ਸਾਂਝਾ ਆਸਰਾ ਵੈਲਫੇਅਰ ਸੁਸਾਇਟੀ ਦੇ ਸਮੂਹ ਪ੍ਰਬੰਧਕ ਅਤੇ ਸਟਾਫ ਮੇਮ੍ਬਰਾਂ ਵਲੋਂ ਲੋਹੜੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ।

 ਸਾਂਝਾ ਆਸਰਾ ਵੈਲਫੇਅਰ ਸੁਸਾਇਟੀ ਦੇ ਸਮੂਹ ਪ੍ਰਬੰਧਕ ਅਤੇ ਸਟਾਫ ਮੇਮ੍ਬਰਾਂ ਵਲੋਂ ਲੋਹੜੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ।


ਬਰਨਾਲਾ,13,ਜਨਵਰੀ/ /ਕਰਨਪ੍ਰੀਤ ਕਰਨ   
      ਸਾਂਝਾ ਆਸਰਾ ਵੈਲਫੇਅਰ ਸੁਸਾਇਟੀ ਦੇ ਸਮੂਹ ਪ੍ਰਬੰਧਕ ਅਤੇ ਸਟਾਫ ਮੇਮ੍ਬਰਾਂ ਵਲੋਂ ਲੋਹੜੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ।ਇਸ ਮੌਕੇ ਸਮੁਚੇ ਸਟਾਫ ਵਲੋਂ ਲੋਹੜੀ ਬਾਲ ਕਿ ਤਿੱਲਾਂ ਨੂੰ ਸੁੱਟਦਿਆਂ ਸਮੁਚੇ ਸਮਾਜ ਡੀ ਸਿਹਤਯਾਬੀ ਦੀ ਕਾਮਨਾ ਕੀਤੀ ੧ ਇਸ ਮੌਕੇ ਸਾਂਝਾ ਆਸਰਾ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਨੇ ਕਿਹਾ ਕਿ ਸਾਂਝਾ ਆਸਰਾ ਵੈਲਫੇਅਰ ਸੁਸਾਇਟੀ ਦੇ ਸਮੂਹ ਪ੍ਰਬੰਧਕ ਅਤੇ ਸਟਾਫ ਮੇਮ੍ਬਰਾਂ ਦਾ ਇਕ ਪਰਿਵਾਰਿਕ ਸਮੁਹ ਹੈ। ਲੋਹੜੀ ਸਾਡੇ ਸੱਭਿਆਚਾਰ ਦਾ ਅਹਿਮ ਹਿੱਸਾ ਹੈ ਅਤੇ ਇਸ ਨੂੰ ਧੂਮ-ਧਾਮ ਨਾਲ ਮਨਾਉਣਾ ਸਾਡੀ ਪਰੰਪਰਾ ਹੈ।ਇਸ ਵਿਸ਼ੇਸ਼ ਮੌਕੇ 'ਤੇ ਸਾਰਿਆਂ ਨੇ ਮਿਲ ਕੇ ਇਸ ਤਿਉਹਾਰ ਨੂੰ ਧੂਮ-ਧਾਮ ਨਾਲ ਮਨਾਇਆ। ਲੋਹੜੀ ਦੇ ਤਿਉਹਾਰ ਨੂੰ ਫਸਲਾਂ ਦੇ ਪੱਕਣ ਅਤੇ ਚੰਗੀ ਖੇਤੀ ਕਰਨ ਦੇ ਪ੍ਰਤੀਕ ਵਜੋਂ ਜਾਣਿਆ ਜਾਂਦਾ ਹੈ।ਲੋਕ ਇਸ ਤਿਉਹਾਰ ਨੂੰ ਸੂਰਜ ਦੀ ਰੌਸ਼ਨੀ ਅਤੇ ਹੋਰ ਕੁਦਰਤੀ ਤੱਤਾਂ ਦੀ ਖੁਸ਼ੀ ਵਿੱਚ ਇੱਕਜੁੱਟ ਹੋ ਕੇ ਮਨਾਉਂਦੇ ਹਨ।ਲੋਹੜੀ ਦੇ ਨਿੱਘ ਨੇ ਤਿਉਹਾਰ ਨੂੰ ਹੋਰ ਵੀ ਰੰਗੀਨ ਬਣਾ ਦਿੱਤਾ। ਸਮਾਗਮ ਨੇ ਇੱਕ ਦੂਜੇ ਨਾਲ ਮਿਲ ਕੇ ਖੁਸ਼ੀਆਂ ਸਾਂਝੀਆਂ ਕਰਨ ਦਾ ਮੌਕਾ ਦਿੱਤਾ ਅਤੇ ਸੱਭਿਆਚਾਰਕ ਏਕਤਾ ਨੂੰ ਮਜ਼ਬੂਤੀ ਨਾਲ ਬਣਾਈ ਰੱਖਣ ਦਾ ਸੁਨੇਹਾ ਦਿੱਤਾ।

Post a Comment

0 Comments