ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਰਨਾਲਾ ਵੱਲੋ ਦਾਣਾ ਮੰਡੀ ਵਿਖੇ ਔਰਤਾਂ ਦੀ ਭਾਰੀ ਮੀਟਿੰਗ ਕੀਤੀ ਗਈ

 ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਰਨਾਲਾ ਵੱਲੋ ਦਾਣਾ ਮੰਡੀ ਵਿਖੇ ਔਰਤਾਂ ਦੀ ਭਾਰੀ ਮੀਟਿੰਗ ਕੀਤੀ ਗਈ


ਬਰਨਾਲਾ,16,ਜਨਵਰੀ/ /ਕਰਨਪ੍ਰੀਤ ਕਰਨ                 ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਰਨਾਲਾ ਵੱਲੋ ਬਰਨਾਲਾ ਦਾਣਾ ਮੰਡੀ ਵਿਖੇ ਔਰਤਾਂ ਦੀ ਭਾਰੀ ਮੀਟਿੰਗ ਕੀਤੀ ਗਈ। ਜਿਸ ਵਿੱਚ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਜ਼ਿਲ੍ਹਾ ਕਨਵੀਨਰ ਕਮਲਜੀਤ ਕੌਰ ਬਰਨਾਲਾ ਨੇ ਔਰਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਤੀਬਾੜੀ ਲਈ ਨਵੀਂ ਖੇਤੀ ਜੋ ਜਥੇਬੰਦੀਆਂ ਵੱਲੋਂ ਖਰੜਾ ਤਿਆਰ ਕੀਤਾ ਗਿਆ ਉਹ ਲਾਗੂ ਕੀਤਾ ਜਾਵੇ ਅਤੇ ਮੰਨੀਆਂ ਮੰਗਾਂ ਤੁਰੰਤ ਲਾਗੂ ਕਰਵਾਉਣ ਲਈ ਸੂਬਾ ਭਰ ਜ਼ਿਲ੍ਹਾ ਮੀਟਿੰਗ ਕੀਤੀਆ ਜਾ ਰਹੀਆ ਹਨ।

 ਬਦਲਵੀਆਂ ਫਸਲਾਂ ਦੀ ਪੈਦਾਵਾਰ ਅਤੇ ਖ੍ਰੀਦ ਨੂੰ ਯਕੀਨੀ ਕਰਨ ਲਈ ਢੁੱਕਵੀਂ ਬੱਜਟ ਰਾਸ਼ੀ ਜੁਟਾਈ ਜਾਵੇ। ਇਸ ਨੂੰ ਯਕੀਨੀ ਬਣਾਉਣ ਲਈ ਕਾਨੂੰਨੀ ਪੇਸ਼ਬੰਦੀ ਕੀਤੀ ਜਾਵੇ।ਖੇਤੀ ਕਿੱਤੇ ਤੋਂ ਵਾਫ਼ਰ ਕਿਸਾਨ ਅਤੇ ਖੇਤ ਮਜ਼ਦੂਰ ਪਰਿਵਾਰਕ ਜੀਆਂ, ਮਰਦਾਂ ਅਤੇ ਔਰਤਾਂ ਲਈ ਲਾਹੇਵੰਦ ਰੁਜ਼ਗਾਰ ਯਕੀਨੀ ਬਣਾਇਆ ਜਾਵੇ। ਬਾਕੀ ਬਚਦੇ ਬੇਰੁਜ਼ਗਾਰਾਂ ਨੂੰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇ।ਕੁਦਰਤੀ ਆਫ਼ਤਾਂ, ਕੀਟਨਾਸ਼ਕਾਂ, ਮਿਲਾਵਟੀ ਵਸਤਾਂ ਜਾਂ ਖੇਤੀ ਹਾਦਸਿਆਂ ਦੀ ਮਾਰ ਹੇਠ ਆਈ ਕਿਸਾਨੀ ਨੂੰ ਬਚਾਉਣ ਲਈ ਸਰਕਾਰੀ ਖਜ਼ਾਨੇ ਦੀ ਰਾਖਵੀਂ ਪੂੰਜੀ ਦੀ ਖੁੱਲ੍ਹੀ ਵਰਤੋਂ ਹੋਵੇ। ਸਹਿਕਾਰੀ ਤੇ ਵਪਾਰਕ ਬੈਂਕਾਂ, ਫਾਈਨਾਂਸ ਕੰਪਨੀਆਂ ਅਤੇ ਸੂਦਖੋਰਾਂ ਤੋਂ ਖੇਤੀ ਲਈ ਲਏ ਕਰਜ਼ੇ ਮੋੜਨ ਤੋਂ ਅਸਮਰਥ ਕਿਸਾਨਾਂ ਅਤੇ ਮਜ਼ਦੂਰਾਂ ਦੇ ਕਰਜਿਆਂ ‘ਤੇ ਲੀਕ ਮਾਰੀ ਜਾਵੇ।

