ਸਿਵਲ ਹਸਪਤਾਲ ਦੇ ਇੱਕ ਡਾਕਟਰ ਨਾਲ ਗਾਲੀ ਗਲੋਚ ਅਤੇ ਹੱਥੋਪਾਈ ਕਰਨ ਤਹਿਤ ਥਾਣਾ ਸਿਟੀ 1 ਵਿਖੇ ਦੋ ਵਿਅਕਤੀਆਂ ਦੇ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ

 ਸਿਵਲ ਹਸਪਤਾਲ ਦੇ ਇੱਕ ਡਾਕਟਰ ਨਾਲ ਗਾਲੀ ਗਲੋਚ ਅਤੇ ਹੱਥੋਪਾਈ ਕਰਨ ਤਹਿਤ ਥਾਣਾ ਸਿਟੀ 1 ਵਿਖੇ ਦੋ ਵਿਅਕਤੀਆਂ ਦੇ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ 


ਬਰਨਾਲਾ,6,ਫਰਵਰੀ/ਕਰਨਪ੍ਰੀਤ ਕਰਨ /- ਬਰਨਾਲਾ ਸਿਵਲ ਹਸਪਤਾਲ ਦੇ ਇੱਕ ਡਾਕਟਰ ਨਾਲ ਗਾਲੀ ਗਲੋਚ ਅਤੇ ਹੱਥੋਪਾਈ ਕਰਨ ਦੇ ਦੋਸ਼ਾਂ ਤਹਿਤ ਥਾਣਾ ਸਿਟੀ 1 ਵਿਖੇ ਦੋ ਵਿਅਕਤੀਆਂ ਦੇ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਐਚ.ਓ ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਸੋਮਵਾਰ ਰਾਤ ਸਮੇਂ ਡਿਊਟੀ 'ਤੇ ਤਾਇਨਾਤ ਡਾਕਟਰ ਗਗਨਦੀਪ ਸਿੰਘ ਵੱਲੋਂ ਬਿਆਨ ਦਰਜ ਕਰਵਾਏ ਗਏ ਹਨ ਕਿ ਉਹਨਾਂ ਨਾਲ ਇੱਕ ਮਰੀਜ਼ ਦੇ ਵਾਰਿਸਾਂ ਵੱਲੋਂ ਹੱਥੋਪਾਈ ਕੀਤੀ ਗਈ ਅਤੇ ਗਾਲੀ ਗਲੋਚ ਕੀਤਾ ਗਿਆ। ਉਹਨਾਂ ਦੱਸਿਆ ਕਿ ਡਾਕਟਰ ਨੇ ਇੱਕ ਵੀਡੀਓ ਕਲਿੱਪ ਵੀ ਪੁਲਿਸ ਨੂੰ ਦਿੱਤੀ। ਉਹਨਾਂ ਦੱਸਿਆ ਕਿ ਮਾਮਲੇ ਦੀ ਤਫਤੀਸ਼ ਦੌਰਾਨ ਰੋਹਿਤ ਜਿੰਦਲ ਅਤੇ ਨਾਭ ਜਿੰਦਲ (ਦੋਵੇਂ ਪਿਓ ਪੁੱਤਰ) ਵਾਸੀ ਬਰਨਾਲਾ ਦੇ ਖ਼ਿਲਾਫ਼ 323,353,186 ਅਤੇ 34 IPC ਅਤੇ ਡਿਊਟੀ ਸਮੇਂ ਸਰਕਾਰੀ ਮੁਲਾਜ਼ਮਾਂ ਦੀ ਸੁਰੱਖਿਆ ਸਬੰਧੀ ਐਕਟ 2008 ਦੇ ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਉਨਾਂ ਕਿਹਾ ਕਿ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਸੋਮਵਾਰ ਰਾਤ ਨੂੰ ਡਿਊਟੀ 'ਤੇ ਹਾਜ਼ਰ ਡਾਕਟਰ ਗਗਨਦੀਪ ਸਿੰਘ ਨਾਲ ਉਕਤ ਘਟਨਾ ਵਾਪਰਨ ਤੋਂ ਬਾਅਦ ਮੰਗਲਵਾਰ ਸਵੇਰੇ ਹੀ ਸਿਵਲ ਹਸਪਤਾਲ ਦੇ ਸਾਰੇ ਡਾਕਟਰਾਂ ਨੇ ਹੜ੍ਹਤਾਲ ਕਰ ਦਿੱਤੀ ਅਤੇ ਪਾਰਕ ਵਿੱਚ ਧਰਨਾ ਦਿੱਤਾ। ਡਾਕਟਰ ਮੰਗ ਕਰ ਰਹੇ ਸਨ ਕਿ ਦੋਸ਼ੀਆਂ ਦੇ ਖ਼ਿਲਾਫ਼ ਬਣਦੀ ਕਾਰਵਾਈ ਕਰਕੇ ਉਹਨਾਂ ਦੀ ਗ੍ਰਿਫ਼ਤਾਰੀ ਕੀਤੀ ਜਾਵੇ। ਜਦੋਂ ਕੇ ਦੇਰ ਸ਼ਾਮ ਇਸ ਮਾਮਲੇ ਨੂੰ ਨਿਪਟਾਉਣ ਸੰਬੰਧੀ ਸ਼ਹਿਰ ਦਾ ਇਕ ਵਫਦ ਥਾਣਾ ਮੁਖੀ ਨੂੰ ਮਿਲਿਆ ਅਤੇ ਸਾਰੇ ਘਟਨਾਕ੍ਰਮ ਨੂੰ ਸਮਝੌਤਾ ਵਾਦੀ ਪ੍ਰਕਿਰਿਆ ਰਾਹੀਂ ਹੱਲ ਕਰਨ ਦੀ ਵਿਓਂਤਬੰਦੀ ਚਲਦੀ ਰਹੀ !

Post a Comment

0 Comments