ਐਸ ਬੀ ਐਸ ਸਕੂਲ ‘ਚ ਗੁਰੂ ਗੋਬਿੰਦ ਸਿੰਘ ਜੀ ਦਾ ਅਵਤਾਰ ਦਿਹਾੜਾ ਮਨਾਇਆ ਗਿਆ

 ਐਸ ਬੀ ਐਸ ਸਕੂਲ ‘ਚ ਗੁਰੂ ਗੋਬਿੰਦ ਸਿੰਘ ਜੀ ਦਾ ਅਵਤਾਰ ਦਿਹਾੜਾ ਮਨਾਇਆ ਗਿਆ


ਬਰਨਾਲਾ,16,ਜਨਵਰੀ/ /ਕਰਨਪ੍ਰੀਤ ਕਰਨ/ ਸਿੱਖ ਧਰਮ ਦੇ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਦਿਹਾੜੇ ਨੂੰ ਸਮਰਪਿਤ ਐਸ ਬੀ ਐਸ ਪਬਲਿਕ ਸਕੂਲ ਸੁਰਜੀਤਪੁਰਾ ਵਿੱਖੇ ਇੱਕ ਧਾਰਮਿਕ ਪ੍ਰੋਗਰਾਮ ਕਰਵਾਇਆ ਗਿਆ। ਗੁਰਮਤਿ ਦੇ ਅਧਿਆਪਕ ਬਲਜਿੰਦਰ ਕੌਰ ਨੇ ਦੱਸਿਆ ਕਿ ਗੁਰੂ ਜੀ ਨੇ ਦੱਬੇ-ਕੁਚਲੇ ਲੋਕਾਂ ਦੀ ਬਾਹ ਫੜੀ ਅਤੇ ਉਨ੍ਹਾਂ ਉੱਪਰ ਹੋ ਰਹੇ ਅੱਤਿਆਚਾਰ ਨੂੰ ਰੋਕਣ ਲਈ ਆਪਣਾ ਸਾਰਾ ਪਰਿਵਾਰ ਕੁਰਬਾਨ ਕਰ ਦਿੱਤਾ ਇਸ ਲਈ ਉਨ੍ਹਾਂ ਨੂੰ ਸਰਬੰਸਦਾਨੀ ਕਿਹਾ ਜਾਂਦਾ ਹੈ। ਛੇਵੀ ਅਤੇ ਸੱਤਵੀਂ ਕਲਾਸ ਦੇ ਬੱਚਿਆਂ ਨੇ ਕਵੀਸ਼ਰੀ ਅਤੇ ਕਵਿਤਾਵਾਂ ਰਾਹੀ ਗੁਰੂ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਅਤੇ ਨੌਵੀ ਤੋ ਬਾਰਵੀ ਕਲਾਸ ਦੇ ਬੱਚਿਆਂ ਦੇ ਭਾਸ਼ਣ ਅਤੇ ਡੀਬੇਟ ਮੁਕਾਬਲੇ ਕਰਵਾਏ ਗਏ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਕਮਲਜੀਤ ਕੌਰ ਨੇ ਸਾਰੇ ਬੱਚਿਆਂ ਅਤੇ ਸਟਾਫ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਨੇ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਗੁਰੂ ਜੀ ਨੇ ਸਾਨੂੰ ਗੁਲਾਮੀ ਦੀਆਂ ਜੰਜੀਰਾਂ ਤੋਂ ਮੁਕਤ ਕਰਵਾਉਣ ਲਈ ਖਾਲਸਾ ਪੰਥ ਦੀ ਸਥਾਪਨਾ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਜੀ ਦੇ ਜੀਵਨ ਤੋ ਸਾਨੂੰ ਅਡੋਲ ਰਹਿ ਕੇ ਹਮੇਸ਼ਾ ਸੱਚ ਦੇ ਰਸਤੇ ਤੇ ਚੱਲਣ ਦੀ ਪ੍ਰੇਰਣਾ ਮਿਲਦੀ ਹੈ ਅਤੇ ਬੱਚਿਆਂ ਨੂੰ, ਗੁਰੂ ਜੀ ਵੱਲੋਂ ਦਿੱਤੇ ਨਿਰਦੇਸ਼ਾਂ ਨੂੰ ਆਪਣੀ ਜਿੰਦਗੀ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ।

Post a Comment

0 Comments