ਸੰਯੁਕਤ ਕਿਸਾਨ ਮੋਰਚਾ ਤੇ ਟਰੇਡ ਯੂਨੀਅਨਾਂ ਵੱਲੋਂ 16 ਫਰਵਰੀ ਦੇ ਭਾਰਤ ਬੰਦ ਅਤੇ 25 ਫਰਬਰੀ ਦੀ ਪੁਰਾਣੀ ਪੈਨਸ਼ਨ ਬਹਾਲੀ ਕਮੇਟੀ ਦੀ ਸੰਗਰੂਰ ਰੈਲੀ ਸੰਬੰਧੀ ਡੀ.ਟੀ. ਐਫ. ਮੋਗਾ ਦੀ ਮੀਟਿੰਗ ਹੋਈ

 ਸੰਯੁਕਤ ਕਿਸਾਨ ਮੋਰਚਾ ਤੇ ਟਰੇਡ ਯੂਨੀਅਨਾਂ ਵੱਲੋਂ 16 ਫਰਵਰੀ ਦੇ ਭਾਰਤ ਬੰਦ  ਅਤੇ 25 ਫਰਬਰੀ ਦੀ ਪੁਰਾਣੀ ਪੈਨਸ਼ਨ ਬਹਾਲੀ ਕਮੇਟੀ ਦੀ ਸੰਗਰੂਰ ਰੈਲੀ ਸੰਬੰਧੀ ਡੀ.ਟੀ. ਐਫ. ਮੋਗਾ ਦੀ ਮੀਟਿੰਗ ਹੋਈ 


ਮੋਗਾ : [ਕੈਪਟਨ]:=
ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਜ਼ਿਲ੍ਹਾ ਇਕਾਈ ਮੋਗਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਪਾਲਜੀਤ ਸਿੰਘ ਦੀ ਅਗਵਾਈ ਵਿੱਚ ਹੋਈ ਜਿਸ ਵਿੱਚ ਸੰਯੁਕਤ ਕਿਸਾਨ ਮੋਰਚਾ ਅਤੇ 10  ਟਰੇਡ ਯੂਨੀਅਨਾਂ ਵੱਲੋਂ 16 ਫਰਵਰੀ ਨੂੰ ਕਿਸਾਨਾਂ, ਮਜ਼ਦੂਰਾਂ, ਮੁਲਾਜਮਾਂ, ਨੌਜਵਾਨਾਂ, ਵਿਦਿਆਰਥੀਆਂ, ਦੁਕਾਨਦਾਰਾਂ, ਛੋਟੇ ਵਪਾਰੀਆਂ ਦੇ ਸਾਂਝੇ ਮਸਲਿਆਂ ਸਬੰਧੀ 16 ਫਰਵਰੀ ਦੇ ਭਾਰਤ ਬੰਦ  ਵਿੱਚ ਸਮੂਲੀਅਤ ਕਰਨ ਲਈ ਵਿਚਾਰਾਂ ਕੀਤੀਆਂ ਗਈਆਂ ਹੈ ਅਤੇ ਫ਼ੈਸਲਾ ਕੀਤਾ ਗਿਆ ਕਿ ਜ਼ਿਲ੍ਹਾ ਕਮੇਟੀ ਇਸ ਬੰਦ  ਵਿੱਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਵੇਗੀ|

