ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਗਣਤੰਤਰ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ

 ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਗਣਤੰਤਰ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ                                          


ਬਰਨਾਲਾ,27,ਜਨਵਰੀ/ਕਰਨਪ੍ਰੀਤ ਕਰਨ/ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਗਣਤੰਤਰ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਤੇ ਸਕੂਲ ਨੂੰ ਸਮੂਹ ਅਧਿਆਪਕਾਂ ਦੁਆਰਾ ਬਹੁਤ ਹੀ ਸੁਚੱਜੇ ਢੰਗ ਨਾਲ ਸਜਾਇਆ ਗਿਆ ਤੇ ਇਸ ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੇ ਪ੍ਰਿੰਸੀਪਲ ਡਾ ਸੰਦੀਪ ਕੁਮਾਰ ਲੱਠ ਜੀ ਦੁਆਰਾ ਰਾਸ਼ਟਰੀ ਝੰਡਾ ਲਹਿਰਾ ਕੇ ਕੀਤੀ ਗਈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ ਸੰਦੀਪ ਕੁਮਾਰ ਲੱਠ ਜੀ ਨੇ ਕਿਹਾ ਕਿ ਮਹਾਨ ਆਜ਼ਾਦੀ ਘੁਲਾਟੀਆਂ ਦੀ ਸਖਤ ਮਿਹਨਤ ਅਤੇ ਸੰਘਰਸ਼ ਸਦਕਾ ਭਾਰਤ ਨੂੰ ਪੂਰਨ ਸਵਰਾਜ ਮਿਲਿਆ ਹੈ। ਸਾਨੂੰ ਕੌਮੀ ਤਿਉਹਾਰਾਂ ਨੂੰ ਖੁਸ਼ੀ ਅਤੇ ਸਦਭਾਵਨਾ ਨਾਲ ਮਨਾਉਣਾ ਚਾਹੀਦਾ ਹੈ। ਸਕੂਲ ਵਿੱਚ ਇਹ ਤਿਉਹਾਰ ਮਨਾਉਣ ਦਾ ਮਕਸਦ ਬੱਚਿਆਂ ਨੂੰ ਰਾਸ਼ਟਰੀ ਏਕਤਾ, ਸ਼ਹੀਦਾਂ ਪ੍ਰਤੀ ਸਨੇਹ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਹੈ। ਗਣਤੰਤਰ ਦਿਵਸ ਦੀ ਖੁਸ਼ੀ ਨੂੰ ਮੁੱਖ ਰੱਖਦੇ ਹੋਏ ਸਮੂਹ ਸਟਾਫ ਨੂੰ ਲੱਡੂ ਵੰਡੇ ਗਏ। ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾ ਅਤੇ ਸਕੂਲ ਐੱਮ ਡੀ ਸਰਦਾਰ ਰਣਪ੍ਰੀਤ ਸਿੰਘ ਰਾਏ ਜੀ ਨੇ ਸਟਾਫ ਅਤੇ ਬੱਚਿਆਂ ਦੁਆਰਾ ਕੀਤੀਆਂ ਗਈਆਂ ਗਤੀਵਿਧੀਆਂ ਦੀ ਸ਼ਲਾਘਾ ਕੀਤੀ ਅਤੇ ਸੰਦੇਸ਼ ਦਿੱਤਾ ਕਿ ਹਰ ਕਿਸੇ ਨੂੰ ਆਪਣੇ ਪਰਿਵਾਰ ਤੇ ਸਮਾਜ ਦੀ ਸੇਵਾ ਲਈ ਹਮੇਸ਼ਾ ਤੱਤਪਰ ਰਹਿਣਾ ਚਾਹੀਦਾ ਹੈ।

Post a Comment

0 Comments