     ਖੁਦਕਸ਼ੀਆਂ ਦਾ ਸ਼ਿਕਾਰ ਹੋ ਚੁੱਕੇ ਕਿਸਾਨਾਂ ਅਤੇ ਖੇਤ ਮਜਦੂਰਾਂ ਦੇ ਪ੍ਰੀਵਾਰਾਂ ਨੂੰ 10-10 ਲੱਖ ਰੁਪਏ ਦੀ ਰਾਹਤ, ਕਰਜ਼ਾ ਮੁਆਫੀ ਅਤੇ ਸਰਕਾਰੀ ਨੌਕਰੀ ਦਿੱਤੀ ਜਾਵੇ।ਮੌਜੂਦਾ ਕਰਜ਼ਾ ਕਾਨੂੰਨਾਂ ਨੂੰ ਕਿਸਾਨ ਵਿਰੋਧੀ ਕਾਨੂੰਨ ਐਲਾਨ ਦੇਣ ਵਾਲਾ ਬਿੱਲ ਵਿਧਾਨ ਸਭਾ ‘ਚ ਪਾਸ ਕੀਤਾ ਜਾਵੇ।ਕਰਜ਼ਾ ਦੇਣ ਵੇਲੇ ਸੂਦਖੋਰਾਂ ਵੱਲੋਂ ਹਾਸਲ ਕੀਤੇ ਦਸਤਖਤ/ਅੰਗੂਠੇ ਵਾਲੇ ਖਾਲੀ ਚੈੱਕ/ਪ੍ਰੋਨੋਟ/ਅਸ਼ਟਾਮ ਆੜ੍ਹਤੀਆਂ, ਸੂਦਖੋਰਾਂ, ਬੈਂਕਾਂ ਤੇ ਫਾਈਨਾਂਸ ਕੰਪਨੀਆਂ ਤੋਂ ਤਰੁੰਤ ਵਾਪਸ ਕਰਵਾਏ ਜਾਣ। ਸਰਕਾਰ ਵੱਲੋਂ ਐਲਾਨੀ ਦੋ ਲੱਖ ਰੁਪਏ ਤੱਕ ਦੀ ਫਸਲੀ ਕਰਜਾ ਮੁਆਫੀ ਦੀ ਨਿਗੂਣੀ ਰਾਹਤ ਲਈ 2 ਏਕੜ ਦੀ ਸ਼ਰਤ ਹਟਾਕੇ ਪੰਜ ਏਕੜ ਤੱਕ ਦੇ ਸਾਰੇ ਕਿਸਾਨਾਂ ਲਈ ਲਾਗੂ ਕੀਤੀ ਜਾਵੇ।ਛੋਟੇ ਅਤੇ ਸੀਮਾਂਤ ਕਿਸਾਨਾ ਵੱਲੋਂ ਕਿਰਾਏ ‘ਤੇ ਲੈਣ ਲਈ ਸਸਤੇ ਖੇਤੀ ਸੰਦਾਂ ਅਤੇ ਸਸਤੀਆਂ ਲਾਗਤ ਵਸਤਾਂ ਦਾ ਸਹਿਕਾਰੀ ਸਭਾਵਾਂ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇ। ਜ਼ਮੀਨੀ ਹੱਦਬੰਦੀ ਕਾਨੂੰਨ ਲਾਗੂ ਕਰਕੇ ਜਗੀਰਦਾਰਾਂ ਦੀ ਫਾਲਤੂ ਜ਼ਮੀਨ ਬੇਜ਼ਮੀਨੇ ਤੇ ਥੁੜ੍ਹਜ਼ਮੀਨੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਵਿੱਚ ਵੰਡੀ ਜਾਵੇ।ਝੋਨੇ ਦੀ ਪਰਾਲੀ ਦੀ ਸੰਭਾਲ ਲਈ 200 ਪ੍ਰਤੀ ਕੁਇੰਟਲ ਸਹਾਇਤਾ ਰਾਸ਼ੀ ਦੇ ਕੇ ਪ੍ਰਦੂਸ਼ਣ ਮੁਕਤ ਵਾਤਾਵਰਨ ਪੈਦਾ ਕਰਨ ਵਿੱਚ ਮਦਦ ਕੀਤੀ ਜਾਵੇ। ਝੂਠੇ ਪੁਲਿਸ ਕੇਸਾਂ ਬਾਰੇ ਮੰਗਾਂਪਿਛਲੀਆਂ ਸਾਰੀਆਂ ਕਿਸਾਨ ਐਜੀਟੇਸ਼ਨਾਂ ਦੌਰਾਨ ਬਣਾਏ ਪੁਲਿਸ ਕੇਸਾਂ ਨੂੰ ਵਾਪਸ ਲਿਆ ਜਾਵੇ। ਆਪ ਸਰਕਾਰ ਦੇ ਹੋਂਦ ‘ਚ ਆਉਣ ਬਾਅਦ ਬਣੇ ਪੁਲਿਸ ਕੇਸਾਂ ਅਤੇ ਦਰਜ ਕੀਤੇ ਪਰਚਿਆਂ, ਸਣੇ ਪਰਾਲੀ ਸਾੜਨ ਦੇ ਜੁਰਮਾਨਿਆਂ, ਪਰਚਿਆਂ ਅਤੇ ਲਾਲ ਅੰਦਰਾਜਾਂ ਨੂੰ ਵਾਪਸ ਲਿਆ ਜਾਵੇ।