ਜ਼ਿਲ੍ਹਾ ਸਕੱਤਰ ਜਗਵੀਰਨ ਕੌਰ ਅਤੇ ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਘੋਲੀਆਂ ਨੇ ਕਿਹਾ ਕਿ ਕੇਦਰ ਸਰਕਾਰ ਵੱਲੋਂ ਬਿਜਲੀ, PSU's ਦੇ ਨਿਜੀਕਰਨ ਨੂੰ ਬੰਦ ਕਰਨ, ਰਸਮੀ ਅਤੇ ਗ਼ੈਰ ਰਸਮੀ ਅਰਥਚਾਰੇ ਵਿੱਚ ਸਾਰਿਆਂ ਲਈ ਪੈਨਸ਼ਨ ਦਾ ਪ੍ਰਬੰਧ ਕਰਨ, ਹਿੱਟ ਐਂਡ ਰਨ ਕਾਨੂੰਨ ਰੱਦ ਕਰਨ, ਸਾਰੀਆਂ ਫ਼ਸਲਾਂ ਤੇ MSP ਦੇਣ, ਮਜਦੂਰਾਂ ਲਈ ਘਟੋ -ਘੱਟ ਉਜਰਤ 26000 ਕਰਨ, ਲੇਬਰ ਕੋਡ ਕਰਨ ਵਰਗੇ ਮੰਗਾਂ ਨੂੰ ਲੈ ਕੇ ਜਿਥੇ ਕਿਸਾਨਾਂ, ਮਜਦੂਰਾਂ ਵਿੱਚ ਬਹੁਤ ਰੋਸ਼ ਹੈ ਉੱਥੇ ਨਵੀਂ ਸਿੱਖਿਆ ਨੀਤੀ ਨੂੰ ਜਬਰਦਸਤੀ ਲਾਗੂ ਕਰਨਾ, ਟੈਕਸ ਵਿੱਚ ਮੁਲਾਜ਼ਮਾਂ ਨੂੰ ਕੋਈ ਰਿਆਇਤ ਨਾ ਦੇਣਾ, ਪੁਰਾਣੀ ਪੈਨਸ਼ਨ ਬਹਾਲ ਕਰਨ ਵਿੱਚ ਮੁਸ਼ਕਿਲਾਂ ਖੜੀਆਂ ਕਰਨ ਕਰਕੇ ਮੁਲਾਜਮ ਵਿੱਚ ਰੋਸ ਪਾਇਆ ਜਾ ਰਿਹਾ ਹੈ |ਜ਼ਿਲ੍ਹਾ ਪ੍ਰੈਸ ਸਕੱਤਰ ਗੁਰਮੀਤ ਝੋਰੜਾਂ ਅਤੇ ਜ਼ਿਲ੍ਹਾ ਵਿੱਤ ਸਕੱਤਰ ਗੁਰਸ਼ਰਨ ਸਿੰਘ ਨੇ ਦੱਸਿਆਂ ਕਿ ਜ਼ਿਲ੍ਹਾ ਕਮੇਟੀ ਵੱਲੋਂ ਪੁਰਾਣੀ ਪੈਨਸ਼ਨ ਬਹਾਲੀ ਲਈ ਤਿੰਨ ਜਥੇਬੰਦੀਆਂ ਦੇ ਸਾਂਝੇ ਫ਼ਰੰਟ ਵੱਲੋਂ ਸੰਗਰੂਰ ਵਿਖ਼ੇ 25 ਫਰਵਰੀ  ਨੂੰ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਲਈ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਵੀ ਵਿੱਚ ਵੀ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਵੇਗੀ ਅਤੇ ਪੰਜਾਬ ਮੁਲਾਜਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਦੇ ਐਮ. ਐਲ.ਏਜ. ਦੇ ਘਰਾਂ ਦੇ ਅੱਗੇ  ਰੋਸ ਮੁਜ਼ਾਹਰਾ ਕਰਕੇ ਮੰਗ ਪੱਤਰ ਦੇਣ ਦੇ ਦਿੱਤੇ ਪ੍ਰੋਗਰਾਮ ਵਿੱਚ  ਬਲਾਕ  ਕਮੇਟੀਆਂ ਨੂੰ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣ ਲਈ ਕਿਹਾ ਗਿਆ ਹੈ ਤਾਂ ਜੋ ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਵਿੱਤੀ ਮੰਗਾਂ ਪੂਰੀਆਂ ਕਰਨ ਲਈ ਮਜਬੂਰ ਕੀਤਾ ਜਾ ਸਕੇ |ਇਸ ਸਮੇਂ  ਸੂਬਾ ਪ੍ਰਧਾਨ ਦਿਗਵਿਜੈਪਾਲ ਸ਼ਰਮਾ,ਜਗਜੀਤ ਸਿੰਘ ਰਣੀਆਂ, ਨਰਿੰਦਰ ਸਿੰਘ, ਸਵਰਨਜੀਤ ਭਗਤਾ, ਆਦਿ ਜ਼ਿਲ੍ਹਾ ਕਮੇਟੀ ਮੈਬਰ ਹਾਜ਼ਰ ਸਨ |

Post a Comment

0 Comments