1984 ਦੇ ਦੰਗਾ ਪੀੜਤਾਂ ਨੂੰ ਵਾਧੂ ਮੁਆਵਜ਼ਾ ਦੇਣ ਸਬੰਧੀ ਹੁਕਮ ਜਾਰੀ

 1984 ਦੇ ਦੰਗਾ ਪੀੜਤਾਂ ਨੂੰ ਵਾਧੂ ਮੁਆਵਜ਼ਾ ਦੇਣ ਸਬੰਧੀ ਹੁਕਮ ਜਾਰੀ

ਦਿੱਲੀ ਸਰਕਾਰ ਵੱਲੋਂ ਜਾਰੀ ਜਨਤਕ ਨੋਟਿਸ ਨੂੰ ਪੀੜਤਾਂ ਤੱਕ ਪਹੁੰਚਾਇਆ ਜਾਵੇ-ਡਿਪਟੀ ਕਮਿਸ਼ਨਰ


ਬਿਊਰੋ ਪੰਜਾਬ ਇੰਡੀਆ ਨਿਊਜ਼         
                 ਫ਼ਰੀਦਕੋਟ 31 ਜਨਵਰੀ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਅੱਜ 1984 ਦੇ ਦੰਗਾ ਪੀੜਤਾਂ ਨੂੰ ਦਿੱਲੀ ਸਰਕਾਰ ਵੱਲੋਂ ਹੋਰ ਵਾਧੂ ਮੁਆਵਜ਼ਾ ਦੇਣ ਸੰਬੰਧੀ ਜਾਰੀ ਜਨਤਕ ਨੋਟਿਸ ਨੂੰ ਜ਼ਿਲ੍ਹੇ ਵਿੱਚ ਰਹਿ ਰਹੇ ਪ੍ਰਭਾਵਿਤ ਪਰਿਵਾਰਾਂ ਦੇ ਧਿਆਨ ਵਿੱਚ ਲਿਆਉਣ ਸਬੰਧੀ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ।

 ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਰਾਸ਼ਟਰੀ ਅਲਪ ਸੰਖਿਅਕ ਅਯੋਗ (ਭਾਰਤ ਸਰਕਾਰ) ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੀ ਪਿਛਲੇ ਮਹੀਨੇ ਲੁਧਿਆਣਾ ਫੇਰੀ ਦੌਰਾਨ ਪੀੜਿਤ ਪਰਿਵਾਰਾਂ ਵੱਲੋਂ ਪਹੁੰਚ ਕੀਤੀ ਗਈ ਸੀ। ਪੀੜਿਤ ਪਰਿਵਾਰਾਂ ਨੇ ਇੱਕ ਪਟੀਸ਼ਨ ਰਾਹੀਂ ਲਾਲਪੁਰਾ ਦੇ ਧਿਆਨ ਵਿੱਚ ਲਿਆਂਦਾ ਕਿ ਕੇਂਦਰ ਸਰਕਾਰ ਅਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ ਪੀੜਤਾਂ ਨੂੰ ਹਾਲੇ ਤੱਕ ਪੂਰਨ ਮੁਆਵਜ਼ਾ ਨਹੀਂ ਮਿਲਿਆ ਹੈ। ਲਾਲਪੁਰਾ ਨੇ ਇਸ ਸ਼ਿਕਾਇਤ ਨੂੰ ਗੰਭੀਰਤਾ ਨਾਲ ਲੈਂਦਿਆਂ ਕਿਹਾ ਕਿ ਇਸ ਸਬੰਧੀ ਢੁਕਵੀਂ ਕਾਰਵਾਈ ਜਲਦ ਅਮਲ ਵਿੱਚ ਲਿਆਂਦੀ ਜਾਵੇ।

ਇਸ ਉਪਰੰਤ ਪੰਜਾਬ ਦੇ ਮਾਲ ਪੁਨਰਵਾਸ ਅਤੇ ਡਿਜਾਸਟਰ ਮੈਨੇਜਮੈਂਟ ਵਿਭਾਗ ਵੱਲੋਂ ਪੱਤਰ ਜਾਰੀ ਕਰਕੇ ਪੀੜਤਾਂ ਤੱਕ ਵਾਧੂ ਮੁਆਵਜ਼ੇ ਸਬੰਧੀ ਜਾਣਕਾਰੀ ਦੇਣ ਦੇ ਹੁਕਮ ਜਾਰੀ ਕੀਤੇ ਗਏ। ਉਹਨਾਂ ਦੱਸਿਆ ਕਿ ਜਿਨ੍ਹਾਂ ਪੀੜਤਾਂ ਨੂੰ ਪਹਿਲਾਂ ਜਿਸ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਸਾਢੇ ਤਿੰਨ ਲੱਖ ਰੁਪਏ ਮੁਆਵਜ਼ਾ ਮਿਲਿਆ ਹੈ, ਉਹ ਹੁਣ ਵਾਧੂ ਮੁਆਵਜਾ (5 ਲੱਖ) ਲੈਣ ਬਾਬਤ ਵੀ ਉਸੇ ਦਫਤਰ ਨਾਲ ਹੀ ਰਾਬਤਾ ਕਾਇਮ ਕਰਨ।


Post a Comment

0 Comments