ਪੰਜਾਬ ਦੇ ਟਰੱਕ ਡਰਾਈਵਰਾਂ ਨੇ ਹੜਤਾਲ ਖ਼ਤਮ ਕਰਨ ਤੋਂ ਕੀਤਾ ਇਨਕਾਰ, ਹਾਈਵੇਅ ਜਾਮ ਕਰਨ ਦਾ ਐਲਾਨ

ਪੰਜਾਬ ਦੇ ਟਰੱਕ ਡਰਾਈਵਰਾਂ ਨੇ ਹੜਤਾਲ ਖ਼ਤਮ ਕਰਨ ਤੋਂ ਕੀਤਾ ਇਨਕਾਰ, ਹਾਈਵੇਅ ਜਾਮ ਕਰਨ ਦਾ ਐਲਾਨ


ਜਲੰਧਰ: ਬਿਊਰੋ ਪੰਜਾਬ ਇੰਡੀਆ ਨਿਊਜ਼     
  ਡਰਾਈਵਰਾਂ ਦੀ ਹੜਤਾਲ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਕੇਂਦਰ ਸਰਕਾਰ ਅਤੇ ਟ੍ਰਾਂਸਪੋਰਟਰਾਂ ਵਿਚਾਲੇ ਮੀਟਿੰਗ ਵਿਚ ਸਹਿਮਤੀ ਬਣਨ ਦੇ ਬਾਵਜੂਦ ਪੰਜਾਬ ਦੇ ਟਰੱਕ ਡਰਾਈਵਰਾਂ ਨੇ ਹੜਤਾਲ ਵਾਪਸ ਲੈਣ ਤੋਂ ਇਨਾਕਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪੰਜਾਬ ਵਿਚ ਸੰਘਰਸ਼ ਨੂੰ ਹੋਰ ਤੇਜ਼ ਕਰਨ ਦੀ ਚੇਤਾਵਨੀ ਵੀ ਦੇ ਦਿੱਤੀ ਗਈ ਹੈ ਤੇ ਕਿਹਾ ਗਿਆ ਹੈ ਕਿ ਪੰਜਾਬ ਵਿਚ ਹਾਈਵੇਅ ਵੀ ਜਾਮ ਕੀਤੇ ਜਾਣਗੇ।

ਇਸ ਸਬੰਧੀ ਟਰੱਕ ਯੂਨੀਅਨ ਪੰਜਾਬ ਦੇ ਪ੍ਰਧਾਨ ਹੈੱਪੀ ਸੰਧੂ ਨੇ ਕਿਹਾ ਕਿ ਪੰਜਾਬ ਦੇ ਟਰੱਕ ਆਪ੍ਰੇਟਰ ਆਰ-ਪਾਰ ਦੀ ਲੜਾਈ ਲੜਨ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਸੰਘਰਸ਼ ਕੱਲ੍ਹ ਤੋਂ ਸ਼ੁਰੂ ਕਰਨ ਜਾ ਰਹੇ ਹਾਂ। ਉਨ੍ਹਾਂ ਕਿਹਾ ਕਿ ਜਦੋਂ ਤਕ ਕਾਨੂੰਨ ਵਾਪਸ ਨਹੀਂ ਲਏ ਜਾਂਦੇ, ਅਸੀਂ ਸੰਘਰਸ਼ ਜਾਰੀ ਰੱਖਾਂਗੇ। 3 ਜਨਵਰੀ ਨੂੰ ਟਰੱਕ ਯੂਨੀਅਨ ਜਲੰਧਰ ਦੇ ਸੁੱਚੀ ਪਿੰਡ ਜਾ ਰਹੀ ਹੈ ਤੇ ਉੱਥੇ ਧਰਨਾ ਦੇਵੇਗੀ। ਉਨ੍ਹਾਂ ਇਹ ਵੀ ਐਲਾਨ ਕੀਤਾ ਗਿਆ 5 ਜਨਵਰੀ ਨੂੰ ਫਿਲੌਰ ਵਿਚ ਹਾਈਵੇਅ ਜਾਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਸ ਕਿਸੇ ਨੇ ਵੀ ਹੜਤਾਲ ਵਾਪਸ ਲੈਣੀ ਹੈ ਲੈ ਲਵੇ, ਅਸੀਂ ਕਾਨੂੰਨ ਵਾਪਸ ਹੋਣ ਤਕ ਆਪਣਾ ਸੰਘਰਸ਼ ਜਾਰੀ ਰੱਖਾਂਗੇ। 

Post a Comment

0 Comments