱਲਾਂ ਮਾਰ ਕੇ ਆਪਣੇ ਜ਼ਿਲ੍ਹੇ, ਸੂਬੇ ਅਤੇ ਦੇਸ਼ ਦਾ ਨਾਮ ਰੋਸ਼ਣ ਕਰਨ ਲਈ ਪ੍ਰੇਰਿਤ ਕੀਤਾ। 08 ਦਸੰਬਰ ਨੂੰ ਰੈਪਿਡ ਐਕਸ਼ਨ ਫੋਰਸ ਦੀ ਟੀਮ ਵੱਲੋਂ ਬਣਾਵਾਲਾ ਵਿਖੇ ਤਲਵੰਡੀ ਸਾਬੋ ਪਾਵਰ ਲਿਮਟਿਡ ਦਾ ਦੌਰਾ ਕੀਤਾ ਗਿਆ ਅਤੇ ਉਸ ਸਬੰਧੀ ਜਾਣਕਾਰੀ ਇਕੱਤਰ ਕੀਤੀ ਗਈ।

ਇਸ ਅਭਿਆਸ ਦੌਰਾਨ ਜੀ.ਡੀ. ਸ਼੍ਰੀ ਪਰਜਾ ਰਾਮ, ਸ਼੍ਰੀ ਸਨੀਸ਼ ਕੁਮਾਰ, ਅਤੇ ਬੀ/194 ਬਟਾਲੀਅਨ ਰੈਪਿਡ ਐਕਸ਼ਨ ਫੋਰਸ ਦੇ ਨਾਲ ਪੁਲਿਸ ਮੁਲਾਜ਼ਮਾਂ ਨੇ ਵੀ ਭਾਗ ਲਿਆ।

Post a Comment

0 Comments