ਮੌਸਮ ਵਿਭਾਗ ਨੇ ਇੱਕ ਵਾਰ ਫਿਰ ਠੰਡ ਨੂੰ ਲੈ ਕੇ ਚੇਤਾਵਨੀ ਦਿੱਤੀ ਹੈ। ਮੌਸਮ ਵਿਭਾਗ ਦੇ ਵਲੋਂ 30 ਤੋਂ 31ਜਨਵਰੀ ਤੱਕ ਯੈਲੋ ਅਲਰਟ ਜਾਰੀ ਕਰ ਦਿੱਤਾ

ਮੌਸਮ ਵਿਭਾਗ ਨੇ ਇੱਕ ਵਾਰ ਫਿਰ ਠੰਡ ਨੂੰ ਲੈ ਕੇ ਚੇਤਾਵਨੀ ਦਿੱਤੀ ਹੈ। ਮੌਸਮ ਵਿਭਾਗ ਦੇ ਵਲੋਂ 30 ਤੋਂ 31ਜਨਵਰੀ ਤੱਕ ਯੈਲੋ ਅਲਰਟ ਜਾਰੀ ਕਰ ਦਿੱਤਾ

ਪਹਾੜੀ ਇਲਾਕਿਆਂ ‘ਚ 31 ਜਨਵਰੀ ਤੱਕ ਬਰਫਬਾਰੀ ਅਤੇ ਬਾਰਿਸ਼ ਹੋਣ ਦੀ ਸੰਭਾਵਨਾ

 


ਨਵੀਂ ਦਿੱਲੀ-ਬਿਊਰੋ ਪੰਜਾਬ ਇੰਡੀਆ ਨਿਊਜ਼          ਮੌਸਮ ਵਿਭਾਗ ਨੇ ਇੱਕ ਵਾਰ ਫਿਰ ਠੰਡ ਨੂੰ ਲੈ ਕੇ ਚੇਤਾਵਨੀ ਦਿੱਤੀ ਹੈ। ਮੌਸਮ ਵਿਭਾਗ ਦੇ ਵਲੋਂ 30 ਜਨਵਰੀ ਤੱਕ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ। ਇਸ ਦੇ ਨਾਲ ਹੀ 31 ਜਨਵਰੀ ਤੱਕ ਹਿਮਾਚਲ ਪ੍ਰਦੇਸ਼, ਉਤਰਾਖੰਡ, ਜੰਮੂ-ਕਸ਼ਮੀਰ ਦੇ ਪਹਾੜੀ ਇਲਾਕਿਆਂ ‘ਚ ਬਰਫਬਾਰੀ ਅਤੇ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ (IMD) ਮੁਤਾਬਕ ਅਗਲੇ 3-4 ਦਿਨਾਂ ਤੱਕ ਲੋਕਾਂ ਨੂੰ ਠੰਡ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ। ਹਾਲਾਂਕਿ ਇਨ੍ਹਾਂ ਦਿਨਾਂ ਦੇ ਦੌਰਾਨ ਧੁੱਪ ਨਿਕਲਣ ਦੀ ਵੀ ਸੰਭਾਵਨਾ ਹੈ, ਪਰ ਸੀਤ ਲਹਿਰ ਤੇ ਠੰਡੀਆਂ ਹਵਾਵਾਂ ਜਾਰੀ ਰਹਿਣਗੀਆਂ, ਜੋ ਹਰ ਇਨਸਾਨ ਦੀ ਸਿਹਤ ਨੂੰ ਨੁਕਸਾਨ ਪਹੁੰਚਾ ਸਕਦੀਆਂ ਹਨ

ਮੌਸਮ ਵਿਭਾਗ (IMD) ਦੇ ਅਨੁਸਾਰ ਪੰਜਾਬ, ਉੱਤਰਾਖੰਡ, ਹਰਿਆਣਾ, ਚੰਡੀਗੜ੍ਹ, ਦਿੱਲੀ ਵਿੱਚ ਤਾਪਮਾਨ ਵਿਚ ਥੋੜਾ ਬਹੁਤ ਬਦਲਾਅ ਹੋਇਆ ਹੈ, ਕਿਉਂਕਿ ਧੁੱਪ ਨਿਕਲਣੀ ਸ਼ੁਰੂ ਹੋ ਗਈ ਹੈ, ਪਰ ਠੰਡੀਆਂ ਹਵਾਵਾਂ ਤੇ ਸੀਤ ਲਹਿਰ ਤੋਂ ਰਾਹਤ ਨਹੀਂ ਮਿਲੇਗੀ। ਆਂਧਰਾ ਪ੍ਰਦੇਸ਼ ਅਤੇ ਉੜੀਸਾ ਦੇ ਤੱਟਵਰਤੀ ਖੇਤਰਾਂ ਵਿੱਚ ਹਲਕੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ।

Post a Comment

0 Comments