ਬਰਨਾਲਾ ਚ ਅੱਜ ਲੰਬਿਤ ਇੰਤਕਾਲ ਦਰਜ ਕਰਨ ਲਈ ਮਾਲ ਵਿਭਾਗ ਵੱਲੋਂ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ

 ਬਰਨਾਲਾ ਚ ਅੱਜ ਲੰਬਿਤ ਇੰਤਕਾਲ ਦਰਜ ਕਰਨ ਲਈ ਮਾਲ ਵਿਭਾਗ ਵੱਲੋਂ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ


ਬਰਨਾਲਾ 5 ,ਜਨਵਰੀ/ਕਰਨਪ੍ਰੀਤ ਕਰਨ /-
ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਮਾਲ ਵਿਭਾਗ ਦੀਆਂ ਸੇਵਾਵਾਂ ਸੰਬੰਧਿਤ ਪੰਜਾਬ ਭਰ ਦੇ ਮਾਲ ਦਫ਼ਤਰਾਂ ਵਿੱਚ ਅਧਿਕਾਰੀ ਤੇ ਮੁਲਾਜ਼ਮ ਹਾਜ਼ਰ ਰਹਿਣਗੇ ਤੇ ਲੰਬਿਤ ਪਏ ਇੰਤਕਾਲ ਦਰਜ ਕਰਨਗੇ। ਇਸੇ ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਵੀ ਇਹ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ ਅਧਿਕਾਰੀਆਂ ਨੂੰ ਪਹਿਲਾਂ ਹੀ ਆਦੇਸ਼ ਦਿੱਤੇ ਜਾ ਚੁੱਕੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

        ਉਨ੍ਹਾਂ ਅਧਿਕਾਰੀਆਂ ਨੂੰ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾ ਵਰਤਣ ਦੀ ਹਦਾਇਤ ਕਰਦਿਆਂ ਆਖਿਆ ਕਿ ਕੰਮਕਾਜ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਦੋਸ਼ੀ ਪਾਇਆ ਗਿਆ ਤਾਂ ਉਸ ਖਿਲਾਫ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਜੇਕਰ ਕਿਸੇ ਵੀ ਪੱਧਰ ‘ਤੇ ਲੋਕਾਂ ਨੂੰ ਕੰਮ ਕਰਵਾਉਣ ਵਿਚ ਕੋਈ ਦਿੱਕਤ ਆਉਂਦੀ ਹੈ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਬਾਬਤ ਹੈਲਪਲਾਈਨ ਨੰਬਰ 8184900002 ਜਾਰੀ ਕੀਤਾ ਹੋਇਆ ਹੈ ਜਿਸ ‘ਤੇ ਲਿਖਤੀ ਸ਼ਿਕਾਇਤ ਵੱਟਸਐਪ ਕੀਤੀ ਜਾ ਸਕਦੀ ਹੈ। ਐਨ.ਆਰ.ਆਈਜ਼ ਆਪਣੀਆਂ ਲਿਖਤੀ ਸ਼ਿਕਾਇਤਾਂ 9464100168 ਨੰਬਰ ‘ਤੇ ਭੇਜ ਸਕਦੇ ਹਨ।

Post a Comment

0 Comments