21 ਜਨਵਰੀ 2024, ਤੱਕ ਕਿਸਾਨ ਪੱਖੀ ਨੀਤੀ ਜਾਰੀ ਨਾ ਕਰਨ ਦੀ ਸੂਰਤ ਵਿੱਚ, ਅਤੇ ਉਪਰੋਕਤ ਮੰਗਾਂ ਦੀ ਪੂਰਤੀ ਨਾ ਕਰਨ ਦੀ ਸੂਰਤ ਵਿੱਚ, ਪੰਜਾਬ ਸਰਕਾਰ ਕਿਸਾਨ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਹੋ ਜਾਵੇ। । ਸੂਬਾ ਸਗੱਠਨ ਸਕੱਤਰ ਹਰਦੀਪ ਸਿੰਘ ਟੱਲੇਵਾਲ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਜਰਨਲ ਸਕੱਤਰ ਜਰਨੈਲ ਸਿੰਘ ਬਦਰਾ ਖਜ਼ਾਨਚੀ ਭਗਤ ਸਿੰਘ ਛੰਨਾ ਬਲੌਰ ਸਿੰਘ ਮਲਕੀਤ ਸਿੰਘ ਰਾਮ ਸਿੰਘ ਗੁਰਨਾਮ ਸਿੰਘ ਅਤੇ 

ਔਰਤ ਆਗੂ ਬਿੰਦਰ ਪਾਲ ਕੌਰ ਸੰਦੀਪ ਕੌਰ ਲਖਵੀਰ ਕੌਰ ਸੁਖਦੇਵ ਕੌਰ ਨਵਦੀਪ ਕੌਰ ਕੁਲਵਿੰਦਰ ਕੌਰ ਰਾਜਿੰਦਰ ਕੌਰ ਕੁਲਵੰਤ ਕੌਰ ਸਰਬਜੀਤ ਕੌਰ ਖੁੱਡੀ ਹਰਪਾਲ ਕੌਰ ਖੇੜੀ ਆਦਿ ਆਗੂ ਹਾਜਰ ਸਨ।

Post a Comment

0 Comments