ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਹਾੜਾ ਸਮਾਗਮ-ਵਧੀਕ ਡਿਪਟੀ ਕਮਿਸ਼ਨਰ

 ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਹਾੜਾ ਸਮਾਗਮ-ਵਧੀਕ ਡਿਪਟੀ ਕਮਿਸ਼ਨਰ 


ਬਰਨਾਲਾ ,10,ਜਨਵਰੀ /ਕਰਨਪ੍ਰੀਤ ਕਰਨ / -ਬਰਨਾਲਾ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਗਮ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਾਬਾ ਕਾਲਾ ਮਹਿਰ ਸਟੇਡੀਅਮ ਬਰਨਾਲਾ ਵਿਖੇ ਮਨਾਇਆ ਜਾਵੇਗਾ। ਸਮਾਗਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵਧੀਕ ਡਿਪਟੀ ਕਮਿਸ਼ਨਰ ਸ. ਸਤਵੰਤ ਸਿੰਘ ਦੀ ਅਗਵਾਈ ਵਿੱਚ ਕੀਤੀ ਗਈ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਰਾਸ਼ਟਰੀ ਤਿਉਹਾਰ ਨੂੰ ਪੂਰੀ ਸ਼ਾਨ ਅਤੇ ਉਤਸ਼ਾਹ ਨਾਲ ਮਨਾਈਆ ਜਾਵੇਗਾ। ਉਹਨਾਂ ਹਦਾਇਤ ਕੀਤੀ ਕਿ ਸਾਰੇ ਸਬੰਧਿਤ ਵਿਭਾਗ ਸਮਾਗਮ ਸਬੰਧੀ ਆਪਣੀ ਤਿਆਰੀਆਂ ਮੁਕੰਮਲ ਕਰ ਲੈਣ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ।ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਆਪਣੇ ਘਰਾਂ ਜਾਂ ਖੇਤਰਾਂ ਵਿੱਚ ਇਸ ਸਮਾਗਮ ਨੂੰ ਮਨਾਉਣਾ ਯਕੀਨੀ ਬਣਾਉਣ। ਨਾਲ ਹੀ ਹਦਾਇਤ ਕੀਤੀ ਗਈ ਕਿ ਸਫਾਈ, ਪੀਣ ਵਾਲੇ ਪਾਣੀ, ਟ੍ਰੈਫਿਕ, ਸੁਰੱਖਿਆ ਆਦਿ ਸਬੰਧੀ ਮੁਕੰਮਲ ਪ੍ਰਬੰਧ ਕੀਤੇ ਜਾਣ।ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਨਰਿੰਦਰ ਧਾਲੀਵਾਲ, ਸਹਾਇਕ ਕਮਿਸ਼ਨਰ ਸ੍ਰੀ ਸੁਖਪਾਲ ਸਿੰਘ, ਵੱਖ ਵੱਖ ਵਿਭਾਗਾਂ ਦੇ ਮੁਖੀ ਅਤੇ ਹੋਰ ਅਧਿਕਾਰੀ ਹਾਜ਼ਰ ਸਨ।ਮ

Post a Comment

0 Comments