ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ 12 ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਹੋਈ

 ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ 12 ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਹੋਈ 


ਬਰਨਾਲਾ,13 ,ਫਰਵਰੀ/ਕਰਨਪ੍ਰੀਤ ਕਰਨ
/-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ 12 ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਕੀਤੀ ਗਈ  ਇਸ ਸਮਾਗਮ ਵਿੱਚ ਸਰਦਾਰ ਸਤਵੀਰ ਸਿੰਘ (ਡੀ ਐੱਸ ਪੀ ਬਰਨਾਲਾ) ਅਤੇ ਸਰਦਾਰ ਬਲਜੀਤ ਸਿੰਘ (ਇੰਸਪੈਕਟਰ) ਨੇ ਮੁੱਖ ਮਹਿਮਾਨ ਵਜੋਂ ਸ਼ਿਹਕਿਤ ਕੀਤੀ। ਸਕੂਲ ਪ੍ਰਿੰਸੀਪਲ ਡਾ ਸੰਦੀਪ ਕੁਮਾਰ ਲੱਠ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆ ਆਖਿਆ ਅਤੇ ਆਪਣੇ ਭਾਸ਼ਣ ਦੌਰਾਨ ਸੰਬੋਧਨ ਕਰਦੇ ਕਿਹਾ ਕਿ ਪੜ੍ਹਿਆ ਲਿਖਿਆ ਵਿਅਕਤੀ ਹੀ ਸੱਭਿਅਕ ਨਾਗਰਿਕ ਬਣ ਕੇ ਦੇਸ਼ ਦੀ ਸੇਵਾ ਕਰ ਸਕਦਾ ਹੈ।ਵਿਦਿਆਰਥੀ ਆਪਣੇ ਟੀਚੇ ਪ੍ਰਤੀ ਦ੍ਰਿੜ ਇਰਾਦੇ ਨਾਲ ਕੰਮ ਕਰਦੇ ਹਨ ਤਾਂ ਉਹ ਯਕੀਨੀ ਤੌਰ ਤੇ ਸਫਲਤਾ ਪ੍ਰਾਪਤ ਕਰਦੇ ਹਨ ਉਨ੍ਹਾਂ ਕਿਹਾ ਕਿ ਸਕੂਲ  ਸਿੱਖਿਆ ਦੇ ਨਾਲ-ਨਾਲ ਬੱਚਿਆਂ ਨੂੰ ਕਦਰਾਂ-ਕੀਮਤਾਂ ਵੀ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਬਾਰ੍ਹਵੀਂ ਦੇ ਵਿਦਿਆਰਥੀਆਂ ਨੂੰ ਚੰਗੇ ਨੰਬਰ ਪ੍ਰਾਪਤ ਕਰ ਕੇ ਅਧਿਆਪਕਾਂ, ਸਕੂਲ ਅਤੇ ਮਾਪਿਆਂ ਦਾ ਨਾਂ ਰੋਸ਼ਨ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸਰਦਾਰ ਸਤਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਅੱਜ ਉਨ੍ਹਾਂ ਨੇ ਆਪਣੀ ਜ਼ਿੰਦਗੀ ਦਾ ਇਕ ਅਧਿਆਏ ਪੂਰਾ ਕਰ ਲਿਆ ਹੈ ਅਤੇ ਹੁਣ ਉਹ ਇਕ ਨਵਾਂ ਅਧਿਆਏ ਸ਼ੁਰੂ ਕਰਨ ਜਾ ਰਹੇ ਹਨ। ਉਨ੍ਹਾਂ ਦਾ ਹੁਣ ਤਕ ਦਾ ਸਫ਼ਰ ਉਨ੍ਹਾਂ ਲਈ ਮੀਲ ਦਾ ਪੱਥਰ ਸਾਬਤ ਹੋਵੇਗਾ ਅਤੇ ਉਹ ਆਪਣੇ ਯਾਦਗਾਰੀ ਪਲਾਂ ਨੂੰ ਯਾਦ ਕਰਨਗੇ। ਇਸ ਮੌਕੇ ਸਕੂਲ ਐੱਮ ਡੀ ਸਰਦਾਰ ਰਣਪ੍ਰੀਤ ਸਿੰਘ ਰਾਏ ਨੇ ਸਾਰੇ ਵਿਦਿਆਰਥੀਆਂ ਨੂੰ ਨਿੱਘੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਦੌਰਾਨ ਵਿਦਿਆਰਥੀਆਂ ਨੇ ਗਿੱਧਾ, ਭੰਗੜਾ, ਕੋਰੀਓਗ੍ਰਾਫੀ ਅਤੇ ਸਕਿੱਟ ਪੇਸ਼ ਕਰ ਕੇ ਵਾਹ-ਵਾਹੀ ਖੱਟੀ। ਪ੍ਰੋਗਰਾਮ ਦੇ ਸਕੂਲ ਪ੍ਰਬੰਧਕ ਕਮੇਟੀ ਵੱਲੋਂ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ, ਤੋਹਫ਼ੇ ਅਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।

Post a Comment

0 Comments