ਆਪ ਦੀ ਸਰਕਾਰ, ਆਪ ਦੇ ਦਵਾਰ ਤਹਿਤ ਜ਼ਿਲ੍ਹਾ ਬਰਨਾਲਾ ਚ 10 ਥਾਵਾਂ ਉੱਤੇ ਲਗਾਏ ਗਏ ਵਿਸ਼ੇਸ਼ ਕੈਂਪ, ਮੀਤ ਹੇਅਰ

 ਆਪ ਦੀ ਸਰਕਾਰ, ਆਪ ਦੇ ਦਵਾਰ ਤਹਿਤ ਜ਼ਿਲ੍ਹਾ ਬਰਨਾਲਾ ਚ 10 ਥਾਵਾਂ ਉੱਤੇ ਲਗਾਏ ਗਏ ਵਿਸ਼ੇਸ਼ ਕੈਂਪ, ਮੀਤ ਹੇਅਰ 


ਬਰਨਾਲਾ,6ਫਰਵਰੀ/ਕਰਨਪ੍ਰੀਤ ਕਰਨ /- ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੀਆਂ ਸ਼ਿਕਾਇਤਾਂ/ਸਮੱਸਿਆਵਾਂ ਦਾ ਉਨ੍ਹਾਂ ਦੇ ਬੂਹੇ 'ਤੇ (ਪਿੰਡਾਂ ਤੇ ਸ਼ਹਿਰਾਂ ਦੇ ਵਾਰਡਾਂ ਵਿੱਚ ਜਾ ਕੇ) ਨਿਪਟਾਰਾ ਕਰਨ ਦੇ ਯਤਨਾਂ ਤਹਿਤ ਅੱਜ 'ਆਪ ਦੀ ਸਰਕਾਰ, ਆਪ ਦੇ ਦਵਾਰ' ਪ੍ਰੋਗਰਾਮ ਤਹਿਤ ਜ਼ਿਲ੍ਹੇ ਦੀਆਂ ਸਮੁੱਚੀਆਂ ਸਬ ਡਵੀਜ਼ਨਾਂ ਅਧੀਨ ਆਉਂਦੇ ਪਿੰਡਾਂ ਅਤੇ ਸ਼ਹਿਰਾਂ ਦੇ ਵਾਰਡਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਗਏ।
  ਇਹ ਜਾਣਕਾਰੀ ਦਿੰਦਿਆਂ ਖੇਡ ਮੰਤਰੀ ਸ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਇਸ ਲੜੀ ਦੀ ਸ਼ੁਰੂਆਤ ਕਰਦਿਆਂ ਅੱਜ ਜ਼ਿਲ੍ਹਾ ਬਰਨਾਲਾ ਚ 10 ਥਾਵਾਂ' ਤੇ ਕੈਂਪ ਲਗਾਏ ਗਏ। ਨਗਰ ਕੌਂਸਲ ਬਰਨਾਲਾ ਵਿਖੇ ਲੱਗੇ ਕੈਂਪਾਂ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਤਹਿਤ ਹੁਣ ਲੋਕਾਂ ਨੂੰ ਸੇਵਾਵਾਂ ਉਨ੍ਹਾਂ ਦੇ ਘਰ ਦੇ ਨੇੜੇ ਹੀ ਦਿੱਤੀਆਂ ਜਾਣਗੀਆਂ। ਸ ਮੀਤ ਹੇਅਰ ਨੇ ਸਰਕਾਰੀ ਅਫਸਰਾ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਦੇ ਕੰਮ ਪਹਿਲ ਦੇ ਆਧਾਰ ਤੇ ਕਰਨ ਤਾਂ ਜੋ ਲੋਕਾਂ ਨੂੰ ਕਿਸੇ ਖੱਜਲ ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪਪ੍ਰੀਤਾ ਜੋਹਲ ਵੀ ਮੌਜੂਦ ਸਨ। ਇਨ੍ਹਾਂ ਕੈਂਪਾਂ ਦੀ ਅਗਵਾਈ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ। ਬਰਨਾਲਾ ਵਿਖੇ ਉੱਪ ਮੰਡਲ ਮਜਿਸਟ੍ਰੇਟ ਵਰਿੰਦਰ ਸਿੰਘ, ਮਹਿਲ ਕਲਾਂ ਵਿਖੇ ਉੱਪ ਮੰਡਲ ਮੈਜਿਸਟਰੇਟ ਸਤਵੰਤ ਸਿੰਘ ਅਤੇ ਤਪਾ ਵਿਖੇ ਉਪ ਮੰਡਲ ਮੈਜਿਸਟ੍ਰੇਟ ਡਾ ਪੂਨਮਪ੍ਰੀਤ ਕੌਰ ਦੀ ਅਗਵਾਈ ਹੇਠ ਕੈਂਪ ਲਗਾਏ ਗਏ।

Post a Comment

0 Comments