ਮਾਨਸਾ ਪੁਲਿਸ ਦੀ ਨਸ਼ਿਆਂ ਖਿਲਾਫ ਕਾਰਵਾਈ-

 ਮਾਨਸਾ ਪੁਲਿਸ ਦੀ ਨਸ਼ਿਆਂ ਖਿਲਾਫ ਕਾਰਵਾਈ-*

- 5 ਮੱਕਦਮੇ ਦਰਜ ਕਰਕੇ 8 ਵਿਅਕਤੀਆਂ ਨੂੰ ਕਾਬੂ ਕਰਕੇ 26 ਕਿਲੋਗ੍ਰਾਂਮ ਭੁੱਕੀ ਚੂਰਾ ਪੋਸਤ ਸਮੇਤ ਕਾਰ,5 ਗ੍ਰਾਂਮ ਸਮੈਕ ਅਤੇ 360 ਸਿਗਨੇਚਰ ਕੈਪਸੂਲ ਕੀਤੇ ਬਰਾਮਦ-


ਮਾਨਸਾ 16 ਗੁਰਜੰਟ ਸਿੰਘ ਬਾਜੇਵਾਲੀਆ
                  ਡਾ. ਨਾਨਕ ਸਿੰਘ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਮਾਨਸਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਮਾਨਯੋਗ ਪੰਜਾਬ ਸਰਕਾਰ ਮੁੱਖ ਮੰਤਰੀ ਪੰਜਾਬ ਮਾਨਯੋਗ ਭਗਵੰਤ ਸਿੰਘ ਮਾਨ ਅਤੇ ਮਾਨਯੋਗ ਡੀ.ਜੀ.ਪੀ ਪੰਜਾਬ ਸ੍ਰੀ ਗੌਰਵ ਯਾਦਵ,ਆਈ.ਪੀ.ਐਸ ਜੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਿਆਂ ਪ੍ਰਤੀ ਜ਼ੀਰੋ ਸਹਿਨਸ਼ੀਲਤਾ (ਗ਼ੲਰੋ ਠੋਲੲਰੳਨਚੲ) ਦੀ ਨੀਤੀ ਅਪਨਾਈ ਗਈ ਹੈ।ਸ੍ਰੀ ਸੁਰਿੰਦਰਪਾਲ ਸਿੰਘ ਪਰਮਾਰ ਆਈ.ਪੀ.ਐਸ ਐਡੀਸ਼ਨਲ ਡਾਇਰੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਜੀ ਦੀ ਨਿਗਰਾਨੀ ਹੇਠ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਕਰਨ ਲਈ ਵਿਸੇਸ਼ ਮੁਹਿੰਮ ਚਲਾਈ ਹੋਈ ਹੈ। 

ਇਸੇ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸਿਟੀ ਬੁਢਲਾਡਾ ਦੇ ਸ:ਥ ਸੁਖਪਾਲ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਸੀਰਾ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਸਿਰਸੀਵਾਲਾ,ਬੂਟਾ ਸਿੰਘ ਪੁੱਤਰ ਚੰਦ ਸਿੰਘ ਵਾਸੀ ਸਿਰਸੀਵਾਲਾ,ਮੰਨੂ ਬਾਈ ਪਤਨੀ ਮੰਗੂ ਸਿੰਘ,ਜਿੰਦੋ ਕੌਰ ਪਤਨੀ ਸੂਰੀ ਸਿੰਘ ਵਾਸੀਆਨ ਬਾੜੀ ਜਿਲ੍ਹਾ ਰਾਏਸਨ ਮੱਧ ਪ੍ਰਦੇਸ ਨੂੰ ਸਮੇਤ ਸਵਿਫਟ ਡੀਜਾਇਰ ਨੰਬਰੀ ਪੀ.ਬੀ 11 ਸੀ.ਕੇ 3737 ਦੇ ਕਾਬੂ ਕਰਕੇ ਉਹਨਾਂ ਪਾਸੋਂ 26 ਕਿਲੋਗ੍ਰਾਂਮ ਭੁੱਕੀ ਚੂਰਾ ਪੋਸਤ ਬਰਾਮਦ ਹੋਣ ਪਰ ਥਾਣਾ ਸਿਟੀ ਬੁਢਲਾਡਾ ਵਿਖੇ ਮੁਕੱਦਮਾ ਨੰਬਰ 19 ਮਿਤੀ 15-01-2024 ਅ/ਧ 15ਬੀ,25,29/61/85 ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਰਜਿਸਟਰ ਕਰਵਾਇਆ ਗਿਆ ਹੈ।ਥਾਣਾ ਸਦਰ ਬੁਢਲਾਡਾ ਦੇ ਸ:ਥ ਜਗਜੀਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਹਰਗੋਪਾਲ ਸਿੰਘ ਪੁੱਤਰ ਸਤਵੀਰ ਸਿੰਘ ਵਾਸੀ ਅਹਿਮਦਪੁਰ ਨੂੰ ਕਾਬੂ ਕਰਕੇ ਉਸ ਪਾਸੋਂ 5 ਗ੍ਰਾਂਮ ਸਮੈਕ ਬਰਾਮਦ ਹੋਣ ਪਰ ਥਾਣਾ ਸਦਰ ਬੁਢਾਲਾਡਾ ਵਿਖੇ ਮੁਕੱਦਮਾ ਨੰਬਰ 9 ਮਿਤੀ 15-01-2024 ਅ/ਧ 21ਏ/61/85 ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਰਜਿਸਟਰ ਕਰਵਾਇਆ ਗਿਆ ਹੈ । ਇਸੇ ਤਰ੍ਹਾਂ ਹੀ ਅ/ਧ 188 ਹਿੰ:ਦੰ: ਤਹਿਤ 3 ਮੁਕੱਦਮੇ ਵੱਖ-ਵੱਖ ਥਾਣਿਆਂ ਵਿੱਚ ਦਰਜ ਕਰਕੇ 3 ਵਿਅਕਤੀਆਂ ਨੂੰ ਕਾਬੂ ਕਰਕੇ 360 ਸਿਗਨੇਚਰ ਕੈਪਸੂਲਾਂ ਦੀ ਬਰਾਮਦਗੀ ਕੀਤੀ ਗਈ ਹੈ।

ਗ੍ਰਿਫਤਾਰ ਕੀਤੇ ਵਿਅਕਤੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਅਤੇ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਅਤੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾ ਹੀ ਜਾਰੀ ਰੱਖਿਆ ਜਾਵੇਗਾ।



Post a Comment

0 Comments